ਰਿਆਤ-ਬਾਹਰਾ ਯੂਨੀਵਰਸਿਟੀ ‘ਚ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ

12 ਜਨਵਰੀ 2026: ਰਿਆਤ ਬਾਹਰਾ ਯੂਨੀਵਰਸਿਟੀ (Rayat-Bahra University) ਨੇ ਆਪਣੇ ਓਪਨ-ਏਅਰ ਥੀਏਟਰ ਵਿਖੇ ਲੋਹੜੀ ਦਾ ਤਿਉਹਾਰ (festival) ਬਹੁਤ ਉਤਸ਼ਾਹ ਅਤੇ ਸੱਭਿਆਚਾਰਕ ਜੋਸ਼ ਨਾਲ ਮਨਾਇਆ, ਜਿਸ ਵਿੱਚ ਪੰਜਾਬੀ ਪਰੰਪਰਾ ਅਤੇ ਭਾਈਚਾਰਕ ਸਾਂਝ ਦੀ ਜੀਵੰਤ ਭਾਵਨਾ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਸਮਾਗਮ ਵਿੱਚ ਵਿਦਿਆਰਥੀਆਂ, ਫੈਕਲਟੀ ਮੈਂਬਰਾਂ ਅਤੇ ਮਹਿਮਾਨਾਂ ਦੀ ਉਤਸ਼ਾਹੀ ਭਾਗੀਦਾਰੀ ਦੇਖਣ ਨੂੰ ਮਿਲੀ, ਜਿਸ ਨਾਲ ਇੱਕ ਰੰਗੀਨ ਅਤੇ ਖੁਸ਼ੀ ਭਰਿਆ ਮਾਹੌਲ ਬਣਿਆ।

ਰਿਆਤ ਬਾਹਰਾ ਗਰੁੱਪ ਦੇ ਚੇਅਰਮੈਨ ਅਤੇ ਰਿਆਤ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ  ਗੁਰਵਿੰਦਰ ਸਿੰਘ ਬਾਹਰਾ , ਗਰੁੱਪ  ਵਾਈਸ ਚਾਂਸਲਰ ਪ੍ਰੋ. (ਡਾ.) ਸੰਜੇ ਕੁਮਾਰ ਅਤੇ  ਪ੍ਰੋ ਵਾਈਸ ਚਾਂਸਲਰ ਪ੍ਰੋ. (ਡਾ.) ਐਸ.ਕੇ. ਬਾਂਸਲ ਨੇ  ਲੋਹੜੀ ਜਲਾ ਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ।

ਲੋਹੜੀ ਦੇ ਇਸ ਮੌਕੇ ’ਤੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ,ਜਿਸ ਦੌਰਾਨ ਵਿਦਿਆਰਥਣਾਂ ਵੱਲੋਂ ਪੰਜਾਬੀ ਬੋਲੀਆਂ ਨਾਲ ਪੇਸ਼ ਕੀਤੇ ਗਏ ਗਿੱਧੇ ਨਾਲ ਮਾਹੌਲ ਨੂੰ ਹੋਰ ਵੀ ਰੰਗਮਈ ਬਣਾ ਦਿੱਤਾ।

ਗੁਰਵਿੰਦਰ ਸਿਘ ਬਾਹਰਾ ਨੇ ਸਮੂਹ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਤੋਂ ਇਲਾਵਾ ਵਿਦਿਆਰਥੀਆਂ ਨੂੰ ਲੋਹੜੀ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਪ੍ਰਮਾਤਮਾ ਸਾਰੀਆਂ ਲੜਕੀਆਂ ਨੂੰ ਉਹ ਸਾਰੀਆਂ ਖੁਸ਼ੀਆਂ ਬਖਸ਼ੇ ਜਿਸ ਨਾਲ ਉਹ ਆਪਣੇ ਜੀਵਨ ਦਾ ਟੀਚਾ ਜਲਦੀ ਤੋਂ ਜਲਦੀ ਪ੍ਰਾਪਤ ਕਰ ਸਕਣ।

ਉਨ੍ਹਾਂ ਕਿਹਾ ਕਿ ਸਮਾਜ ਵਿੱਚ ਲੜਕਿਆਂ ਦੀ ਤਰ੍ਹਾਂ ਲੜਕੀਆਂ ਨੂੰ ਵੀ ਬਰਾਬਰ ਦਾ ਦਰਜਾ ਦੇਣ ਦੀ ਜਰੂਰਤ ਹੈ। ਜੇਕਰ ਮੌਕਾ ਦਿੱਤਾ ਜਾਵੇ ਤਾਂ ਸਮਾਜ ਵਿੱਚ ਲੜਕੀਆਂ ਵੀ ਆਪਣੀ ਪ੍ਰਤੀਭਾ, ਕਲਾ ਅਤੇ ਕੁਸ਼ਲਤਾ ਦਿਖਾ ਸਕਦੀਆਂ ਹਨ।

ਇਸ ਮੌਕੇ ਗਰੁੱਪ  ਵਾਈਸ ਚਾਂਸਲਰ ਪ੍ਰੋ. (ਡਾ.) ਸੰਜੇ ਕੁਮਾਰ, ਨੇ ਸੰਬੋਧਨ ਕਰਦਿਆਂ ਕਿਹਾ ਕਿ ਲੋਹੜੀ ਪੰਜਾਬ ਦਾ ਇਕ ਪ੍ਰਸਿੱਧ ਤਿਉਹਾਰ ਹੈ, ਜੋ ਪੰਜਾਬ ਦੀ ਪ੍ਰਮੁੱਖ ਫਸਲਾਂ ਨਾਲ ਜੁੜਿਆ ਹੋਇਆ ਹੈ । ਇਸ ਲਈ ਲੋਕ ਲੋਹੜੀ ਦੇ ਤਿਉਹਾਰ ਨੂੰ ਖਾਣ ਪੀਣ ਦੇ ਤਿਉਹਾਰ ਵਜੋਂ ਵਧੇਰੇ ਮਹੱਤਵ ਦਿੰਦੇ ਹਨ।

ਇਹ ਜਸ਼ਨ ਰਵਾਇਤੀ ਲੋਹੜੀ ਦੇ ਪਕਵਾਨਾਂ, ਜਿਨ੍ਹਾਂ ਵਿੱਚ ਮੂੰਗਫਲੀ, ਰੇੜੀਆਂ ਅਤੇ ਗਜਕ ਸ਼ਾਮਲ ਹਨ, ਨੂੰ ਸਾਂਝਾ ਕਰਨ ਨਾਲ ਸਮਾਪਤ ਹੋਇਆ। ਕੁੱਲ ਮਿਲਾ ਕੇ, ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਲੋਹੜੀ ਦੇ ਜਸ਼ਨਾਂ ਨੇ ਇੱਕ ਯਾਦਗਾਰੀ ਅਨੁਭਵ ਪੇਸ਼ ਕੀਤਾ, ਜਿਸ ਵਿੱਚ ਪਰੰਪਰਾ, ਸੱਭਿਆਚਾਰ ਅਤੇ ਭਾਈਚਾਰਕ ਸਦਭਾਵਨਾ ਨੂੰ ਸੁੰਦਰਤਾ ਨਾਲ ਮਿਲਾਇਆ ਗਿਆ ।  ਇਸ ਮੌਕੇ ਹੋਰਨਾਂ ਤੋਂ ਇਲਾਵਾ ਸਮੂਹ ਕਾਲਜਾਂ ਦੇ ਡੀਨ ,ਡਾਇਰੈਕਟਰ ਅਤੇ ਫੈਕਲਟੀ ਮੈਂਬਰ ਵੀ ਮੌਜੂਦ ਰਹੇ।

Read more: ਰਿਆਤ ਬਾਹਰਾ ਯੂਨੀਵਰਸਿਟੀ ਦੀ NCC ਕੈਡਿਟ ਅਨੁਰਾਧਾ ਨੂੰ ਗਣਤੰਤਰ ਦਿਵਸ ਪਰੇਡ ਲਈ ਚੁਣਿਆ

 

  

ਵਿਦੇਸ਼

Scroll to Top