ਚੰਡੀਗੜ੍ਹ, 22 ਜਨਵਰੀ 2026: ਨਵੀਂ ਦਿੱਲੀ ਵਿਖੇ ਲੋਕਤੰਤਰ ਅਤੇ ਚੋਣ ਪ੍ਰਬੰਧਨ ’ਤੇ ਅੰਤਰਰਾਸ਼ਟਰੀ ਕਾਨਫਰੰਸ 2026 ‘ਚ ਚੋਣ ਪ੍ਰਕਿਰਿਆ ਦੇ ਅਹਿਮ ਪੜਾਅ ਵਜੋਂ ਵੋਟ ਗਿਣਤੀ ਦੀ ਮਹੱਤਤਾ ਬਾਰੇ ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨੇ ਕਿਹਾ ਕਿ ਸਾਲ 2025 ਦੇ ਸ਼ੁਰੂ ਤੱਕ ਰਜਿਸਟਰਡ ਹੋਏ ਕਰੀਬ 991 ਮਿਲੀਅਨ ਵੋਟਰਾਂ ਦੇ ਨਾਲ ਭਾਰਤ ਦੁਨੀਆ ਦੇ ਸਭ ਤੋਂ ਵੱਡੇ ਅਤੇ ਗੁੰਝਲਦਾਰ ਲੋਕਤੰਤਰੀ ਅਭਿਆਸ ਨੂੰ ਅੰਜਾਮ ਦਿੰਦਾ ਹੈ। ਹਰ ਵੋਟ ਦੀ ਸਹੀ ਅਤੇ ਪਾਰਦਰਸ਼ੀ ਢੰਗ ਨਾਲ ਗਿਣਤੀ ਯਕੀਨੀ ਬਣਾਉਣਾ ਹੀ ਭਾਰਤ ਦੇ ਚੋਣ ਲੋਕਤੰਤਰੀ ਢਾਂਚੇ ਦਾ ਆਧਾਰ ਰਿਹਾ ਹੈ।
ਅਨਿੰਦਿਤਾ ਮਿੱਤਰਾ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਭਾਰਤ ਦੀ ਵੋਟਾਂ ਦੀ ਗਿਣਤੀ ਇੱਕ ਮਜ਼ਬੂਤ ਸੰਵਿਧਾਨਕ ਫ਼ਤਵੇ ਅਤੇ ਲੋਕ ਪ੍ਰਤੀਨਿਧਤਾ ਐਕਟ, 1951 ਅਤੇ ਕੰਡਕਟ ਆਫ਼ ਇਲੈਕਸ਼ਨ ਰੂਲਜ਼, 1961 ਤਹਿਤ ਵਿਆਪਕ ਕਾਨੂੰਨੀ ਢਾਂਚੇ ਦੁਆਰਾ ਕੀਤੀ ਜਾਂਦੀ ਹੈ। ਇਹ ਵਿਵਸਥਾਵਾਂ ਦੇਸ਼ ਭਰ ‘ਚ ਚੋਣ ਨਤੀਜਿਆਂ ਦੀ ਘੋਸ਼ਣਾ ਦੌਰਾਨ ਇਕਸਾਰਤਾ, ਨਿਰੰਤਰਤਾ ਅਤੇ ਭਰੋਸੇਯੋਗਤਾ ਨੂੰ ਯਕੀਨੀ ਬਣਾਉਂਦੀਆਂ ਹਨ।
ਉਨ੍ਹਾਂ ਕਿਹਾ ਕਿ ਭਾਰਤ ਦਾ ਪੇਪਰ ਬੈਲਟ ਤੋਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮਜ਼), ਜੋ ਵੋਟਰ ਵੈਰੀਫਾਈਬਲ ਪੇਪਰ ਆਡਿਟ ਟ੍ਰੇਲ (ਵੀਵੀਪੀਏਟੀ) ਪ੍ਰਣਾਲੀਆਂ ਨਾਲ ਲੈਸ ਹਨ, ਉਸ ਵੱਲ ਤਬਦੀਲ ਹੋਣ ਨਾਲ ਪਾਰਦਰਸ਼ਤਾ, ਕੁਸ਼ਲਤਾ ਅਤੇ ਵੋਟਰ ਵਿਸ਼ਵਾਸ ਵਧਿਆ ਹੈ। ਵੋਟਾਂ ਦੀ ਗਿਣਤੀ ਇੱਕ ਬਹੁਤ ਹੀ ਨਿਯੰਤ੍ਰਿਤ ਮਾਹੌਲ ‘ਚ ਕੀਤੀ ਜਾਂਦੀ ਹੈ, ਜਿਸ ‘ਚ ਗਿਣਤੀ ਕੇਂਦਰਾਂ ਦੀ ਸੁਚੱਜੀ ਯੋਜਨਾਬੰਦੀ, ਗਿਣਤੀ ਲਈ ਗਿਣੀਆਂ-ਮਿੱਥੀਆਂ ਮੇਜ਼ਾਂ ਅਤੇ ਉਮੀਦਵਾਰਾਂ ਜਾਂ ਉਨ੍ਹਾਂ ਦੇ ਅਧਿਕਾਰਤ ਗਿਣਤੀ ਏਜੰਟਾਂ ਦੀ ਲਾਜ਼ਮੀ ਮੌਜੂਦਗੀ ਯਕੀਨੀ ਬਣਾਈ ਜਾਂਦੀ ਹੈ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੀ ਪ੍ਰਧਾਨਗੀ ਹੇਠ ਹੋਏ ਇੱਕ ਸੈਸ਼ਨ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਈ.ਵੀ.ਐਮ. ਅਤੇ ਵੀ.ਵੀ.ਪੀ.ਏ.ਟੀ. ਦੀ ਸੁਰੱਖਿਆ ਬਹੁ-ਪੱਧਰੀ ਪ੍ਰਬੰਧਾਂ ਦੁਆਰਾ ਯਕੀਨੀ ਬਣਾਈ ਜਾਂਦੀ ਹੈ, ਜਿਸ ‘ਚ ਸੁਰੱਖਿਅਤ ਆਵਾਜਾਈ, ਸੀਲਿੰਗ ਪ੍ਰੋਟੋਕੋਲ, ਚੌਵੀ ਘੰਟੇ ਸੀਸੀਟੀਵੀ ਨਿਗਰਾਨੀ ਅਤੇ ਸਟਰਾਂਗ ਰੂਮਾਂ ‘ਚ ਕੇਂਦਰੀ ਅਤੇ ਰਾਜ ਸੁਰੱਖਿਆ ਬਲਾਂ ਦੀ ਤਾਇਨਾਤੀ ਸ਼ਾਮਲ ਹੈ।
ਮੁੱਖ ਚੋਣ ਅਧਿਕਾਰੀ ਪੰਜਾਬ ਨੇ ‘ਹਰ ਵੋਟ ਮਾਇਨੇ ਰੱਖਦੀ ਹੈ’ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਵੋਟਾਂ ਦੀ ਆਜ਼ਾਦ ਅਤੇ ਨਿਰਪੱਖ ਗਿਣਤੀ ਚੁਣੀ ਹੋਈ ਸਰਕਾਰ ਦੀ ਸਮਾਨਤਾ, ਸਮਾਵੇਸ਼ ਅਤੇ ਜਾਇਜ਼ਤਾ ਦੇ ਸਿਧਾਂਤਾਂ ਨੂੰ ਬਰਕਰਾਰ ਰੱਖਦੀ ਹੈ। ਇਸ ਯਤਨ ‘ਚ ਬਜ਼ੁਰਗ ਵੋਟਰਾਂ, ਦਿਵਿਆਂਗਜਨਾ ਅਤੇ ਹਾਸ਼ੀਏ ’ਤੇ ਧੱਕੇ ਹੋਰ ਸਮੂਹਾਂ ਦਾ ਫ਼ਤਵਾ ਵੀ ਅੰਤਿਮ ਨਤੀਜੇ ਵਿੱਚ ਵਾਜਿਬ ਢੰਗ ਨਾਲ ਸ਼ਾਮਲ ਹੋਵੇ।
ਜ਼ਿਕਰਯੋਗ ਹੈ ਕਿ ਗ਼ਲਤ ਜਾਣਕਾਰੀ ਲੰਬੇ ਸਮੇਂ ਤੱਕ ਗਿਣਤੀ ਕਰਨ ਦੌਰਾਨ ਸਟਾਫ ਦੀ ਥਕਾਵਟ, ਤਕਨੀਕੀ ਦਿੱਕਤਾਂ ਅਤੇ ਮੌਸਮ ਦੀ ਖ਼ਰਾਬੀ ਵਰਗੀਆਂ ਅਚਨਚੇਤ ਚੁਣੌਤੀਆਂ ਨੂੰ ਮੱਦੇਨਜ਼ਰ ਰੱਖਦਿਆਂ ਚੋਣ ਕਮਿਸ਼ਨ, ਗਿਣਤੀ ਪ੍ਰਕਿਰਿਆ ਦੀ ਮਜ਼ਬੂਤੀ ਨੂੰ ਬਣਾਈ ਰੱਖਣ ਲਈ ਸਿਖਲਾਈ, ਲੌਜਿਸਟਿਕਸ ਅਤੇ ਤਕਨੀਕੀ ਸੁਰੱਖਿਆ ਨੂੰ ਲਗਾਤਾਰ ਮਜ਼ਬੂਤ ਕਰਦਾ ਹੈ।
ਉਨ੍ਹਾਂ ਨੇ ਕਿਹਾ ਕਿ ਭਾਰਤ ‘ਚ ਵੋਟਾਂ ਦੀ ਗਿਣਤੀ ਸਿਰਫ਼ ਇੱਕ ਪ੍ਰਕਿਰਿਆਤਮਕ ਅਭਿਆਸ ਨਹੀਂ ਸਗੋਂ ਇੱਕ ਸੰਸਥਾਗਤ ਵਿਸ਼ਵਾਸ-ਨਿਰਮਾਣ ਪ੍ਰਕਿਰਿਆ ਹੈ, ਜੋ ਲੋਕਤੰਤਰ ‘ਚ ਲੋਕਾਂ ਦੇ ਵਿਸ਼ਵਾਸ ਨੂੰ ਮਜ਼ਬੂਤ ਕਰਦੀ ਹੈ।
Read More: 27 ਜਨਵਰੀ ਨੂੰ ਅੱਠ ਲੱਖ ਬੈਂਕ ਅਧਿਕਾਰੀ ਅਤੇ ਕਰਮਚਾਰੀਆਂ ਦੀ ਹੜਤਾਲ




