UAE President arrives in India

ਭਾਰਤ ਪਹੁੰਚੇ ਯੂਏਈ ਦੇ ਰਾਸ਼ਟਰਪਤੀ, ਨਵੀਂ ਦਿੱਲੀ ‘ਚ PM ਮੋਦੀ ਨੇ ਕੀਤਾ ਸਵਾਗਤ

ਨਵੀਂ ਦਿੱਲੀ, 19 ਜਨਵਰੀ 2026: UAE President arrives in India: ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜਾਇਦ ਅਲ ਨਾਹਯਾਨ ਸੋਮਵਾਰ ਨੂੰ ਭਾਰਤ ਦੇ ਸਰਕਾਰੀ ਦੌਰੇ ‘ਤੇ ਨਵੀਂ ਦਿੱਲੀ ਪਹੁੰਚੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਾਹਯਾਨ ਦਾ ਸਵਾਗਤ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਨਵੀਂ ਦਿੱਲੀ ਹਵਾਈ ਅੱਡੇ ‘ਤੇ ਅਲ ਨਾਹਯਾਨ ਦਾ ਨਿੱਘਾ ਸਵਾਗਤ ਕੀਤਾ।

ਦੋਵਾਂ ਆਗੂਆਂ ਨੇ ਇਸ ਦੌਰੇ ਦੌਰਾਨ ਗੱਲਬਾਤ ਵੀ ਕੀਤੀ, ਸ਼ੇਖ ਮੁਹੰਮਦ ਬਿਨ ਜਾਇਦ ਦੀ ਫੇਰੀ ਨੂੰ ਭਾਰਤ-ਯੂਏਈ ਸਬੰਧਾਂ ਨੂੰ ਮਜ਼ਬੂਤ ​​ਕਰਨ ਦੇ ਮਾਮਲੇ ‘ਚ ਮਹੱਤਵਪੂਰਨ ਮੰਨਿਆ ਜਾਂਦਾ ਹੈ। ਇਸ ਫੇਰੀ ਦੌਰਾਨ ਦੁਵੱਲੇ ਸਹਿਯੋਗ, ਵਪਾਰ, ਨਿਵੇਸ਼ ਅਤੇ ਰਣਨੀਤਕ ਭਾਈਵਾਲੀ ਵਰਗੇ ਮੁੱਦਿਆਂ ‘ਤੇ ਚਰਚਾ ਹੋਣ ਦੀ ਉਮੀਦ ਹੈ।

ਵਿਦੇਸ਼ ਮੰਤਰਾਲੇ (ਐਮਈਏ) ਦੇ ਮੁਤਾਬਕ ਦੋਵੇਂ ਦੇਸ਼ਾਂ ਦੇ ਆਗੂ ਅੱਜ ਵਪਾਰ, ਨਿਵੇਸ਼, ਰੱਖਿਆ ਸਹਿਯੋਗ, ਊਰਜਾ ਅਤੇ ਮੁੱਖ ਵਿਸ਼ਵਵਿਆਪੀ ਮੁੱਦਿਆਂ ‘ਤੇ ਮਹੱਤਵਪੂਰਨ ਸੌਦਿਆਂ ‘ਤੇ ਪਹੁੰਚਣ ਦੀ ਉਮੀਦ ਹੈ।

ਐਮਈਏ ਨੇ ਕਿਹਾ ਕਿ ਦੋਵੇਂ ਆਗੂ ਮੱਧ ਪੂਰਬ ਦੀ ਮੌਜੂਦਾ ਸਥਿਤੀ ‘ਤੇ ਵੀ ਚਰਚਾ ਕਰ ਸਕਦੇ ਹਨ। ਇਹ ਫੇਰੀ ਅਜਿਹੇ ਸਮੇਂ ਆਈ ਹੈ ਜਦੋਂ ਪੱਛਮੀ ਏਸ਼ੀਆ ਦੀ ਸਥਿਤੀ ਬਹੁਤ ਸੰਵੇਦਨਸ਼ੀਲ ਬਣੀ ਹੋਈ ਹੈ। ਯਮਨ ਨੂੰ ਲੈ ਕੇ ਯੂਏਈ ਅਤੇ ਸਾਊਦੀ ਅਰਬ ਵਿਚਾਲੇ ਤਣਾਅ ਬਣਿਆ ਹੋਇਆ ਹੈ।

ਦੋਵਾਂ ਦੇਸ਼ਾਂ ਦੀ ਲੰਬੇ ਸਮੇਂ ਤੋਂ ਮਜ਼ਬੂਤ ​​ਊਰਜਾ ਸਪਲਾਈ ਭਾਈਵਾਲੀ ਹੈ। ਇਸ ਤੋਂ ਇਲਾਵਾ, ਸਥਾਨਕ ਮੁਦਰਾ ਨਿਪਟਾਰਾ ਪ੍ਰਣਾਲੀ ਅਤੇ ਦੁਵੱਲੇ ਨਿਵੇਸ਼ ਸੰਧੀ ਨੇ ਆਰਥਿਕ ਸਬੰਧਾਂ ਨੂੰ ਹੋਰ ਮਜ਼ਬੂਤ ​​ਕੀਤਾ ਹੈ। ਇਹ ਦੌਰਾ ਭਾਰਤ-ਯੂਏਈ ਵਿਆਪਕ ਰਣਨੀਤਕ ਭਾਈਵਾਲੀ ਨੂੰ ਹੋਰ ਅੱਗੇ ਵਧਾਉਣ ਅਤੇ ਆਪਸੀ ਹਿੱਤ ਦੇ ਖੇਤਰੀ ਅਤੇ ਵਿਸ਼ਵਵਿਆਪੀ ਮੁੱਦਿਆਂ ‘ਤੇ ਸਹਿਯੋਗ ਲਈ ਨਵੇਂ ਰਾਹ ਖੋਲ੍ਹਣ ਦਾ ਮੌਕਾ ਪ੍ਰਦਾਨ ਕਰੇਗਾ।

Read More: ਈਰਾਨ ‘ਚ ਹਿੰਸਕ ਵਿਰੋਧ ਪ੍ਰਦਰਸ਼ਨ ‘ਚ 5000 ਮੌ.ਤਾਂ, ਸਰਕਾਰ ਨੇ ਦੰਗਾਕਾਰੀਆਂ ਨੂੰ ਠਹਿਰਾਇਆ ਜ਼ਿੰਮੇਵਾਰ

ਵਿਦੇਸ਼

Scroll to Top