ਚੰਡੀਗੜ੍ਹ, 21 ਜਨਵਰੀ 2026: ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ (Punjab Building and Other Construction Workers Welfare Board released) ਨੇ ਕਿਰਤ ਵਿਭਾਗ ਦੇ ਭਾਈਵਾਲਾਂ ਲਈ ਇੱਕ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ, ਜਿਸ ਦੌਰਾਨ ਕਿਰਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਬੋਰਡ ਦੀਆਂ ਸਕੀਮਾਂ ਅਤੇ ਪ੍ਰਕਿਰਿਆਵਾਂ ਬਾਰੇ ਇੱਕ ਹੈਂਡਬੁੱਕ ਜਾਰੀ ਕੀਤੀ।
ਇਸ ਪ੍ਰੋਗਰਾਮ ਦਾ ਉਦੇਸ਼ ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀਆਂ ਸਕੀਮਾਂ, ਪ੍ਰਕਿਰਿਆਵਾਂ ਅਤੇ ਸਮਾਂ-ਸੀਮਾਵਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਉਸਾਰੀ ਕਾਮਿਆਂ ਨੂੰ ਸਮੇਂ ਸਿਰ ਸਹਾਇਤਾ ਯਕੀਨੀ ਬਣਾਉਣ ਲਈ ਇੱਕ ਵਰਕਰ-ਅਨੁਕੂਲ ਪਹੁੰਚ ਨੂੰ ਉਤਸ਼ਾਹਿਤ ਕਰਨਾ ਸੀ। ਇਸ ਮੌਕੇ ਕਿਰਤ ਸੁਧਾਰਾਂ ਬਾਰੇ ਇੱਕ ਪੈਨਲ ਚਰਚਾ ਵੀ ਕੀਤੀ ਗਈ, ਜਿਸ ਵਿੱਚ ਲਾਗੂਕਰਨ ਚੁਣੌਤੀਆਂ ਅਤੇ ਖੇਤਰੀ ਅਨੁਭਵਾਂ ‘ਤੇ ਧਿਆਨ ਕੇਂਦਰਿਤ ਕੀਤਾ ਗਿਆ। ਚਰਚਾ ਵਿੱਚ ਨਵੇਂ ਕਿਰਤ ਕੋਡਾਂ ਤਹਿਤ ਬੋਰਡ ਦੀਆਂ ਸਕੀਮਾਂ ਦੇ ਪ੍ਰਕਿਰਿਆਤਮਕ ਪਹਿਲੂਆਂ ਨੂੰ ਸੰਬੋਧਿਤ ਕੀਤਾ ਗਿਆ ਅਤੇ ਪਾਰਦਰਸ਼ਤਾ, ਪਾਲਣਾ ਦੀ ਸੌਖ ਅਤੇ ਹਿੱਸੇਦਾਰਾਂ ਵਿਚਕਾਰ ਤਾਲਮੇਲ ‘ਤੇ ਜ਼ੋਰ ਦਿੱਤਾ ਗਿਆ।
ਸਮਾਗਮ ਦੌਰਾਨ, ਉੱਚ ਪ੍ਰਦਰਸ਼ਨ ਕਰਨ ਵਾਲੇ ਜ਼ਿਲ੍ਹਿਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਪ੍ਰਸ਼ੰਸਾ ਪੱਤਰ ਭੇਟ ਕੀਤੇ ਗਏ। ਭਲਾਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸਹਾਇਕ ਕਿਰਤ ਕਮਿਸ਼ਨਰਾਂ ਅਤੇ ਕਿਰਤ ਇੰਸਪੈਕਟਰਾਂ ਨੂੰ ਵੀ ਪ੍ਰਸ਼ੰਸਾ ਪੱਤਰ ਭੇਟ ਕੀਤੇ ਗਏ।
ਅਨੁਰਾਗ ਕੁੰਡੂ, ਮੈਂਬਰ, ਪੀਡੀਸੀ, ਅਤੇ ਮਨਵੇਸ਼ ਸਿੰਘ ਸਿੱਧੂ, ਸਕੱਤਰ, ਕਿਰਤ, ਨੇ ਬੋਰਡ ਦੁਆਰਾ ਪ੍ਰਕਿਰਿਆਵਾਂ ਨੂੰ ਸਰਲ ਬਣਾਉਣ, ਬੇਲੋੜੇ ਦਸਤਾਵੇਜ਼ਾਂ ਨੂੰ ਘਟਾਉਣ ਅਤੇ ਭਲਾਈ ਸਕੀਮਾਂ ਦੀ ਸਮੇਂ ਸਿਰ ਡਿਲੀਵਰੀ ਨੂੰ ਯਕੀਨੀ ਬਣਾਉਣ ਲਈ ਕੀਤੇ ਗਏ ਸੁਧਾਰਾਂ ‘ਤੇ ਚਾਨਣਾ ਪਾਇਆ। ਉਸਾਰੀ ਕਾਮਿਆਂ ਤੱਕ ਪਹੁੰਚ ਅਤੇ ਸੇਵਾਵਾਂ ਪ੍ਰਦਾਨ ਕਰਨ ਵਿੱਚ ਬੋਰਡ ਦੀਆਂ ਪ੍ਰਾਪਤੀਆਂ ਨੂੰ ਵੀ ਸਾਂਝਾ ਕੀਤਾ ਗਿਆ।
ਰਾਜੀਵ ਗੁਪਤਾ, ਕਿਰਤ ਕਮਿਸ਼ਨਰ-ਕਮ-ਸਕੱਤਰ, ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ, ਡਿਪਟੀ ਸੈਕਟਰੀ, ਪਦਮਜੀਤ ਸਿੰਘ, ਅਤੇ ਪੰਜਾਬ ਵਿਕਾਸ ਕਮਿਸ਼ਨ ਦੇ ਸਟਾਫ ਨੂੰ ਹੈਂਡਬੁੱਕ ਤਿਆਰ ਕਰਨ ਵਿੱਚ ਉਨ੍ਹਾਂ ਦੇ ਯਤਨਾਂ ਅਤੇ ਬੇਲੋੜੀਆਂ ਪ੍ਰਕਿਰਿਆਤਮਕ ਜ਼ਰੂਰਤਾਂ ਨੂੰ ਘਟਾਉਣ ਲਈ ਕੀਤੀਆਂ ਗਈਆਂ ਪਹਿਲਕਦਮੀਆਂ ਲਈ ਵਿਸ਼ੇਸ਼ ਤੌਰ ‘ਤੇ ਮਾਨਤਾ ਦਿੱਤੀ ਗਈ।
ਡਾਇਰੈਕਟਰ ਪੇਂਡੂ ਵਿਕਾਸ ਅਮਿਤ ਤਲਵਾਰ, ਡੀਸੀ ਸੰਗਰੂਰ ਰਾਹੁਲ ਚੱਬਾ, ਪਟਿਆਲਾ ਅਤੇ ਫਾਜ਼ਿਲਕਾ ਦੇ ਏਡੀਸੀ, ਸਹਾਇਕ ਕਿਰਤ ਕਮਿਸ਼ਨਰ, ਡਿਪਟੀ ਡਾਇਰੈਕਟਰ ਫੈਕਟਰੀਜ਼, ਕਿਰਤ ਇੰਸਪੈਕਟਰ ਅਤੇ ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਅਤੇ ਲੇਬਰ ਵੈਲਫੇਅਰ ਬੋਰਡ ਦੇ ਕਰਮਚਾਰੀ ਵੀ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਏ।
Read More: ਸਰਕਾਰ ਨੇ ‘ਗੈਂਗਸਟਰ ਟੂ ਵਾਰ’ ਮੁਹਿੰਮ ਕੀਤੀ ਸ਼ੁਰੂ, ਸੰਗਠਿਤ ਅਪਰਾਧ ਵਿਰੁੱਧ ਜੰਗ ਵਰਗੀ ਕਾਰਵਾਈ ਸ਼ੁਰੂ : ਬਲਤੇਜ ਪੰਨੂ




