ਚੰਡੀਗੜ੍ਹ, 6 ਜਨਵਰੀ 2026: ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸਿੱਧਵਾਂ ਨਹਿਰ ਨੂੰ 21 ਦਿਨਾਂ ਲਈ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਪੰਜਾਬ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੁਲਾਂ ਦੀ ਉਸਾਰੀ ਦੇ ਕੰਮ ਕਰਵਾਉਣ ਲਈ ਸਿੱਧਵਾਂ ਨਹਿਰ 7 ਜਨਵਰੀ ਤੋਂ 27 ਜਨਵਰੀ, 2026 ਤੱਕ (ਦੋਵੇਂ ਦਿਨਾਂ ਸਮੇਤ) 21 ਦਿਨਾਂ ਲਈ ਬੰਦ ਰਹੇਗੀ।
ਸਰਕਾਰ ਦੇ ਇਹ ਹੁਕਮ ਪੰਜਾਬ ਕੈਨਾਲ ਅਤੇ ਡਰੇਨੇਜ ਐਕਟ, 2023 (ਭਾਗ-3) ਅਧੀਨ ਜਾਰੀ ਰੂਲਾਂ ਦੇ ਰੂਲ 61 ਤਹਿਤ ਜਾਰੀ ਕੀਤੇ ਹਨ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।
Read More: ਸਿੱਧਵਾਂ ਨਹਿਰ ਦੇ ਕੰਢੇ ਸਥਿਤ ਫਲਾਈਓਵਰ ’ਤੇ 50 ਦਿਨਾਂ ਬਾਅਦ ਸ਼ੁਰੂ ਹੋਈ ਆਵਾਜਾਈ




