ਫਗਵਾੜਾ, 30 ਜਨਵਰੀ 2026: ਕਪੂਰਥਲਾ ਦੇ ਜ਼ਿਲ੍ਹਾ ਮੈਜਿਸਟ੍ਰੇਟ ਅਮਿਤ ਕੁਮਾਰ ਪੰਚਾਲ ਨੇ 31 ਜਨਵਰੀ 2026 ਨੂੰ ਸ਼ਨੀਵਾਰ ਨੂੰ ਫਗਵਾੜਾ ਸਬ-ਡਿਵੀਜ਼ਨ ਦੇ ਸਾਰੇ ਸਰਕਾਰੀ ਅਤੇ ਅਰਧ-ਸਰਕਾਰੀ ਸਕੂਲਾਂ, ਕਾਲਜਾਂ ਅਤੇ ਵਿਦਿਅਕ ਸੰਸਥਾਵਾਂ ਲਈ ਪੂਰੀ ਛੁੱਟੀ ਦਾ ਐਲਾਨ ਕੀਤਾ ਹੈ। ਜਿਕਰਯੋਗ ਹੈ ਕਿ ਇਹ ਹੁਕਮ ਇਸ ਦਿਨ ਹੋਣ ਵਾਲੀਆਂ ਪ੍ਰੀਖਿਆਵਾਂ ‘ਤੇ ਲਾਗੂ ਨਹੀਂ ਹੋਵੇਗਾ।
ਦਰਅਸਲ, ਫਗਵਾੜਾ ਸਬ-ਡਿਵੀਜ਼ਨ ‘ਚ 31 ਜਨਵਰੀ 2026 ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਹਾੜੇ ਨੂੰ ਮਨਾਉਣ ਲਈ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾਵੇਗੀ | ਇਸ ਵਿਸ਼ਾਲ ਸ਼ੋਭਾ ਯਾਤਰਾ ਕਾਰਨ ਕਈ ਟ੍ਰੈਫਿਕ ਰੂਟਾਂ ਨੂੰ ਡਾਇਵਰਟ ਕੀਤਾ ਗਿਆ ਹੈ। ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ |
Read More: ਪੰਜਾਬ ਸਰਕਾਰ ਵੱਲੋਂ ਭਲਕੇ ਸੂਬੇ ਦੇ ਸਕੂਲਾਂ ‘ਚ ਛੁੱਟੀ ਦਾ ਐਲਾਨ




