Kurukshetra University

CM ਨਾਇਬ ਸੈਣੀ ਵੱਲੋਂ ਕੁਰੂਕਸ਼ੇਤਰ ਯੂਨੀਵਰਸਿਟੀ ਵਿਖੇ 5.50 ਕਰੋੜ ਰੁਪਏ ਨਾਲ ਬਣੇ ਸਿੰਥੈਟਿਕ ਹਾਕੀ ਮੈਦਾਨ ਦਾ ਉਦਘਾਟਨ

ਹਰਿਆਣਾ, 22 ਜਨਵਰੀ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਸੂਬੇ ਦੇ ਖਿਡਾਰੀਆਂ ਨੂੰ ਓਲੰਪਿਕ ‘ਚ ਤਮਗੇ ਜਿੱਤਣ ‘ਚ ਮੱਦਦ ਕਰਨ ਲਈ ਉੱਚ ਪੱਧਰੀ ਬੁਨਿਆਦੀ ਢਾਂਚਾ ਪ੍ਰਦਾਨ ਕਰ ਰਹੀ ਹੈ। ਹਰਿਆਣਾ ਸਰਕਾਰ ਨੇ ਸੂਬੇ ਦੀ ਛੁਪੀ ਪ੍ਰਤਿਭਾ ਨੂੰ ਪਾਲਣ ਲਈ ਖੇਡ ਨਰਸਰੀਆਂ ਅਤੇ ਹੋਰ ਖੇਡ ਕੇਂਦਰ ਸਥਾਪਤ ਕੀਤੇ ਹਨ।

ਮੁੱਖ ਮੰਤਰੀ ਵੀਰਵਾਰ ਨੂੰ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਖੇਡ ਮੈਦਾਨ ‘ਚ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਇੱਕ ਪ੍ਰੋਗਰਾਮ ‘ਚ ਖਿਡਾਰੀਆਂ ਨਾਲ ਗੱਲਬਾਤ ਕਰ ਰਹੇ ਸਨ। ਇਸ ਤੋਂ ਪਹਿਲਾਂ, ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਖੇਡ ਰਾਜ ਮੰਤਰੀ ਗੌਰਵ ਗੌਤਮ ਨੇ ਭਾਰਤ ਸਰਕਾਰ ਦੇ ਯੁਵਾ ਮਾਮਲਿਆਂ ਅਤੇ ਖੇਡ ਮੰਤਰਾਲੇ ਦੀ ਖੇਲੋ ਇੰਡੀਆ ਯੋਜਨਾ ਦੇ ਤਹਿਤ ਲਗਭਗ ₹5 ਕਰੋੜ 5 ਲੱਖ ਦੀ ਲਾਗਤ ਨਾਲ ਬਣੇ ਸਿੰਥੈਟਿਕ ਹਾਕੀ ਮੈਦਾਨ ਦਾ ਉਦਘਾਟਨ ਕੀਤਾ।

ਮੁੱਖ ਮੰਤਰੀ ਨੇ ਖੇਲੋ ਇੰਡੀਆ ਯੋਜਨਾ ਦੇ ਤਹਿਤ ₹8 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਇੱਕ ਹਰ ਮੌਸਮ ‘ਚ ਚੱਲਣ ਵਾਲੇ ਸਵੀਮਿੰਗ ਪੂਲ ਪ੍ਰੋਜੈਕਟ ਦਾ ਨੀਂਹ ਪੱਥਰ ਵੀ ਰੱਖਿਆ। ਉਦਘਾਟਨ ਤੋਂ ਬਾਅਦ, ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਖੇਡ ਰਾਜ ਮੰਤਰੀ ਗੌਰਵ ਗੌਤਮ ਨੇ ਨਿੱਜੀ ਤੌਰ ‘ਤੇ ਹਾਕੀ ਸਟਿੱਕ ਚੁੱਕੀ ਅਤੇ ਨਵੇਂ ਸਿੰਥੈਟਿਕ ਟਰੈਕ ‘ਤੇ ਸ਼ਕਤੀਸ਼ਾਲੀ ਸਟਰੋਕ ਮਾਰ ਕੇ ਮੈਦਾਨ ਦਾ ਟੈਸਟ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਕਿਹਾ ਕਿ ਭਾਰਤ ਸਰਕਾਰ ਦੀ ਖੇਲੋ ਇੰਡੀਆ ਯੋਜਨਾ ਰਾਜ ਦੇ ਖਿਡਾਰੀਆਂ ਨੂੰ ਓਲੰਪਿਕ ਅਤੇ ਅੰਤਰਰਾਸ਼ਟਰੀ ਅਖਾੜਿਆਂ ‘ਚ ਹੋਰ ਤਗਮੇ ਜਿੱਤਣ ਅਤੇ ਦੇਸ਼ ਦਾ ਮਾਣ ਵਧਾਉਣ ਦੇ ਯੋਗ ਬਣਾਏਗੀ। ਇਹ ਸਮਾਗਮ ਨਾ ਸਿਰਫ਼ ਬੁਨਿਆਦੀ ਢਾਂਚੇ ਦੇ ਵਿਕਾਸ ਦਾ ਪ੍ਰਤੀਕ ਸੀ, ਸਗੋਂ ਹਰਿਆਣਾ ਨੂੰ ਦੇਸ਼ ਦਾ ਖੇਡ ਕੇਂਦਰ ਰੱਖਣ ਦੇ ਸੰਕਲਪ ਨੂੰ ਵੀ ਦੁਹਰਾਇਆ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਸਵਾਗਤ ਕਰਦੇ ਹੋਏ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਸੋਮਨਾਥ ਸਚਦੇਵਾ ਨੇ ਭਾਰਤ ਸਰਕਾਰ ਦੀ ਖੇਲੋ ਇੰਡੀਆ ਯੋਜਨਾ ਤਹਿਤ ਬਣਾਈ ਗਈ ਸਿੰਥੈਟਿਕ ਹਾਕੀ ਐਸਟ੍ਰੋਟਰਫ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਭਾਰਤ ਸਰਕਾਰ ਦੇ ਖੇਡ ਮੰਤਰਾਲੇ ਵੱਲੋਂ 10 ਕਰੋੜ ਰੁਪਏ ਦਾ ਬਜਟ ਉਪਲਬੱਧ ਕਰਵਾਇਆ ਹੈ। ਇਸ ਬਜਟ ‘ਚੋਂ ਹਾਕੀ ਦੇ ਮੈਦਾਨ ‘ਤੇ 5.50 ਕਰੋੜ ਰੁਪਏ ਖਰਚ ਕੀਤੇ ਹਨ ਅਤੇ 4.50 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਬਹੁ-ਮੰਤਵੀ ਇਨਡੋਰ ਸਪੋਰਟਸ ਹਾਲ ਬਣਾਇਆ ਜਾਵੇਗਾ।

Read More: CM ਨਾਇਬ ਸਿੰਘ ਸੈਣੀ ਵੱਲੋਂ ਭਲਾਈ ਯੋਜਨਾਵਾਂ ਤਹਿਤ ਲਾਭਪਾਤਰੀਆਂ ਨੂੰ 858 ਕਰੋੜ ਰੁਪਏ ਦੀ ਰਾਸ਼ੀ ਜਾਰੀ

ਵਿਦੇਸ਼

Scroll to Top