ਦੇਸ਼, 01 ਜਨਵਰੀ 2026: ਦੇਸ਼ ਭਰ ‘ਚ ਨਵੇਂ ਸਾਲ 2026 ਦਾ ਸਵਾਗਤ ਖੁਸ਼ੀ ਅਤੇ ਉਮੀਦ ਨਾਲ ਕੀਤਾ ਜਾ ਰਿਹਾ ਹੈ। ਲੋਕ ਇੱਕ ਦੂਜੇ ਨੂੰ ਵਧਾਈਆਂ ਦੇ ਰਹੇ ਹਨ ਅਤੇ ਨਵੇਂ ਸਾਲ ਦਾ ਸਵਾਗਤ ਕਰ ਰਹੇ ਹਨ। ਇਸ ਦੌਰਾਨ ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਆਗੂ ਰਾਹੁਲ ਗਾਂਧੀ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸੋਸ਼ਲ ਮੀਡੀਆ ਰਾਹੀਂ ਦੇਸ਼ ਨੂੰ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਸਾਰਿਆਂ ਨੇ ਖੁਸ਼ਹਾਲੀ, ਲੋਕਤੰਤਰ, ਸਮਾਜਿਕ ਨਿਆਂ ਅਤੇ ਤਰੱਕੀ ਦੇ ਸੰਦੇਸ਼ ਦਿੱਤੇ ਹਨ।
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਰਾਸ਼ਟਰ ਨੂੰ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਨਵਾਂ ਸਾਲ ਸਕਾਰਾਤਮਕ ਤਬਦੀਲੀਆਂ, ਆਤਮ-ਨਿਰੀਖਣ ਅਤੇ ਨਵੇਂ ਸੰਕਲਪਾਂ ਦਾ ਮੌਕਾ ਹੈ। ਉਨ੍ਹਾਂ ਨੇ ਵਾਤਾਵਰਣ ਸੁਰੱਖਿਆ ਪ੍ਰਤੀ ਸਾਡੀ ਵਚਨਬੱਧਤਾ ਨੂੰ ਮਜ਼ਬੂਤ ਕਰਨ ਦਾ ਵੀ ਸੱਦਾ ਦਿੱਤਾ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੇਂ ਸਾਲ 2026 ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਆਉਣ ਵਾਲਾ ਸਾਲ ਸਾਰਿਆਂ ਲਈ ਚੰਗੀ ਸਿਹਤ, ਖੁਸ਼ਹਾਲੀ ਅਤੇ ਸਫਲਤਾ ਲੈ ਕੇ ਆਵੇ। ਕੰਮ ‘ਚ ਸਫਲਤਾ ਅਤੇ ਜੀਵਨ ‘ਚ ਸੰਤੁਸ਼ਟੀ ਦੀ ਕਾਮਨਾ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਸਮਾਜ ‘ਚ ਸ਼ਾਂਤੀ ਅਤੇ ਖੁਸ਼ਹਾਲੀ ਲਈ ਵੀ ਪ੍ਰਾਰਥਨਾ ਕੀਤੀ।
ਕਾਂਗਰਸ ਆਗੂ ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ‘ਤੇ ਆਪਣੇ ਸੰਦੇਸ਼ ‘ਚ ਲਿਖਿਆ, “ਤੁਹਾਨੂੰ ਸਾਰਿਆਂ ਨੂੰ ਨਵੇਂ ਸਾਲ ਦੀਆਂ ਬਹੁਤ-ਬਹੁਤ ਮੁਬਾਰਕਾਂ। ਨਵਾਂ ਸਾਲ ਤੁਹਾਡੇ ਲਈ ਬਹੁਤ ਸਾਰੀਆਂ ਖੁਸ਼ੀਆਂ, ਚੰਗੀ ਸਿਹਤ ਅਤੇ ਸਫਲਤਾ ਲੈ ਕੇ ਆਵੇ। ਸਾਰਿਆਂ ਨੂੰ ਨਵੇਂ ਸਾਲ 2026 ਦੀਆਂ ਬਹੁਤ-ਬਹੁਤ ਮੁਬਾਰਕਾਂ!”
Read More: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੇ PM ਮੋਦੀ ਵੱਲੋਂ ਭਾਰਤ ਰਤਨ ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾਂਜਲੀ ਭੇਂਟ




