ਚੰਡੀਗੜ੍ਹ, 27 ਜਨਵਰੀ 2026: Chandigarh News: ਚੰਡੀਗੜ੍ਹ ਪੁਲਿਸ ਦੀ ਐਂਟੀ-ਨਾਰਕੋਟਿਕਸ ਟਾਸਕ ਫੋਰਸ (ANTF) ਨੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਕਥਿਤ ਤੋਰ ‘ਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਪੁਲਿਸ ਮੁਤਾਬਕ ਮੁਲਜ਼ਮ ਤੋਂ 10.1 ਗ੍ਰਾਮ ਆਈਸ ਬਰਾਮਦ ਕੀਤੀ ਹੈ। ਪੁਲਿਸ ਜਾਂਚ ‘ਚ ਸਾਹਮਣੇ ਆਇਆ ਕਿ ਗ੍ਰਿਫ਼ਤਾਰ ਕੀਤਾ ਮੁਲਜ਼ਮ ਇੱਕ ਪੁਲਿਸ ਅਧਿਕਾਰੀ ਦਾ ਪੁੱਤਰ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ NDPS ਐਕਟ ਤਹਿਤ ਕੇਸ ਦਰਜ ਕਰਕੇ ਅਦਾਲਤ ‘ਚ ਪੇਸ਼ ਕੀਤਾ, ਜਿੱਥੇ ਉਸਨੂੰ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਗਿਆ।
ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਅਭਿਸ਼ੇਕ ਚੰਦੇਲ ਵਜੋਂ ਹੋਈ ਹੈ, ਜੋ ਕਿ ਬਟਾਲਾਣਾ, ਜ਼ੀਰਕਪੁਰ ਦਾ ਰਹਿਣ ਵਾਲਾ ਹੈ। ਪੁਲਿਸ ਮੁਤਾਬਕ ਮੁਲਜ਼ਮ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਲਈ ਚੰਡੀਗੜ੍ਹ ਆਇਆ ਸੀ। ANTF ਹੁਣ ਮੁਲਜ਼ਮ ਦੇ ਡਰੱਗ ਨੈੱਟਵਰਕ ਦੀ ਜਾਂਚ ਕਰ ਰਿਹਾ ਹੈ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਮੁਲਜ਼ਮ ਨੇ ਨਸ਼ੀਲੇ ਪਦਾਰਥ ਕਿੱਥੋਂ ਪ੍ਰਾਪਤ ਕੀਤੇ ਅਤੇ ਉਹ ਚੰਡੀਗੜ੍ਹ ਵਿੱਚ ਕਿਸ ਨੂੰ ਸਪਲਾਈ ਕਰਦਾ ਸੀ।
ਪੁਲਿਸ ਮੁਤਾਬਕ ਅਭਿਸ਼ੇਕ ਇੱਕ i20 ਕਾਰ ‘ਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਲਈ ਚੰਡੀਗੜ੍ਹ ਪਹੁੰਚਿਆ। ANTF ਨੂੰ ਇਸ ਬਾਰੇ ਪਹਿਲਾਂ ਤੋਂ ਜਾਣਕਾਰੀ ਮਿਲ ਗਈ ਸੀ। ਇਸ ਤੋਂ ਬਾਅਦ, ਸੈਕਟਰ 28 ਅਤੇ ਆਸ ਪਾਸ ਦੇ ਇਲਾਕਿਆਂ ‘ਚ ਇੱਕ ਟੀਮ ਤਾਇਨਾਤ ਕੀਤੀ ਸੀ। ਚੈਕਿੰਗ ਦੌਰਾਨ, ਪੁਲਿਸ ਨੇ ਇੱਕ ਸ਼ੱਕੀ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ, ਪਰ ਰੁਕਣ ਦੀ ਬਜਾਏ, ਡਰਾਈਵਰ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਥੋੜ੍ਹੀ ਦੂਰੀ ਤੱਕ ਕਾਰ ਦਾ ਪਿੱਛਾ ਕੀਤਾ ਅਤੇ ਅੰਤ ‘ਚ ਇਸਨੂੰ ਰੋਕ ਲਿਆ।
ਜਦੋਂ ਪੁਲਿਸ ਨੇ ਮੁਲਜ਼ਮ ਨੂੰ ਕਾਰ ‘ਚੋਂ ਬਾਹਰ ਕੱਢਿਆ ਅਤੇ ਉਸਦੀ ਤਲਾਸ਼ੀ ਲਈ, ਤਾਂ ਉਨ੍ਹਾਂ ਨੂੰ ਉਸ ‘ਚੋਂ ਚਰਸ ਬਰਾਮਦ ਹੋਈ। ਚਰਸ ਦਾ ਭਾਰ ਤੋਲਣ ‘ਤੇ, ਇਸਦਾ ਭਾਰ 10.1 ਗ੍ਰਾਮ ਸੀ। ਫਿਰ ਪੁਲਿਸ ਨੇ ਮੁਲਜ਼ਮ ਨੂੰ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ।
Read More: Zirakpur News: ਰੇਲਵੇ ਟਰੈਕ ਦੇ ਨੇੜੇ ਪਤੰਗ ਲੁੱਟ ਰਹੇ 2 ਬੱਚੇ ਰੇਲਗੱਡੀ ਦੀ ਲਪੇਟ ‘ਚ ਆਏ, ਮੌਕੇ ‘ਤੇ ਮੌ.ਤ




