Punjab Cabinet news

Punjab Cabinet: ਪੰਜਾਬ ਕੈਬਨਿਟ ਵੱਲੋਂ ਭੂਮੀ ਮਾਲੀਆ ਕਾਨੂੰਨ ‘ਚ ਸੋਧਾਂ ਨੂੰ ਪ੍ਰਵਾਨਗੀ

ਚੰਡੀਗੜ੍ਹ, 29 ਦਸੰਬਰ 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ (ਐਸ.ਏ.ਐਸ.) ਨਗਰ ਜ਼ਿਲ੍ਹੇ ‘ਚ ਸਬ-ਤਹਿਸੀਲ ਬਨੂੜ ਨੂੰ ਤਹਿਸੀਲ ਵਜੋਂ ਅਪਗ੍ਰੇਡ ਕਰਨ, ਹੁਸ਼ਿਆਰਪੁਰ ‘ਚ ਹਰਿਆਣਾ ਨੂੰ ਨਵੀਂ ਸਬ-ਤਹਿਸੀਲ ਬਣਾਉਣ, ਡਿਜੀਟਲ ਰਿਕਾਰਡਾਂ ਰਾਹੀਂ ਭੂਮੀ ਮਾਲੀਆ ਕਾਨੂੰਨਾਂ ਨੂੰ ਆਧੁਨਿਕ ਬਣਾਉਣ ਲਈ ਸੋਧਾਂ ਕਰਨ ਅਤੇ ਸਮੱਗਰ ਸਿੱਖਿਆ ਅਭਿਆਨ ਅਧੀਨ ਵਿਸ਼ੇਸ਼ ਅਧਿਆਪਕ ਸਿੱਖਿਅਕਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਨ ਨੂੰ ਪ੍ਰਵਾਨਗੀ ਦਿੱਤੀ ਹੈ |

ਪੰਜਾਬ ਲੈਂਡ ਰੈਵੇਨਿਊ ਐਕਟ,1887 ‘ਚ ਸੋਧ

ਪੰਜਾਬ ਮੰਤਰੀ ਮੰਡਲ ਦੀ ਬੈਠਕ ਦੌਰਾਨ ਲਏ ਫੈਸਲਿਆਂ ਬਾਰੇ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਪੰਜਾਬ ਲੈਂਡ ਰੈਵੇਨਿਊ ਐਕਟ, 1887 ‘ਚ ਅਪੀਲ ਪ੍ਰਕਿਰਿਆ ਸਬੰਧੀ ਸੋਧਾਂ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਸੋਧਾਂ ਦਾ ਉਦੇਸ਼ ਬੇਲੋੜੀ ਮੁਕੱਦਮੇਬਾਜ਼ੀ ਨੂੰ ਘਟਾਉਣਾ, ਮੁਕੱਦਮੇਬਾਜ਼ਾਂ ਦੇ ਸਮੇਂ ਦੀ ਬੱਚਤ ਕਰਨਾ ਅਤੇ ਗੈਰ-ਮੁਕੱਦਮੇਬਾਜ਼ਾਂ ਨੂੰ ਬੇਲੋੜੀ ਪਰੇਸ਼ਾਨੀ ਤੋਂ ਬਚਾਉਣਾ ਸ਼ਾਮਲ ਹੈ।

ਪੰਜਾਬ ਸਰਕਾਰ ਮੁਤਾਬਕ ਇਹ ਸੋਧਾਂ ਡਿਜੀਟਲ ਰਿਕਾਰਡਾਂ ਅਤੇ ਡਿਜੀਟਲ ਦਸਤਖਤਾਂ ਨੂੰ ਕਾਨੂੰਨੀ ਮਾਨਤਾ ਦੇਣਗੀਆਂ ਅਤੇ ਕਾਗਜ਼ ਰਹਿਤ ਰਿਕਾਰਡ ਰੱਖਣ ਨੂੰ ਮਜ਼ਬੂਤ ਕਰਨਗੀਆਂ |
ਮੰਤਰੀ ਮੰਡਲ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਜ਼ਮੀਨ ਨਾਲ ਸਬੰਧਤ ਪ੍ਰਕਿਰਿਆਵਾਂ ਨੂੰ ਸਰਲ ਬਣਾਉਣ ਲਈ ਪਹਿਲਾਂ ਹੀ ਈ-ਸੇਵਾ ਪੋਰਟਲ https://eservices.punjab.gov.in ਸ਼ੁਰੂ ਚਾਲੂ ਕਰ ਦਿੱਤਾ ਹੈ।

ਸਰਕਾਰ ਮੁਤਾਬਕ ਇਸ ਪਲੇਟਫਾਰਮ ਰਾਹੀਂ, ਨਾਗਰਿਕ ਆਸਾਨ ਤੇ ਸਿੰਗਲ-ਕਲਿੱਕ ਪ੍ਰਕਿਰਿਆ ਰਾਹੀਂ ਮੁੱਢਲੇ ਵੇਰਵੇ ਜਮ੍ਹਾਂ ਕਰਵਾ ਕੇ ਖਾਨਗੀ ਤਕਸੀਮ (ਪਰਿਵਾਰਕ ਵੰਡ) ਲਈ ਆਨਲਾਈਨ ਬਿਨੈ ਕਰ ਸਕਦੇ ਹਨ। ਸਰਕਾਰ ਦੀ ਇਹ ਪਹਿਲਕਦਮੀ ਜ਼ਮੀਨ ਦੀ ਹੱਦਬੰਦੀ ਨੂੰ ਸੁਚਾਰੂ ਬਣਾਉਣ, ਵਿਵਾਦਾਂ ਨੂੰ ਸਹਿਮਤੀ ਨਾਲ ਹੱਲ ਕਰਨ, ਜ਼ਮੀਨ ਦੀ ਖਰੀਦ-ਵੇਚ ਦੀ ਸਹੂਲਤ ਦੇਣ, ਫਸਲਾਂ ਦੇ ਨੁਕਸਾਨ ਲਈ ਸਮੇਂ ਸਿਰ ਮੁਆਵਜ਼ਾ ਯਕੀਨੀ ਬਣਾਉਣ ਅਤੇ ਜਮ੍ਹਾਂਬੰਦੀ ਦੀਆਂ ਕਾਪੀਆਂ ਪ੍ਰਾਪਤ ਕਰਨਾ ਆਸਾਨ ਬਣਾਉਣ ‘ਚ ਸਹਾਇਤਾ ਕਰੇਗੀ।

ਵਿਸ਼ੇਸ਼ ਅਧਿਆਪਕ ਸਿੱਖਿਅਕਾਂ ਲਈ ਯਕਮੁਸ਼ਤ ਰਾਹਤ

ਪੰਜਾਬ ਮੰਤਰੀ ਮੰਡਲ ਨੇ ਸਮੱਗਰ ਸਿੱਖਿਆ ਅਭਿਆਨ ਅਧੀਨ ਕੰਮ ਕਰ ਰਹੇ ਠੇਕੇ ‘ਤੇ ਰੱਖੇ ਵਿਸ਼ੇਸ਼ ਅਧਿਆਪਕ ਸਿੱਖਿਅਕਾਂ ਲਈ ਵੱਧ ਤੋਂ ਵੱਧ ਉਮਰ ਸੀਮਾ ‘ਚ ਯਕਮੁਸ਼ਤ ਰਾਹਤ ਦੇਣ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ ਤਾਂ ਜੋ ਉਨ੍ਹਾਂ ਦੀਆਂ ਸੇਵਾਵਾਂ ਨੂੰ ਸਕੂਲ ਸਿੱਖਿਆ ਵਿਭਾਗ, ਪੰਜਾਬ ‘ਚ ਰੈਗੂਲਰ ਕੀਤਾ ਜਾ ਸਕੇ। ਸਰਕਾਰ ਮੁਤਾਬਕ ਕੈਬਿਨਟ ਦਾ ਇਹ ਫੈਸਲਾ ਸਿਖਲਾਈ ਪ੍ਰਾਪਤ ਅਤੇ ਮਾਹਰ ਸਿੱਖਿਅਕਾਂ ਦੀਆਂ ਸੇਵਾਵਾਂ ਨੂੰ ਬਰਕਰਾਰ ਰੱਖ ਕੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਸਮਾਵੇਸ਼ੀ ਸਿੱਖਿਆ ਨੂੰ ਯਕੀਨੀ ਬਣਾਏਗਾ।

Read More: ਪੰਜਾਬ ਸਰਕਾਰ ਨੇ ਪਾਵਨ ਸਰੂਪ ਚੋਰੀ ਮਾਮਲੇ ਦੀ ਜਾਂਚ ਲਈ SIT ਬਣਾਈ: CM ਭਗਵੰਤ ਮਾਨ

ਵਿਦੇਸ਼

Scroll to Top