ਚੰਡੀਗੜ੍ਹ, 28 ਜਨਵਰੀ 2026: Mohali Firing News: ਮੋਹਾਲੀ ਐਸਐਸਪੀ ਦਫ਼ਤਰ ਦੇ ਬਾਹਰ ਦਿਨ-ਦਿਹਾੜੇ ਹਮਲਾਵਰਾਂ ਨੇ ਇੱਕ ਨੌਜਵਾਨ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਨੂੰ ਪੇਸ਼ੀ ਲਈ ਅਦਾਲਤ ਲਿਆਂਦਾ ਜਾਣਾ ਸੀ | ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵਿਭਾਗ ‘ਚ ਹੜਕੰਪ ਮਚ ਗਿਆ ਅਤੇ ਸੀਨੀਅਰ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ।
ਘਟਨਾ ਤੋਂ ਬਾਅਦ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ। ਫੋਰੈਂਸਿਕ ਟੀਮ ਨੇ ਘਟਨਾ ਸਥਾਨ ਤੋਂ ਸਬੂਤ ਇਕੱਠੇ ਕੀਤੇ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ। ਇਹ ਹਮਲਾਵਰਾਂ ਮੋਟਰਸਾਈਕਲ ‘ਤੇ ਆਏ ਸਨ |
ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਕਥਿਤ ਤੌਰ ‘ਤੇ ਨਿੱਜੀ ਰੰਜਿਸ਼ ਨਾਲ ਜੁੜੀ ਹੋਈ ਹੈ। ਪੁਲਿਸ ਸਾਰੇ ਪਹਿਲੂਆਂ ਦੀ ਜਾਂਚ ਕਰ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਕਰਨ ਲਈ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ। ਮੋਹਾਲੀ ਐਸਐਸਪੀ ਨੇ ਕਿਹਾ ਕਿ ਹਮਲਾਵਰਾਂ ਨੂੰ ਛੇਤੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।




