20 ਜਨਵਰੀ 2026: ਪੰਜਾਬ ਪੁਲਿਸ (punjab police) ਨੇ ਨਸ਼ਿਆਂ ਦੇ ਜਾਲ ਨੂੰ ਤੋੜਨ ਲਈ ਤਿੱਖੀ ਮੁਹਿੰਮ ਵਿੱਢੀ ਹੋਈ ਹੈ। ਪੁਲਿਸ ਨੇ ਇਸ ਦੇ ਨਾਲ ਹੀ ਨਸ਼ੀਲੇ ਪਦਾਰਥਾਂ ਦੀ ਸਪਲਾਈ ਅਤੇ ਤਸਕਰੀ ਵਿੱਚ ਸ਼ਾਮਲ ਅਪਰਾਧੀਆਂ ਨੂੰ ਫੜ ਕੇ ਉਨ੍ਹਾਂ ਖਿਲਾਫ ਅਪਰਾਧਿਕ ਮਾਮਲੇ ਦਰਜ ਕੀਤੇ ਹਨ।
ਇਹ ਉਹੀ ਅਪਰਾਧੀ ਹਨ ਜੋ ਹਾਲ ਹੀ ਵਿੱਚ ਪੁਲਿਸ ਵੱਲੋਂ ਫੜੇ ਜਾਣ ਤੋਂ ਬਾਅਦ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਆਏ ਸਨ ਅਤੇ ਆਉਂਦੇ ਹੀ ਨਸ਼ੇ ਦੀ ਸਪਲਾਈ ਕਰਨ ਲੱਗ ਪਏ ਸਨ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਅਜਿਹੇ ਸੌ ਦੇ ਕਰੀਬ ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਦੇ ਡਾਇਰੈਕਟਰ ਜਨਰਲ ਡੀ.ਜੀ.ਪੀ ਦੁਪਹਿਰ ਬਾਅਦ ਇੱਕ ਪ੍ਰੈਸ ਕਾਨਫਰੰਸ ਵਿੱਚ ਇਸ ਸਬੰਧੀ ਜਾਣਕਾਰੀ ਦੇਣਗੇ।
ਦੱਸਿਆ ਜਾ ਰਿਹਾ ਹੈ ਕਿ ਇਕੱਲੇ ਫਰੀਦਕੋਟ, ਮੋਗਾ, ਮੁਕਤਸਰ ਸਮੇਤ ਸਰਹੱਦੀ ਖੇਤਰਾਂ ਤੋਂ 50 ਦੇ ਕਰੀਬ ਅਪਰਾਧੀ ਫੜੇ ਜਾ ਚੁੱਕੇ ਹਨ।
Read More: Police Encounters: ਜੰਡਿਆਲਾ ਗੁਰੂ ਪੁਲਿਸ ਵੱਲੋਂ ਬਦਮਾਸ਼ਾਂ ਦਾ ਐਨਕਾਊਂਟਰ




