20 ਜਨਵਰੀ 2026: ਭਾਜਪਾ ਦੇ ਕਾਰਜਕਾਰੀ ਪ੍ਰਧਾਨ ਨਿਤਿਨ ਨਬੀਨ (BJP Working President Nitin Nabin) ਹੁਣ ਪਾਰਟੀ ਦੇ 12ਵੇਂ ਰਾਸ਼ਟਰੀ ਪ੍ਰਧਾਨ ਹੋਣਗੇ। ਸੋਮਵਾਰ ਨੂੰ ਦਿੱਲੀ ਸਥਿਤ ਪਾਰਟੀ ਹੈੱਡਕੁਆਰਟਰ ‘ਚ ਚੋਣ ਪ੍ਰਕਿਰਿਆ ਪੂਰੀ ਹੋ ਗਈ। 45 ਸਾਲਾ ਨਬੀਨ ਪਾਰਟੀ ਦੇ ਸਭ ਤੋਂ ਨੌਜਵਾਨ ਕੌਮੀ ਪ੍ਰਧਾਨ ਵੀ ਹਨ। ਉਨ੍ਹਾਂ ਤੋਂ ਪਹਿਲਾਂ ਅਮਿਤ ਸ਼ਾਹ 49 ਸਾਲ ਦੀ ਉਮਰ ਵਿੱਚ ਪਾਰਟੀ ਦੇ ਕੌਮੀ ਪ੍ਰਧਾਨ ਚੁਣੇ ਗਏ ਸਨ।
ਇੱਥੇ ਮੰਗਲਵਾਰ ਨੂੰ ਨਿਤਿਨ ਨਬਿਨ ਦੇ ਭਾਜਪਾ ਪ੍ਰਧਾਨ ਚੁਣੇ ਜਾਣ ਦਾ ਅਧਿਕਾਰਤ ਐਲਾਨ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਨਿਤਿਨ ਨਬੀਨ (Nitin Nabin) ਨੇ ਦਿੱਲੀ ਦੇ ਭਗਵਾਨ ਵਾਲਮੀਕਿ ਮੰਦਰ, ਗੁਰਦੁਆਰਾ ਬੰਗਲਾ ਸਾਹਿਬ ਅਤੇ ਝੰਡੇਵਾਲ ਮੰਦਿਰ ਦੇ ਦਰਸ਼ਨ ਕੀਤੇ। ਉਹ ਅੱਜ ਪੀਐਮ ਮੋਦੀ ਨਾਲ ਵੀ ਮੁਲਾਕਾਤ ਕਰ ਸਕਦੇ ਹਨ।
ਨਾਮਜ਼ਦਗੀ ਪ੍ਰਕਿਰਿਆ ਦੌਰਾਨ, ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਮੰਤਰੀ ਜੇਪੀ ਨੱਡਾ, ਨਿਤਿਨ ਗਡਕਰੀ ਅਤੇ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਅਤੇ ਸੀਨੀਅਰ ਨੇਤਾਵਾਂ ਨੇ ਨਿਤਿਨ ਦੇ ਸਮਰਥਨ ਵਿੱਚ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ।
ਭਾਜਪਾ ਨੇ 16 ਜਨਵਰੀ ਨੂੰ ਰਾਸ਼ਟਰੀ ਪ੍ਰਧਾਨ ਦੀ ਚੋਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਨਿਤਿਨ ਨੂੰ 14 ਦਸੰਬਰ 2025 ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਸੀ।
Read More: ਨਿਤਿਨ ਨਬੀਨ 12ਵੇਂ ਰਾਸ਼ਟਰੀ ਪ੍ਰਧਾਨ ਲਈ ਨਾਮਜ਼ਦਗੀ ਪੱਤਰ ਕਰਨਗੇ ਦਾਖਲ




