Punjab News

ਝੱਜਰ-ਬਚੌਲੀ ਜੰਗਲੀ ਜੀਵ ਸੈਂਚੁਰੀ ਦਾ ਨਾਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਂ ‘ਤੇ ਰੱਖਿਆ

ਚੰਡੀਗੜ੍ਹ, 08 ਜਨਵਰੀ 2026: ਪੰਜਾਬ ਰਾਜ ਜੰਗਲੀ ਜੀਵ ਬੋਰਡ ਦੀ ਸਟੈਂਡਿੰਗ ਕਮੇਟੀ ਨੇ ਰੂਪਨਗਰ ਜ਼ਿਲ੍ਹੇ ਦੀ ਝੱਜਰ-ਬਚੌਲੀ ਜੰਗਲੀ ਜੀਵ ਸੈਂਚੁਰੀ ਦਾ ਨਾਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਂ ’ਤੇ ਰੱਖਣ ਦੀ ਮਨਜ਼ੂਰੀ ਦਿੱਤੀ ਹੈ। ਇਸ ਤੋਂ ਬਾਅਦ ਇਸ ਸੈਂਚੁਰੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੰਗਲੀ ਜੀਵ ਸੈਂਚੁਰੀ ਵਜੋਂ ਜਾਣਿਆ ਜਾਵੇਗਾ।

ਇਸ ਸੰਬੰਧੀ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ 350ਵਾਂ ਸ਼ਹੀਦੀ ਦਿਵਸ ਪਿਛਲੇ ਸਾਲ 25 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਧਾਰਮਿਕ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਸੀ। ਪੰਜਾਬ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਝੱਜਰ-ਬਚੌਲੀ ਜੰਗਲੀ ਜੀਵ ਸੈਂਚੁਰੀ ਦਾ ਨਾਂ ਬਦਲ ਕੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨਾਂ ‘ਤੇ ਰੱਖਣ ਦੀ ਸਿਫਾਰਸ਼ ਭੇਜੀ ਸੀ।

ਪੰਜਾਬ ਸਰਕਾਰ ਮੁਤਾਬਕ ਜੰਗਲੀ ਜੀਵ ਸੈਂਚੁਰੀ ਤਿੰਨ ਪਿੰਡਾਂ ਝੱਜਰ, ਬਚੌਲੀ ਅਤੇ ਲਮਲੇਹਰੀ ‘ਚ 289 ਏਕੜ ਖੇਤਰ ‘ਚ ਫੈਲੀ ਹੋਈ ਹੈ। ਇਨ੍ਹਾਂ ‘ਚੋਂ 218 ਏਕੜ ਰਕਬਾ ਝੱਜਰ ‘ਚ, 55 ਏਕੜ ਬਚੌਲੀ ‘ਚ ਅਤੇ ਬਾਕੀ ਲਮਲੇਹਰੀ ‘ਚ ਆਉਂਦਾ ਹੈ। ਇਸ ਤੋਂ ਇਲਾਵਾ, ਜੰਗਲੀ ਜੀਵਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਜੰਗਲੀ ਜੀਵ ਸੁਰੱਖਿਆ ਐਕਟ, 1972 ਦੀ ਧਾਰਾ 18 (1) ਅਨੁਸਾਰ ਪੂਰੇ 289 ਏਕੜ ਖੇਤਰ ਨੂੰ ਝੱਜਰ-ਬਚੌਲੀ ਜੰਗਲੀ ਜੀਵ ਸੈਂਚੁਰੀ ਘੋਸ਼ਿਤ ਕੀਤਾ ਸੀ।

Read More: ਪੰਜਾਬ ਦੇ 852 ਸਰਕਾਰੀ ਸਕੂਲਾਂ ਦੇ ਨਵੀਨੀਕਰਨ 17.44 ਕਰੋੜ ਰੁਪਏ ਤੋਂ ਵੱਧ ਫੰਡ ਜਾਰੀ

ਵਿਦੇਸ਼

Scroll to Top