ਚੰਡੀਗੜ੍ਹ, 21 ਜਨਵਰੀ 2026: ਪੰਜਾਬ ਸਰਕਾਰ ਨੇ 20 ਆਈਏਐਸ ਅਤੇ 6 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਹ ਨਿਯੁਕਤੀਆਂ ਪੰਜਾਬ ਦੇ ਰਾਜਪਾਲ ਦੇ ਹੁਕਮਾਂ ‘ਤੇ ਕੀਤੀਆਂ ਗਈਆਂ ਹਨ। ਆਈਏਐਸ ਵਿਜੇ ਨਾਮਦੀਰਾਓ ਜ਼ਾਦੇ ਨੂੰ ਵਿੱਤ ਵਿਭਾਗ ਦਾ ਸਕੱਤਰ ਅਤੇ ਓਵਰਸੀਜ਼ ਇੰਡੀਅਨ ਅਫੇਅਰਜ਼ ਵਿਭਾਗ ਦਾ ਵਾਧੂ ਚਾਰਜ ਸਕੱਤਰ ਨਿਯੁਕਤ ਕੀਤਾ ਗਿਆ ਹੈ।
ਆਈਏਐਸ ਅਜੀਤ ਬਾਲਾਜੀ ਜੋਸ਼ੀ ਨੂੰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦਾ ਪ੍ਰਬੰਧ ਸਕੱਤਰ ਅਤੇ ਸਹਿਕਾਰਤਾ ਵਿਭਾਗ ਦਾ ਵਾਧੂ ਚਾਰਜ ਪ੍ਰਬੰਧਕ ਸਕੱਤਰ ਨਿਯੁਕਤ ਕੀਤਾ ਹੈ। ਇਸ ਤੋਂ ਇਲਾਵਾ, ਅਭਿਨਵ ਤ੍ਰਿਖਾ ਨੂੰ ਵਿੱਤ ਵਿਭਾਗ ਦਾ ਸਕੱਤਰ ਨਿਯੁਕਤ ਕੀਤਾ ਹੈ। ਕੰਵਲਪ੍ਰੀਤ ਬਰਾੜ ਨੂੰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦਾ ਸਕੱਤਰ ਅਤੇ ਖੁਰਾਕ ਅਤੇ ਡਰੱਗਜ਼ ਪ੍ਰਸ਼ਾਸਨ ਦਾ ਵਾਧੂ ਚਾਰਜ ਕਮਿਸ਼ਨਰ ਨਿਯੁਕਤ ਕੀਤਾ ਹੈ।





Read More: ਪੰਜਾਬ ਸਰਕਾਰ ਵੱਲੋਂ IAS ਅਤੇ PCS ਅਧਿਕਾਰੀਆਂ ਦੇ ਤਬਾਦਲੇ




