ਚੰਡੀਗੜ੍ਹ, 28 ਜਨਵਰੀ 2026: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਟਰਾਂਸਪੋਰਟ ਵਿਭਾਗ ਦੇ ਕੰਟਰੈਕਚੂਅਲ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਸਮੁੱਚੀਆਂ ਜਾਇਜ ਮੰਗਾਂ ਛੇਤੀ ਹੱਲ ਕਰੇਗੀ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਦੀਆਂ ਮੰਗਾਂ ‘ਤੇ ਵਿਚਾਰ ਕਰਨ ਲਈ 3 ਫਰਵਰੀ, 2026 ਨੂੰ ਟਰਾਂਸਪੋਰਟ ਸਕੱਤਰ ਨਾਲ ਯੂਨੀਅਨ ਮੈਂਬਰਾਂ ਦੀ ਬੈਠਕ ਸੱਦੀ ਗਈ ਹੈ।
ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਰੋਡਵੇਜ਼, ਪਨਬੱਸ/ਪੀ.ਆਰ.ਟੀ.ਸੀ .ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਵਫਦ ਨਾਲ ਬੈਠਕ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਵਚਨਬੱਧ ਹੈ। ਮੰਤਰੀ ਨੇ ਕਿਹਾ ਕਿ ਵਿਭਾਗ ਦੇ ਕੰਟਰੈਚੂਅਲ ਕਰਮਚਾਰੀਆਂ ਦੀਆਂ ਸਾਰੀਆਂ ਜਾਇਜ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾ ਰਿਹਾ ਹੈ।
ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਪੰਜਾਬ ਸਰਕਾਰ ਜਿੱਥੇ ਕਰਮਚਾਰੀਆਂ ਅਤੇ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ, ਉੱਥੇ ਹੀ ਸੂਬੇ ਦੇ ਲੋਕਾਂ ਅਤੇ ਯਾਤਰੀਆਂ ਦੇ ਹਿੱਤਾਂ ਦਾ ਖਿਆਲ ਵੀ ਰੱਖ ਰਹੀ ਹੈ। ਕੈਬਿਨਟ ਮੰਤਰੀ ਨੇ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਉਹ ਲੋਕ ਹਿੱਤ ‘ਚ ਆਪਣੀਆਂ ਸੇਵਾਵਾਂ ਨਿਭਾਉਣ ਅਤੇ ਸਰਕਾਰ ਵੀ ਆਪਣੇ ਕਰਮਚਾਰੀਆਂ ਦਾ ਪੂਰਾ ਖਿਆਲ ਰੱਖੇਗੀ।
ਇਸ ਦੌਰਾਨ ਟਰਾਂਸਪੋਰਟ ਸਕੱਤਰ ਵਰੁਣ ਰੂਜ਼ਮ, ਵਿਸ਼ੇਸ਼ ਪ੍ਰਮੁੱਖ ਸਕੱਤਰ ਮੁੱਖ ਮੰਤਰੀ ਕੁਮਾਰ ਅਮਿਤ, ਡਾਇਰੈਕਟਰ ਸਟੇਟ ਟਰਾਂਸਪੋਰਟ ਰਾਜੀਵ ਕੁਮਾਰ ਗੁਪਤਾ, ਏ. ਐਮ.ਡੀ. ਪੀ.ਆਰ.ਟੀ.ਸੀ, ਨਵਦੀਪ ਕੁਮਾਰ ਤੋਂ ਇਲਾਵਾ ਰੇਸ਼ਮ ਸਿੰਘ ਸੂਬਾ ਪ੍ਧਾਨ, ਸਮਸੇ਼ਰ ਸਿੰਘ ਜਰਨਲ ਸਕੱਤਰ, ਹਰਕੇਸ਼ ਕੁਮਾਰ ਵਿੱਕੀ ਸੀਨੀਅਰ ਮੀਤ ਪ੍ਰਧਾਨ, ਬਲਜੀਤ ਸਿੰਘ ਕੈਸ਼ੀਅਰ ਅਤੇ ਜਗਤਾਰ ਸਿੰਘ ਆਦਿ ਆਗੂ ਬੈਠਕ ‘ਚ ਹਾਜ਼ਰ ਸਨ।
Read More: ਪੰਜਾਬ ‘ਚ ਘੱਟ ਗਿਣਤੀ ਭਾਈਚਾਰਿਆਂ ਨੂੰ 8.25 ਕਰੋੜ ਰੁਪਏ ਕਰਜੇ ਵੰਡੇ: ਸੰਦੀਪ ਸੈਣੀ




