2 ਫਰਵਰੀ 2026: ਸੁਪਰੀਮ ਕੋਰਟ ਨੇ ਬਿਕਰਮ ਮਜੀਠੀਆ (Bikram Majithia) ਨੂੰ ਵੱਡੀ ਰਾਹਤ ਦਿੱਤੀ ਹੈ, ਦੱਸ ਦੇਈਏ ਕਿ ਬਿਕਰਮ ਮਜੀਠੀਆ ਨੂੰ ਜ਼ਮਾਨਤ ਮਿਲ ਚੁੱਕੀ ਹੈ| ਮਿਲੀ ਜਾਣਕਾਰੀ ਦੇ ਮੁਤਾਬੀ ਦੱਸ ਦੇਈਏ ਕਿ ਸੁਪਰੀਮ ਕੋਰਟ ਦੇ ‘ਚ ਸੋਮਵਾਰ ਨੂੰ ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਹੋਈ। ਦੱਸ ਦੇਈਏ ਕਿ ਪਿਛਲੀ ਸੁਣਵਾਈ ‘ਤੇ, ਸਰਕਾਰ ਨੇ ਆਪਣਾ ਜਵਾਬ ਦਾਇਰ ਕਰਨ ਲਈ ਸਮਾਂ ਮੰਗਿਆ ਸੀ। ਬਿਕਰਮ ਮਜੀਠੀਆ ਜੂਨ 2025 ਤੋਂ ਪੁਲਿਸ ਹਿਰਾਸਤ ਵਿੱਚ ਹੈ। ਬਿਕਰਮ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਵਿੱਚ ਸੁਪਰੀਮ ਕੋਰਟ ਨੇ ਰਾਹਤ ਦਿੱਤੀ ਹੈ।
ਹੁਣ ਤੱਕ ਦੋ ਗ੍ਰਿਫ਼ਤਾਰੀਆਂ, ਚਾਰਜਸ਼ੀਟ ਦਾਇਰ
ਬਿਕਰਮ ਸਿੰਘ ਮਜੀਠੀਆ ਮਾਮਲੇ ਵਿੱਚ ਹੁਣ ਤੱਕ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਹਰਪ੍ਰੀਤ ਸਿੰਘ ਗੁਲਾਟੀ ਨੂੰ 30 ਨਵੰਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਬਾਅਦ ਵਿੱਚ ਉਨ੍ਹਾਂ ਨੂੰ ਰਿਮਾਂਡ ‘ਤੇ ਲਿਆ ਗਿਆ ਅਤੇ ਪੁੱਛਗਿੱਛ ਕੀਤੀ ਗਈ। ਪੰਜ ਦਿਨ ਪਹਿਲਾਂ, ਗੁਲਾਟੀ ਵਿਰੁੱਧ 11,000 ਪੰਨਿਆਂ ਦਾ ਦੋਸ਼ ਪੱਤਰ ਦਾਇਰ ਕੀਤਾ ਗਿਆ ਸੀ। ਚਾਰਜਸ਼ੀਟ ਵਿੱਚ ਮਜੀਠੀਆ ਅਤੇ ਗੁਲਾਟੀ ਵਿਚਕਾਰ ਲੈਣ-ਦੇਣ ਦਾ ਵੇਰਵਾ ਹੈ।
Read More: ਵੱਡੀ ਖਬਰ: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਬਿਕਰਮ ਮਜੀਠੀਆ ਨੂੰ ਮਿਲਣ ਪਹੁੰਚੇ ਨਾਭਾ ਜੇਲ੍ਹ




