ਪੰਜਾਬ ਰੋਡਵੇਜ਼ ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਨੇ ਕੱਢੀ ਗੇਟ ਰੈਲੀ

6 ਜਨਵਰੀ 2026: ਪੰਜਾਬ ਰੋਡਵੇਜ਼ ਪਨਬਸ/ਪੀਆਰਟੀਸੀ ਕੰਟਰੈਕਟ (Punjab Roadways PUNBUS/PRTC) ਵਰਕਰਜ਼ ਯੂਨੀਅਨ ਦੇ ਬੈਨਰ ਹੇਠ, ਮੁਲਾਜ਼ਮਾਂ ਨੇ ਮੰਗਲਵਾਰ ਨੂੰ ਪਟਿਆਲਾ ਦੇ ਰੋਡਵੇਜ਼ ਬੱਸ ਡਿਪੂ ਵਿਖੇ ਇੱਕ ਗੇਟ ਰੈਲੀ ਕੀਤੀ। ਯੂਨੀਅਨ ਆਗੂਆਂ ਨੇ ਕੰਟਰੈਕਟ ਵਰਕਰਾਂ ਨੂੰ ਰੈਗੂਲਰ ਕਰਨ ਅਤੇ ਨਿੱਜੀਕਰਨ ਬੰਦ ਕਰਨ ਦੀ ਮੰਗ ਕਰਦਿਆਂ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ।

ਯੂਨੀਅਨ ਦੇ ਸੂਬਾ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ, ਪ੍ਰਧਾਨ ਸਹਿਜਪਾਲ ਸਿੰਘ ਸੰਧੂ, ਸਕੱਤਰ ਜਸਦੀਪ ਸਿੰਘ ਅਤੇ ਚੇਅਰਮੈਨ ਸੁਲਤਾਨ ਸਿੰਘ ਨੇ ਕਿਹਾ ਕਿ ਕੰਟਰੈਕਟ ਵਰਕਰ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ, ਜਿਸ ਵਿੱਚ ਪਨਬਸ ਪੀਆਰਟੀਸੀ ਦੇ ਕੰਟਰੈਕਟ ਵਰਕਰਾਂ ਨੇ ਬੱਸਾਂ ਵਿੱਚ ਵੱਡਾ ਅੰਦੋਲਨ ਕਰਕੇ ਸਰਕਾਰ ਨੂੰ ਡੇਗਣ ਵਿੱਚ ਯੋਗਦਾਨ ਪਾਇਆ ਸੀ।

Read More: Buses Closed: ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਸੋਚ ਸਮਝ ਨਿਕਲਣਾ ਘਰੋਂ, ਇਸ ਦਿਨ ਬੰਦ ਰਹਿਣਗੀਆਂ ਬੱਸਾਂ

ਵਿਦੇਸ਼

Scroll to Top