ਵਿਦੇਸ਼, 22 ਜਨਵਰੀ 2026: ਸੰਯੁਕਤ ਅਰਬ ਅਮੀਰਾਤ (ਯੂਏਈ) ਨੇ ਅਬੂ ਧਾਬੀ ਸਥਿਤ ਭਾਰਤੀ ਦੂਤਾਵਾਸ ਨੂੰ 900 ਤੋਂ ਵੱਧ ਭਾਰਤੀ ਨਾਗਰਿਕਾਂ ਦੀ ਸੂਚੀ ਸੌਂਪੀ ਹੈ। ਇਨ੍ਹਾਂ ਭਾਰਤੀ ਨਾਗਰਿਕਾਂ ਨੂੰ ਨਵੰਬਰ ਵਿੱਚ ਯੂਏਈ ਸਰਕਾਰ ਵੱਲੋਂ ਜਾਰੀ ਇੱਕ ਆਦੇਸ਼ ਤਹਿਤ ਰਿਹਾਅ ਕੀਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਸੂਚੀ ‘ਚ ਸ਼ਾਮਲ ਵਿਅਕਤੀਆਂ ਨੂੰ ਵੱਖ-ਵੱਖ ਕਾਰਨਾਂ ਕਰਕੇ ਯੂਏਈ ‘ਚ ਹਿਰਾਸਤ ‘ਚ ਲਿਆ ਗਿਆ ਸੀ।
ਅਬੂ ਧਾਬੀ ਸਥਿਤ ਭਾਰਤੀ ਦੂਤਾਵਾਸ ਉਨ੍ਹਾਂ ਦੀ ਰਿਹਾਈ ਦੀ ਪ੍ਰਕਿਰਿਆ ‘ਚ ਸਹਾਇਤਾ ਕਰੇਗਾ ਅਤੇ ਇਹ ਯਕੀਨੀ ਬਣਾਏਗਾ ਕਿ ਸਾਰੇ ਨਾਗਰਿਕ ਸੁਰੱਖਿਅਤ ਵਾਪਸ ਆ ਸਕਣ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਕੀਤੀ ਜਾ ਸਕੇ।
ਇਹ ਕਦਮ ਭਾਰਤ ਅਤੇ ਯੂਏਈ ਵਿਚਕਾਰ ਵਧ ਰਹੇ ਸਹਿਯੋਗ ਅਤੇ ਕੂਟਨੀਤਕ ਸਮਝ ਨੂੰ ਦਰਸਾਉਂਦਾ ਹੈ। ਦੂਤਾਵਾਸ ਨੇ ਕਿਹਾ ਕਿ ਸਾਰੇ ਮਾਮਲਿਆਂ ‘ਚ ਪੂਰੀ ਪਾਰਦਰਸ਼ਤਾ ਅਤੇ ਨਿਆਂ ਯਕੀਨੀ ਬਣਾਇਆ ਜਾਵੇਗਾ। ਯੂਏਈ ਦੇ ਇਸ ਫੈਸਲੇ ਨੇ ਹਿਰਾਸਤ ‘ਚ ਲਏ ਗਏ ਲੋਕਾਂ ਦੇ ਪਰਿਵਾਰਾਂ ਲਈ ਰਾਹਤ ਦੀ ਲਹਿਰ ਲਿਆਂਦੀ ਹੈ। ਦੂਤਾਵਾਸ ਨੇ ਕਿਹਾ ਕਿ ਉਹ ਰਿਹਾਈ ਪ੍ਰਕਿਰਿਆ ਨੂੰ ਛੇਤੀ ਪੂਰਾ ਕਰਨ ਲਈ ਸੰਪਰਕ ‘ਚ ਹੈ ਅਤੇ ਨਾਗਰਿਕਾਂ ਦੀ ਸੁਰੱਖਿਅਤ ਘਰ ਵਾਪਸੀ ਲਈ ਪ੍ਰਬੰਧ ਕਰੇਗਾ।
Read More: ਡੋਨਾਲਡ ਟਰੰਪ ਦੇ ਜਹਾਜ਼ ‘ਚ ਆਈ ਤਕਨੀਕੀ ਖਰਾਬੀ, ਉਡਾਣ ਤੋਂ ਬਾਅਦ ਵਾਪਸ ਪਰਤਿਆ



