16 ਜਨਵਰੀ 2026: ਪੰਜਾਬ ਦੇ ਡੀਸੀ ਦਫ਼ਤਰਾਂ (DC offices) ਨੂੰ ਬੰ.ਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਤੋਂ ਬਾਅਦ ਗੁਰਦਾਸਪੁਰ ਅਤੇ ਮੁਕਤਸਰ ਦੇ ਡੀਸੀ ਦਫ਼ਤਰਾਂ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ। ਮੌਕੇ ‘ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਪੂਰੇ ਦਫ਼ਤਰ ਖੇਤਰ ਨੂੰ ਸੀਲ ਕਰ ਦਿੱਤਾ ਗਿਆ ਹੈ।
ਪੁਲਿਸ ਕਿਸੇ ਵੀ ਸੰਭਾਵੀ ਬੰਬ ਦੀ ਭਾਲ ਲਈ ਸਨਿਫਰ ਕੁੱਤਿਆਂ ਦੀ ਵਰਤੋਂ ਕਰ ਰਹੀ ਹੈ। ਹੁਣ ਤੱਕ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਈਮੇਲ ਪਾਕਿਸਤਾਨੀ ਸੰਗਠਨ ਆਈਐਸਕੇਪੀ ਦੇ ਨਾਮ ‘ਤੇ ਭੇਜਿਆ ਗਿਆ ਸੀ। ਅਧਿਕਾਰੀਆਂ ਨੇ ਅਜੇ ਤੱਕ ਇਸ ਮਾਮਲੇ ‘ਤੇ ਕੋਈ ਟਿੱਪਣੀ ਨਹੀਂ ਕੀਤੀ ਹੈ।
ਜਾਂਚ ਤੋਂ ਬਾਅਦ ਪੁਲਿਸ ਇਸ ਮਾਮਲੇ ‘ਤੇ ਰਸਮੀ ਤੌਰ ‘ਤੇ ਟਿੱਪਣੀ ਕਰੇਗੀ। ਪੁਲਿਸ ਅਨੁਸਾਰ, ਈਮੇਲ ਸਵੇਰੇ 9:30 ਵਜੇ ਦੇ ਕਰੀਬ ਲੱਭੀ ਗਈ ਸੀ। ਇਸ ਤੋਂ ਪਹਿਲਾਂ, ਅੰਮ੍ਰਿਤਸਰ, ਜਲੰਧਰ ਅਤੇ ਪਟਿਆਲਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਸਨ। ਇਸ ਤੋਂ ਬਾਅਦ, ਲੁਧਿਆਣਾ ਸਮੇਤ ਕਈ ਥਾਵਾਂ ‘ਤੇ ਅਦਾਲਤੀ ਕੰਪਲੈਕਸਾਂ ਨੂੰ ਉਡਾਉਣ ਦੀਆਂ ਧਮਕੀਆਂ ਵੀ ਮਿਲੀਆਂ ਸਨ। ਹਾਲਾਂਕਿ, ਤਲਾਸ਼ੀ ਦੌਰਾਨ ਕੋਈ ਬੰਬ ਨਹੀਂ ਮਿਲਿਆ।
Read More: ਪੂਰੇ ਪੰਜਾਬ ‘ਚ ਡੀਸੀ ਦਫ਼ਤਰਾਂ ਦੇ ਅਧਿਕਾਰੀਆਂ ਵਲੋਂ ਕਲਮ ਛੋੜ ਹੜਤਾਲ




