ਆਈ.ਐਸ. ਬਿੰਦਰਾ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ PCA ਦੇ ਸਾਬਕਾ ਪ੍ਰਧਾਨ ਆਈ.ਐਸ. ਬਿੰਦਰਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 27 ਜਨਵਰੀ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ (PCA) ਅਤੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਦੇ ਸਾਬਕਾ ਪ੍ਰਧਾਨ ਇੰਦਰਜੀਤ ਸਿੰਘ ਬਿੰਦਰਾ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕ੍ਰਿਕਟ ਖੇਡ ਲਈ ਉਨ੍ਹਾਂ ਦਾ ਯੋਗਦਾਨ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ ਅਤੇ ਉਨ੍ਹਾਂ ਨੇ ਪ੍ਰਮਾਤਮਾ ਅੱਗੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਕਿ ਪਰਮਾਤਮਾ ਇਸ ਦੁੱਖ ਦੀ ਘੜੀ ‘ਚ ਕਦੇ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਲਈ ਦੁਖੀ ਪਰਿਵਾਰ ਨੂੰ ਬਲ ਬਖ਼ਸ਼ੇ।

Read More: ਪੰਜਾਬ ‘ਚ ਸ਼ੁਰੂ ਕੀਤੀ “ਮੁੱਖ ਮੰਤਰੀ ਸਿਹਤ ਯੋਜਨਾ” ਇੱਕ ਮੀਲ ਪੱਥਰ ਸਾਬਤ ਹੋਵੇਗੀ: ਕੁਲਤਾਰ ਸਿੰਘ ਸੰਧਵਾਂ

ਵਿਦੇਸ਼

Scroll to Top