ਮੋਹਾਲੀ 'ਚ ਗੋਲੀਬਾਰੀ

Mohali News: ਮੋਹਾਲੀ ‘ਚ ਦੇਰ ਰਾਤ ਗੋ.ਲੀ.ਬਾ.ਰੀ ਮਾਮਲੇ ‘ਚ ਪੁਲਿਸ ਵੱਲੋਂ ਇੱਕ ਮੁਲਜ਼ਮ ਗ੍ਰਿਫਤਾਰ

ਮੋਹਾਲੀ, 02 ਫਰਵਰੀ 2026: ਮੋਹਾਲੀ ਦੇ ਢਕੋਲੀ ਦੇ ਕਿਸ਼ਨਪੁਰਾ ਇਲਾਕੇ ‘ਚ ਦੇਰ ਰਾਤ ਹੋਈ ਗੋਲੀਬਾਰੀ ‘ਚ 24 ਸਾਲਾ ਪ੍ਰਿੰਸ ਦੀ ਮੌਤ ਹੋ ਗਈ। ਇਸ ਘਟਨਾ ‘ਚ 42 ਸਾਲਾ ਭਾਰਤ ਭੂਸ਼ਣ ਗੰਭੀਰ ਜ਼ਖਮੀ ਹੋ ਗਿਆ ਅਤੇ ਉਸਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਉਸਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਇਹ ਘਟਨਾ ਹੋਟਲ ਸਵੈਨ-2 ਦੇ ਨੇੜੇ ਵਾਪਰੀ।

ਪੁਲਿਸ ਦੇ ਮੁਤਾਬਕ ਇਹ ਘਟਨਾ ਸੜਕ ‘ਤੇ ਇੱਕ ਵਾਹਨ ਨੂੰ ਓਵਰਟੇਕ ਕਰਨ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਵਾਪਰੀ। ਮਾਮੂਲੀ ਝਗੜਾ ਤੇਜ਼ੀ ਨਾਲ ਵਧ ਗਿਆ, ਜਿਸ ਤੋਂ ਬਾਅਦ ਢਕੋਲੀ ਦੇ ਰਾਧੇ ਹੋਮਜ਼ ਸੋਸਾਇਟੀ ਦੇ ਨਿਵਾਸੀ ਕੁਲਦੀਪ ਸਿੰਘ ਨੇ ਕਥਿਤ ਤੌਰ ‘ਤੇ ਆਪਣੇ ਸਾਥੀਆਂ ਨੂੰ ਬੁਲਾਇਆ ਅਤੇ ਅਚਾਨਕ ਗੋਲੀਬਾਰੀ ਕਰ ਦਿੱਤੀ।

ਗੋਲੀਬਾਰੀ ‘ਚ ਪ੍ਰਿੰਸ ਗੰਭੀਰ ਜ਼ਖਮੀ ਹੋ ਗਿਆ ਅਤੇ ਉਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਭਾਰਤ ਭੂਸ਼ਣ ਨੂੰ ਵੀ ਗੋਲੀ ਲੱਗੀ ਅਤੇ ਉਸਨੂੰ ਗੰਭੀਰ ਹਾਲਤ ‘ਚ ਫੋਰਟਿਸ ਹਸਪਤਾਲ ਰੈਫਰ ਕਰ ਦਿੱਤਾ ਗਿਆ। ਗੋਲੀਬਾਰੀ ਦੀ ਆਵਾਜ਼ ਸੁਣ ਕੇ ਆਲੇ-ਦੁਆਲੇ ਦੇ ਇਲਾਕੇ ‘ਚ ਦਹਿਸ਼ਤ ਫੈਲ ਗਈ ਅਤੇ ਲੋਕ ਆਪਣੇ ਘਰਾਂ ‘ਚ ਲੁਕ ਗਏ।

ਸੂਚਨਾ ਮਿਲਣ ‘ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਨੂੰ ਕਾਬੂ ‘ਚ ਕਰ ਲਿਆ। ਘਟਨਾ ਵਾਲੀ ਥਾਂ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਪੁਲਿਸ ਨੇ ਮੁੱਖ ਮੁਲਜ਼ਮ ਕੁਲਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ, ਜਦੋਂ ਕਿ ਉਸਦੇ ਹੋਰ ਸਾਥੀਆਂ ਦੀ ਭਾਲ ਜਾਰੀ ਹੈ। ਫੋਰੈਂਸਿਕ ਟੀਮ ਨੇ ਘਟਨਾ ਸਥਾਨ ਤੋਂ ਵਰਤੇ ਹੋਏ ਕਾਰਤੂਸ ਅਤੇ ਹੋਰ ਮਹੱਤਵਪੂਰਨ ਸਬੂਤ ਇਕੱਠੇ ਕੀਤੇ। ਪੁਲਿਸ ਇਹ ਵੀ ਜਾਂਚ ਕਰ ਰਹੀ ਹੈ ਕਿ ਮੁਲਜ਼ਮਾਂ ਨੇ ਹਥਿਆਰ ਕਿੱਥੋਂ ਪ੍ਰਾਪਤ ਕੀਤੇ ਅਤੇ ਕੀ ਉਨ੍ਹਾਂ ਦਾ ਕੋਈ ਪਹਿਲਾਂ ਦਾ ਅਪਰਾਧਿਕ ਰਿਕਾਰਡ ਹੈ।

Read More: ਗੁਰਦਾਸਪੁਰ ਦੇ ਮੈਰੀਟੋਰੀਅਸ ਸਕੂਲ ‘ਚ 8 ਦੀ ਬੱਚਿਆਂ ਖਾਣਾ ਖਾਣ ਤੋਂ ਵਿਗੜੀ ਸਿਹਤ

ਵਿਦੇਸ਼

Scroll to Top