ਸੰਗਰੂਰ , 01 ਜਨਵਰੀ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਤਹਿਸੀਲਦਾਰ ਜਗਤਾਰ ਸਿੰਘ ਨੂੰ 30 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਮੁਤਾਬਕ ਉਕਤ ਮੁਲਜ਼ਮ ਦੇ ਸਹਿ-ਦੋਸ਼ੀ ਨੂੰ ਵੀ ਛੇਤੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਮੁਲਜ਼ਮ ਤਹਿਸੀਲਦਾਰ ਦੇ ਘਰ ਦੀ ਤਲਾਸ਼ੀ ਦੌਰਾਨ 1,45,000 ਰੁਪਏ ਦੀ ਰਕਮ ਬਰਾਮਦ ਕੀਤੀ।
ਇਸ ਸੰਬੰਧੀ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਜ਼ਿਲ੍ਹਾ ਸੰਗਰੂਰ ਦੇ ਪਿੰਡ ਮਹਿਲਾਂ ਦੇ ਇੱਕ ਵਸਨੀਕ ਵੱਲੋਂ ਤਹਿਸੀਲ ਦਫ਼ਤਰ ਸੰਗਰੂਰ ਵਿਖੇ ਤਾਇਨਾਤ ਜਗਤਾਰ ਸਿੰਘ ਤਹਿਸੀਲਦਾਰ ਅਤੇ ਮਾਲਵਿੰਦਰ ਸਿੰਘ ਕਲਰਕ ਖ਼ਿਲਾਫ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।
ਵਿਜੀਲੈਂਸ ਮੁਤਾਬਕ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਖਰੀਦੀ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ ਮੁਲਜ਼ਮ ਕੋਲ ਪਹੁੰਚ ਕੀਤੀ ਸੀ। ਦੋਵਾਂ ਮੁਲਜ਼ਮਾਂ ਨੇ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ 30,000 ਰੁਪਏ ਦੀ ਰਿਸ਼ਵਤ ਲਈ ਸੀ।
ਸ਼ਿਕਾਇਤਕਰਤਾ ਦੀ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਪਾਇਆ ਗਿਆ ਕਿ ਉਕਤ ਦੋਸ਼ ਸਹੀ ਪਾਏ ਗਏ ਹਨ। ਵਿਜੀਲੈਂਸ ਨੇ ਦੋਵਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਰੇਂਜ, ਪਟਿਆਲਾ ਵਿਖੇ ਮਾਮਲਾ ਦਰਜ ਕੀਤਾ ਹੈ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ।
Read More: ਪੰਜਾਬ ਵਿਜੀਲੈਂਸ ਵਿਭਾਗ ਦਾ ਐਸਐਸਪੀ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਦੀ ਮੁਅੱਤਲੀ ਸਬੰਧੀ ਬਿਆਨ




