MLA Kulwant Singh

MP ਮਲਵਿੰਦਰ ਸਿੰਘ ਕੰਗ ਤੇ MLA ਕੁਲਵੰਤ ਸਿੰਘ ਵੱਲੋਂ ਮੋਹਾਲੀ ਦੇ ਪਿੰਡਾਂ ‘ਚ ਜਿੰਮ, ਸੌਲਰ ਲਾਈਟਾਂ ਤੇ ਬੈਂਚ ਲੋਕ ਅਰਪਣ

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 03 ਜਨਵਰੀ 2026: ਪੰਜਾਬ ਤੋਂ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਤੇ ਮੋਹਾਲੀ ਦੇ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਅੱਜ ਮੋਹਾਲੀ ਹਲਕੇ ਦੇ ਕਈ ਪਿੰਡਾਂ ‘ਚ ਨਵੀਂ ਤਿਆਰ ਕੀਤੀਆਂ ਲੋਕ-ਭਲਾਈ ਸਹੂਲਤਾਂ ਜਿਵੇਂ ਕਿ ਓਪਨ ਜਿੰਮ, ਸੌਲਰ ਲਾਈਟਾਂ ਅਤੇ ਬੈਂਚ ਦਾ ਉਦਘਾਟਨ ਕੀਤਾ ਹੈ |

ਇਸ ਸਬੰਧੀ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਦੱਸਿਆ ਕਿ ਸੰਸਦ ਮੈਂਬਰ ਲੋਕਲ ਏਰੀਆ ਵਿਕਾਸ (MPLAD) ਫੰਡ ਤਹਿਤ ਮਾਣਕ ਮਾਜਰਾ, ਮਾਣਕਪੁਰ ਕੱਲਰ ਅਤੇ ਗੀਗਾ ਮਾਜਰਾ ਪਿੰਡਾਂ ‘ਚ ਖੁੱਲ੍ਹੇ ਜਿੰਮਾਂ ਦੀ ਸਥਾਪਨਾ ਲਈ 3-3 ਲੱਖ ਰੁਪਏ ਜਾਰੀ ਕੀਤੇ ਸਨ, ਜਿਸ ਨਾਲ ਵਿਸ਼ੇਸ਼ ਤੌਰ ‘ਤੇ ਨੌਜਵਾਨਾਂ ‘ਚ ਤੰਦਰੁਸਤੀ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹ ਮਿਲੇਗਾ।

ਮਲਵਿੰਦਰ ਸਿੰਘ ਕੰਗ ਨੇ ਦੱਸਿਆ ਕਿ ਪਿੰਡ ਗੀਗਾ ਮਾਜਰਾ ‘ਚ 1 ਲੱਖ ਰੁਪਏ ਦੀ ਲਾਗਤ ਨਾਲ ਜਨਤਕ ਥਾਵਾਂ ਤੇ ਲੋਕਾਂ ਦੇ ਬੈਠਣ ਲਈ ਬੈਂਚ ਲਗਾਏ ਹਨ, ਜਦਕਿ ਪਿੰਡ ਮਾਣਕ ਮਾਜਰਾ ‘ਚ 1 ਲੱਖ ਰੁਪਏ ਦੀ ਲਾਗਤ ਨਾਲ 15 ਸੋਲਰ ਲਾਈਟਾਂ ਲਗਾਈਆਂ ਹਨ, ਜਿਸ ਨਾਲ ਰਾਤ ਸਮੇਂ ਰੋਸ਼ਨੀ ਅਤੇ ਸੁਰੱਖਿਆ ‘ਚ ਸੁਧਾਰ ਆਇਆ ਹੈ।

ਇਸ ਮੌਕੇ ਇੰਟਰ-ਯੂਨੀਵਰਸਿਟੀ ਬਾਸਕਟਬਾਲ ਦੇ ਗੋਲਡ ਮੈਡਲਿਸਟ ਰਹੇ ਐਮਪੀ ਮਲਵਿੰਦਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਨੌਜਵਾਨਾਂ ‘ਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨਾ ਉਨ੍ਹਾਂ ਦਾ ਪ੍ਰਮੁੱਖ ਏਜੰਡਾ ਹੈ। ਉਨ੍ਹਾਂ ਦੱਸਿਆ ਕਿ ਐਮਪੀ ਲੈਡ ਫੰਡ ਤਹਿਤ ਸ੍ਰੀ ਅੰਨਦਪੁਰ ਸਾਹਿਬ ਲੋਕ ਸਭਾ ਹਲਕੇ ਦੇ ਬਲਾਚੌਰ ਖੇਤਰ ‘ਚ 2-3 ਵਾਲੀਬਾਲ ਮੈਦਾਨ, ਚਮਕੌਰ ਸਾਹਿਬ ਖੇਤਰ ‘ਚ 2 ਬਾਸਕਟਬਾਲ ਗਰਾਊਂਡ ਅਤੇ ਖਿਜ਼ਰਾਬਾਦ ‘ਚ ਇੱਕ ਬਾਸਕਟਬਾਲ ਗਰਾਊਂਡ ਬਣਾਏ ਜਾ ਰਹੇ ਹਨ। ਉਨ੍ਹਾਂ ਪਿੰਡਾਂ ਦੇ ਸੰਤੁਲਿਤ ਵਿਕਾਸ ਅਤੇ ਬੁਨਿਆਦੀ ਸਹੂਲਤਾਂ ਮਜ਼ਬੂਤ ਕਰਨ ਲਈ ਆਪਣੀ ਵਚਨਬੱਧਤਾ ਦੁਹਰਾਈ।

ਵਿਧਾਇਕ ਕੁਲਵੰਤ ਸਿੰਘ ਨੇ ਇਨ੍ਹਾਂ ਲੋਕ-ਹਿਤੈਸ਼ੀ ਪਹਿਲਕਦਮੀਆਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਜੈਕਟ ਪਿੰਡਾਂ ‘ਚ ਜੀਵਨ ਮਿਆਰ ਨੂੰ ਕਾਫ਼ੀ ਬਿਹਤਰ ਬਣਾਉਂਦੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੰਜਾਬ ‘ਚ 3200 ਸਟੇਡੀਅਮ ਤਿਆਰ ਕੀਤੇ ਜਾ ਰਹੇ ਹਨ, ਜਿਨ੍ਹਾਂ ‘ਚੋਂ 34 ਖੇਡ ਮੈਦਾਨ ਮੋਹਾਲੀ ਹਲਕੇ ‘ਚ ਬਣਾਏ ਜਾਣਗੇ।

ਕੁਲਵੰਤ ਸਿੰਘ ਨੇ ਇਹ ਵੀ ਦੱਸਿਆ ਕਿ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਛੇਤੀ ਹੀ ਲਾਗੂ ਕੀਤੀ ਜਾ ਰਹੀ ਹੈ, ਜਿਸ ਨਾਲ ਹਰ ਪਰਿਵਾਰ ਦੀ ਸਿਹਤ ਸੁਰੱਖਿਆ ਯਕੀਨੀ ਬਣਾਈ ਜਾਵੇਗੀ। ਪਿੰਡ ਵਾਸੀਆਂ ਨੇ ਐਮਪੀ ਮਲਵਿੰਦਰ ਸਿੰਘ ਕੰਗ ਅਤੇ ਵਿਧਾਇਕ ਕੁਲਵੰਤ ਸਿੰਘ ਦਾ ਧੰਨਵਾਦ ਕਰਦਿਆਂ ਲੋਕ-ਭਲਾਈ ਕੰਮ ਲੋਕ ਅਰਪਿਤ ਕਰਨ ‘ਤੇ ਖੁਸ਼ੀ ਪ੍ਰਗਟ ਕੀਤੀ।

ਇਸ ਮੌਕੇ ਪਰਮਜੀਤ ਕੌਰ-ਸਰਪੰਚ ਮਾਣਕਮਾਜਰਾ, ਗੁਰਪ੍ਰੀਤ ਸਿੰਘ, ਦਲਬੀਰ ਸਿੰਘ, ਅਮਨ ਸ਼ਰਮਾ ਪੰਚ, ਸੁੱਖੀ ਪੰਚ, ਜਸਵੰਤ ਸਿੰਘ, ਅਮਨਦੀਪ, ਹਰਜਿੰਦਰ ਸਿੰਘ, ਸਤਨਾਮ ਸਿੰਘ ਸਰਪੰਚ ਗੀਗਾ ਮਾਜਰਾ, ਰਵਿੰਦਰ ਸਿੰਘ ਸਰਪੰਚ ਮਾਣਕਪੁਰ ਕੱਲਰ, ਮੁਖਤਿਆਰ ਸਿੰਘ ਸਰਪੰਚ ਕੁਰੜਾ, ਜਗਤਾਰ੍ ਸਿੰਘ ਜੱਗੀ ਮਾਣਕਪੁਰ ਕੱਲਰ, ਗੁਰਜੰਟ ਸਿੰਘ ਸਰਪੰਚ ਪੱਤੋਂ, ਗੁਰਜੰਟ ਸਿੰਘ ਸਰਪੰਚ ਗੁਡਾਣਾ, ਅਵਤਾਰ ਸਿੰਘ ਮੌਲੀ, ਕਰਮਾਪੁਰੀ ਸਰਪੰਚ ਗੋਬਿੰਦਗੜ੍ਹ, ਗੁਰਪ੍ਰੀਤ ਸਿੰਘ ਚਾਹਲ, ਗੁਰਪ੍ਰੀਤ ਸਿੰਘ ਕੁਰੜਾ, ਰਣਧੀਰ ਸਿੰਘ ਸਰਪੰਚ ਚਾਓ ਮਾਜਰਾ, ਹਰਬਿੰਦਰ ਸਿੰਘ ਸੈਣੀ, ਹਰਪਾਲ ਸਿੰਘ ਚੰਨਾ, ਤਰਲੋਚਨ ਸਿੰਘ, ਮਨਦੀਪ ਮਟੌਰ, ਅਕਬਿੰਦਰ ਸਿੰਘ ਗੋਸਲ, ਦਰਸ਼ਣ ਸਿੰਘ ਮਟੌਰ, ਹਰਮੀਤ ਸਿੰਘ, ਵਿਕਰਮ ਸੰਧੂ, ਹਰਪਾਲ ਸਿੰਘ ਬਰਾੜ, ਕਰਮਜੀਤ ਕੁਮਾਰ ਸਰਪੰਚ ਝਿਊਰਹੇੜੀ, ਗੁਰਜੰਟ ਸਿੰਘ ਸਰਪੰਚ ਭਾਗੋ ਮਾਜਰਾ ਸਮੇਤ ਵੱਖ-ਵੱਖ ਪਿੰਡਾਂ ਦੇ ਪੰਚ-ਸਰਪੰਚ, ਪਾਰਟੀ ਅਹੁਦੇਦਾਰ ਅਤੇ ਵੱਡੀ ਗਿਣਤੀ ‘ਚ ਇਲਾਕਾ ਨਿਵਾਸੀ ਹਾਜ਼ਰ ਰਹੇ |

Read More: ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ‘ਚ 4 ਨਵੀਆਂ ਲਾਇਬ੍ਰੇਰੀਆਂ ਦੇ ਨਿਰਮਾਣ ਕੰਮ ਦੀ ਸ਼ੁਰੂਆਤ

ਵਿਦੇਸ਼

Scroll to Top