ਚੰਡੀਗੜ੍ਹ, 29 ਦਸੰਬਰ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਚੰਡੀਗੜ੍ਹ ‘ਚ ਇੱਕ ਪ੍ਰੈਸ ਕਾਨਫਰੰਸ ਕਿਹਾ ਕਿ ਪਿਛਲੇ ਛੇ-ਸੱਤ ਸਾਲਾਂ ‘ਚ ਗੁਰੂ ਸਾਹਿਬ ਦੀਆਂ ਕਰੀਬ 328 ਜਾਂ 368 ਪਾਵਨ ਸਰੂਪ ਚੋਰੀ ਹੋਣ ਦੇ ਮਾਮਲੇ ‘ਚ ਲੋਕਾਂ ‘ਚ ਰੋਸ ਹੈ | ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕਈ ਸੰਗਠਨਾਂ ਨੇ ਇਸ ਮਾਮਲੇ ਸਬੰਧੀ ਮੰਗਾਂ ਕੀਤੀਆਂ ਹਨ ਅਤੇ ਮੰਗ ਪੱਤਰ ਸੌਂਪੇ ਹਨ, ਪਰ ਜਦੋਂ ਕੁਝ ਨਹੀਂ ਹੋਇਆ ਤਾਂ ਉਨ੍ਹਾਂ ਨੇ ਵਿਰੋਧ ਪ੍ਰਦਰਸ਼ਨ ਕੀਤੇ। ਕੁਝ ਸੰਗਠਨਾਂ ਨੇ ਜਾਂਚ ਦੀ ਮੰਗ ਕਰਦੇ ਹੋਏ ਸਰਕਾਰ ਕੋਲ ਵੀ ਪਹੁੰਚ ਕੀਤੀ। ਸਿੱਖ ਭਾਈਚਾਰੇ ਨੂੰ ਪਤਾ ਲੱਗਣਾ ਚਾਹੀਦਾ ਹੈ ਕਿ ਇਹ ਸਵਰੂਪ ਕਿੱਥੇ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਇਸ ਮਾਮਲੇ ‘ਚ ਐਫਆਈਆਰ ਦਰਜ ਕੀਤੀ ਹੈ ਅਤੇ ਪੂਰੀ ਜਾਂਚ ਨੂੰ ਯਕੀਨੀ ਬਣਾਉਣ ਲਈ ਇੱਕ ਐਸਆਈਟੀ ਬਣਾਈ ਹੈ। ਉਸ ਵੇਲੇ ਅਚਾਨਕ, ਐਸਜੀਪੀਸੀ ਮੈਂਬਰਾਂ ਨੇ ਆਪਣੇ ਕੁਝ ਦੇ ਇਸ਼ਾਰੇ ‘ਤੇ ਪ੍ਰੈਸ ਕਾਨਫਰੰਸਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਮੁੱਖ ਮੰਤਰੀ ਮਾਨ ਮੁਤਾਬਕ ਉਨ੍ਹਾਂ ਨੇ ਕਿਹਾ ਕਿ ਉਹ ਪੈਸਿਆਂ ਦਾ ਘਪਲਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਦਾਅਵਾ ਕਰਦਾ ਹਨ ਕਿ ਐਸਜੀਪੀਸੀ ਅੰਦਰ ਰੋਜ਼ਾਨਾ ਦਸ ਤੋਂ ਵੀਹ ਘਪਲੇ ਹੁੰਦੇ ਹਨ। ਮੁੱਖ ਮੰਤਰੀ ਨੇ ਦੋਸ਼ ਲਗਾਇਆ ਕਿ ਐਸਜੀਪੀਸੀ ਪ੍ਰਧਾਨ ਨੂੰ ਕਠਪੁਤਲੀ ਵਜੋਂ ਵਰਤਿਆ ਜਾ ਰਿਹਾ ਹੈ।
Read More: Punjab News: ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਪੀਕਰ ਨੂੰ ਲਿਖਿਆ ਪੱਤਰ, ਕੀਤੀ ਹੈ ਇਹ ਮੰਗ




