ਹਰਿਆਣਾ, 06 ਜਨਵਰੀ 2026: ਹਰਿਆਣਾ ਸਰਕਾਰ ਨੇ ਸੂਬੇ ‘ਚ ਜਲ (ਪ੍ਰਦੂਸ਼ਣ ਰੋਕਥਾਮ ਅਤੇ ਨਿਯੰਤਰਣ) ਸੋਧ ਐਕਟ, 2024 ਨੂੰ ਅਪਣਾਉਣ ‘ਤੇ ਵਿਚਾਰ-ਵਟਾਂਦਰਾ ਅਤੇ ਸਮੀਖਿਆ ਕਰਨ ਲਈ ਮੁੱਖ ਸਕੱਤਰ ਅਨੁਰਾਗ ਰਸਤੋਗੀ ਦੀ ਪ੍ਰਧਾਨਗੀ ਹੇਠ ਇੱਕ ਉੱਚ-ਪੱਧਰੀ ਕਮੇਟੀ ਦਾ ਗਠਨ ਕੀਤਾ ਹੈ।
ਇਹ ਕਮੇਟੀ ਕੇਂਦਰੀ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਦੇ ਨਿਰਦੇਸ਼ਾਂ ਅਤੇ ਸੋਧ ਐਕਟ ਦੇ ਉਪਬੰਧਾਂ ਅਨੁਸਾਰ ਬਣਾਈ ਹੈ। ਵਾਤਾਵਰਣ, ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਦੇ ਵਧੀਕ ਮੁੱਖ ਸਕੱਤਰ, ਹਰਿਆਣਾ ਰਾਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ, ਟਾਊਨ ਐਂਡ ਕੰਟਰੀ ਪਲਾਨਿੰਗ ਅਤੇ ਅਰਬਨ ਅਸਟੇਟ ਵਿਭਾਗ, ਸ਼ਹਿਰੀ ਸਥਾਨਕ ਸੰਸਥਾਵਾਂ ਵਿਭਾਗ ਅਤੇ ਸਿੰਚਾਈ ਅਤੇ ਜਲ ਸਰੋਤ ਵਿਭਾਗ ਦੇ ਵਧੀਕ ਮੁੱਖ ਸਕੱਤਰ, ਉਦਯੋਗ ਅਤੇ ਵਣਜ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ, ਵਾਤਾਵਰਣ ਵਿਭਾਗ ਦੇ ਡਾਇਰੈਕਟਰ, ਵਾਤਾਵਰਣ, ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਦੇ ਵਿਸ਼ੇਸ਼ ਸਕੱਤਰ ਅਤੇ ਹਰਿਆਣਾ ਰਾਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਡਿਪਟੀ ਜ਼ਿਲ੍ਹਾ ਅਟਾਰਨੀ ਇਸ ਕਮੇਟੀ ਦੇ ਮੈਂਬਰ ਹੋਣਗੇ। ਹਰਿਆਣਾ ਰਾਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਵਾਤਾਵਰਣ ਇੰਜੀਨੀਅਰ ਭੂਪੇਂਦਰ ਰਿਣਵਾ ਇਸ ਕਮੇਟੀ ਦੇ ਕਨਵੀਨਰ ਹੋਣਗੇ।
ਇਹ ਕਮੇਟੀ ਸੋਧ ਐਕਟ ਨੂੰ ਅਪਣਾਉਣ ਨਾਲ ਸਬੰਧਤ ਸਾਰੇ ਪਹਿਲੂਆਂ ਦੀ ਵਿਸਥਾਰ ਨਾਲ ਜਾਂਚ ਕਰੇਗੀ ਅਤੇ ਹਰਿਆਣਾ ਸਰਕਾਰ ਨੂੰ ਆਪਣੀਆਂ ਸਿਫਾਰਸ਼ਾਂ ਸੌਂਪੇਗੀ।
Read More: ਅਗਨੀਵੀਰਾਂ ਨੂੰ ਰੁਜ਼ਗਾਰ ਸੁਰੱਖਿਆ ਪ੍ਰਦਾਨ ਕਰਨ ਵਾਲਾ ਹਰਿਆਣਾ ਪਹਿਲਾ ਸੂਬਾ ਬਣਿਆ: ਰਾਓ ਨਰਬੀਰ ਸਿੰਘ




