ਜੰਮੂ, 29 ਦਸੰਬਰ 2025: Jammu Bus Accident: ਜੰਮੂ ਰਿੰਗ ਰੋਡ ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿੱਥੇ ਪੰਜਾਬ ਤੋਂ ਜੰਮੂ ਜਾ ਰਹੀ ਪੰਜਾਬ ਰੋਡਵੇਜ਼ ਦੀ ਬੱਸ ਸੜਕ ਕਿਨਾਰੇ ਖੜੀ ਕਰੇਨ ਨਾਲ ਟਕਰਾ ਗਈ। ਇਸ ਹਾਦਸੇ ‘ਚ ਲਗਭਗ 50 ਜਣੇ ਜ਼ਖਮੀ ਹੋ ਗਏ, ਜਿਨ੍ਹਾਂ ‘ਚੋਂ ਤਿੰਨ ਤੋਂ ਚਾਰ ਦੇ ਗੰਭੀਰ ਜ਼ਖਮੀ ਹੋਣ ਦੀ ਸੂਚਨਾ ਹੈ।
ਹਾਦਸੇ ‘ਚ ਜ਼ਖਮੀ ਹੋਏ ਵਿਅਕਤੀਆਂ ਨੂੰ ਤੁਰੰਤ ਨੇੜਲੇ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਅਤੇ ਐਮਰਜੈਂਸੀ ਸੇਵਾਵਾਂ ਮੌਕੇ ‘ਤੇ ਪਹੁੰਚੀਆਂ ਅਤੇ ਰਾਹਤ ਅਤੇ ਬਚਾਅ ਕਾਰਜਾਂ ‘ਚ ਰੁੱਝੀਆਂ ਹੋਈਆਂ ਹਨ। ਗੰਭੀਰ ਜ਼ਖਮੀ ਯਾਤਰੀਆਂ ਨੂੰ ਬਿਹਤਰ ਇਲਾਜ ਲਈ ਜੀਐਮਸੀ ਜੰਮੂ ਰੈਫਰ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਨੇ ਵਾਹਨ ਚਾਲਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ।
ਮਿਲੀ ਜਾਣਕਾਰੀ ਮੁਤਾਬਕ ਸੜਕ ਹਾਦਸੇ ਸਮੇਂ ਰਿੰਗ ਰੋਡ ਦੇ ਨਾਲ-ਨਾਲ ਕਰੇਨ ਦੀ ਵਰਤੋਂ ਕਰਕੇ ਸਟ੍ਰੀਟ ਲਾਈਟਾਂ ਲਗਾਉਣ ਦਾ ਕੰਮ ਚੱਲ ਰਿਹਾ ਸੀ। ਪੰਜਾਬ ਰੋਡਵੇਜ਼ ਦੀ ਬੱਸ ਕੰਟਰੋਲ ਗੁਆ ਬੈਠੀ ਅਤੇ ਸਿੱਧੀ ਕਰੇਨ ਨਾਲ ਟਕਰਾ ਗਈ। ਟੱਕਰ ਇੰਨੀ ਭਿਆਨਕ ਸੀ ਕਿ ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ।
ਹਾਦਸੇ ਕਾਰਨ ਰਿੰਗ ਰੋਡ ‘ਤੇ ਕਾਫ਼ੀ ਸਮੇਂ ਲਈ ਆਵਾਜਾਈ ਠੱਪ ਰਹੀ। ਪੁਲਿਸ ਨੇ ਕਰੇਨ ਅਤੇ ਨੁਕਸਾਨੀ ਗਈ ਬੱਸ ਨੂੰ ਹਟਾ ਕੇ ਸੜਕ ਨੂੰ ਸਾਫ਼ ਕਰ ਦਿੱਤਾ। ਪ੍ਰਸ਼ਾਸਨ ਨੇ ਇਸ ਗੱਲ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਕੀ ਕਰੇਨ ‘ਚ ਜ਼ਰੂਰੀ ਸੁਰੱਖਿਆ ਸੂਚਕ ਲਗਾਏ ਗਏ ਸਨ। ਅਧਿਕਾਰੀਆਂ ਨੇ ਡਰਾਈਵਰਾਂ ਨੂੰ ਗਤੀ ਸੀਮਾਵਾਂ ਦੀ ਪਾਲਣਾ ਕਰਨ ਅਤੇ ਨਿਰਮਾਣ ਖੇਤਰਾਂ ‘ਚ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ।
Read More: Moga Accident News: ਮੋਗਾ ‘ਚ ਸੰਘਣੀ ਧੁੰਦ ਨਾਲ ਭਿਆਨਕ ਸੜਕ ਹਾਦਸਾ, ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌ.ਤ




