ਗੁਰਾਇਆ, 21 ਜਨਵਰੀ 2026: ਗੁਰਾਇਆ ਦੇ ਨੇੜਲੇ ਪਿੰਡ ਮਾਹਲਾ ‘ਚ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ | ਜਿਸ ਕਾਰਨ ਇਲਾਕੇ ਦੀ ਸੰਗਤ ‘ਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ।
ਘਟਨਾ ਦੀ ਸੂਚਨਾ ਮਿਲਣ ‘ਤੇ ਸਿੱਖ ਜਥੇਬੰਦੀਆਂ ਅਤੇ ਸਤਿਕਾਰ ਕਮੇਟੀ ਦੇ ਮੈਂਬਰ ਮੌਕੇ ’ਤੇ ਪਹੁੰਚ ਗਏ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ‘ਚ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕ ਕੇ ਸਥਿਤੀ ਦਾ ਜਾਇਜ਼ਾ ਲਿਆ। ਘਟਨਾ ਦੀ ਜਾਣਕਾਰੀ ਮਿਲਣ ’ਤੇ ਡੀਐਸਪੀ ਭਾਰਤ ਮਸੀਹ ਭਾਰੀ ਪੁਲਿਸ ਫੋਰਸ ਸਮੇਤ ਪਿੰਡ ਮਾਲਾ ਪਹੁੰਚੇ ਅਤੇ ਸਥਿਤੀ ਨੂੰ ਕਾਬੂ ‘ਚ ਕੀਤਾ। ਪੁਲਿਸ ਵੱਲੋਂ ਕੁਝ ਸ਼ੱਕੀ ਨੌਜਵਾਨਾਂ ਨੂੰ ਕਾਬੂ ਕਰਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਮੁਤਾਬਕ ਗੁਰਦੁਆਰੇ ਦੀ ਪ੍ਰਬੰਧਕੀ ਨੂੰ ਲੈ ਕੇ ਦੋ ਕਮੇਟੀਆਂ ਵਿਚਾਲੇ ਕਾਫ਼ੀ ਸਮੇਂ ਤੋਂ ਆਪਸੀ ਰੰਜਿਸ਼ ਚੱਲ ਰਹੀ ਸੀ, ਜਿਸ ਦਾ ਫਾਇਦਾ ਚੁੱਕਦਿਆਂ ਕਿਸੇ ਟੀਕੇ ਵਿਅਕਤੀ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤੇ ਜਾਣ ਦੀ ਸ਼ੰਕਾ ਜਤਾਈ ਜਾ ਰਹੀ ਹੈ।
ਇਸ ਮੌਕੇ ਡੀਐਸਪੀ ਭਾਰਤ ਮਸੀਹ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੁਝ ਵਿਅਕਤੀਆਂ ਨੂੰ ਹਿਰਾਸਤ ‘ਚ ਲਿਆ ਗਿਆ ਹੈ ਅਤੇ ਉਨ੍ਹਾਂ ਤੋਂ ਗਹਿਰਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਮਿਲੀ ਜਾਣਕਾਰੀ ਮੁਤਾਬਕ ਪਿੰਡ ਦੀ ਰਹਿਣ ਵਾਲੀ ਜਸਪ੍ਰੀਤ ਕੌਰ ਨੇ ਦੱਸਿਆ ਕਿ ਉਸ ਨੇ ਸ਼ਾਮ ਪੰਜ ਵਜੇ ਦੇ ਕਰੀਬ ਗੁਰਦੁਆਰਾ ਸਾਹਿਬ ਖੋਲ੍ਹਿਆ ਸੀ, ਉਸ ਸਮੇਂ ਅੰਦਰ ਕੋਈ ਨਹਂੀ ਸੀ, ਜਿਸ ਤੋਂ ਬਾਅਦ ਉਹ ਮੱਥਾ ਟੇਕ ਕੇ ਘਰ ਪਰਤੀ |
ਇਸਤੋਂ ਬਾਅਦ ਕਰੀਬ ਇੱਕ ਘੰਟੇ ਬਾਅਦ ਗੁਰਦਆਰਾ ਸਾਹਿਬ ‘ਚ ਬੇਅਦਬੀ ਦੀ ਘਟਨਾ ਵਾਪਰੀ। ਕੁਝ ਸਮੇਂ ਬਾਅਦ ਪਿੰਡ ਵਾਸੀਆ ਨੂੰ ਫੋਨ ਰਾਹੀ ਸੂਚਨਾ ਮਿਲੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਛੇ ਅੰਗ ਪਾੜ ਕੇ ਗੁਰਦੁਆਰੇ ਦੇ ਅੰਦਰ ਅਤੇ ਬਾਹਰ ਸੁੱਟ ਦਿੱਤੇ ਗਏ ਹਨ। ਪਿੰਡ ਵਾਸੀਆ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ‘ਚ ਸੀਸੀਟੀਵੀ ਕੈਮਰੇੇ ਲੱਗੇ ਹੋਏ ਹਨ, ਪਰ ਘਟਨਾ ਸਮੇਂ ਕੋਈ ਵੀ ਕੈਮਰਾ ਕੰਮ ਨਹੀਂ ਕਰ ਰਿਹਾ ਸੀ, ਜੋ ਕਈ ਮਹੀਨਿਆ ਤੋਂ ਬੰਦ ਪਏ ਹਨ। ਡੀਐਸਪੀ ਫਿਲੌਰ ਭਰਤ ਮਸੀਹ ਤੇ ਐਸਐਚੳ ਗੁਰਾਇਆ ਸਿਕੰਦਰ ਸਿੰਘ ਨੇ ਸਥਿਤੀ ਦਾ ਜਾਇਜ਼ਾ ਲਿਆ, ਇਸ ਸਬੰਧੀ ਥਾਣਾ ਗੁਰਾਇਆ ‘ਚ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਹੈ |
Read More: ਭਾਜਪਾ ਨੇ ਆਤਿਸ਼ੀ ਦੇ ਫਰਜ਼ੀ ਵੀਡੀਓ ‘ਚ ਗੁਰੂਆਂ ਦੇ ਨਾਮ ਜੋੜ ਕੇ ਬੇਅਦਬੀ ਕੀਤੀ: CM ਮਾਨ




