ਚੰਡੀਗੜ੍ਹ, 30 ਦਸੰਬਰ 2025: PSEB Exam 2026 Date Sheet: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਲਿਖਤੀ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਬੋਰਡ ਦੀ ਡੇਟਸ਼ੀਟ ਦੇ ਮੁਤਾਬਕ 8ਵੀਂ ਜਮਾਤ ਦੀਆਂ ਪ੍ਰੀਖਿਆਵਾਂ 17 ਫਰਵਰੀ ਨੂੰ ਸ਼ੁਰੂ ਹੋਣਗੀਆਂ ਅਤੇ 27 ਫਰਵਰੀ ਤੱਕ ਚੱਲਣਗੀਆਂ। 10ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 6 ਮਾਰਚ ਨੂੰ ਸ਼ੁਰੂ ਹੋਣਗੀਆਂ ਅਤੇ 1 ਅਪ੍ਰੈਲ ਨੂੰ ਖਤਮ ਹੋਣਗੀਆਂ।
ਇਸ ਤੋਂ ਇਲਾਵਾ, 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 17 ਫਰਵਰੀ ਤੋਂ 4 ਅਪ੍ਰੈਲ ਤੱਕ ਹੋਣਗੀਆਂ। ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਾਰੇ ਵਿਦਿਆਰਥੀਆਂ ਨੂੰ ਸਮੇਂ ਸਿਰ ਪ੍ਰੀਖਿਆਵਾਂ ਦੀ ਤਿਆਰੀ ਕਰਨ ਅਤੇ ਡੇਟਸ਼ੀਟ ਸੰਬੰਧੀ ਵਿਸਤ੍ਰਿਤ ਜਾਣਕਾਰੀ ਬੋਰਡ ਦੀ ਅਧਿਕਾਰਤ ਵੈੱਬਸਾਈਟ ‘ਤੇ ਦਿੱਤੀ ਹੈ। ਪੰਜਾਬ ‘ਚ ਲਗਭੱਗ 900,000 ਵਿਦਿਆਰਥੀ ਪ੍ਰੀਖਿਆ ਦੇਣਗੇ। ਇਸ ਉਦੇਸ਼ ਲਈ 7,800 ਪ੍ਰੀਖਿਆ ਕੇਂਦਰ ਸਥਾਪਤ ਕੀਤੇ ਜਾਣਗੇ।




Read More: PSEB Exam 2026: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ




