3 ਫਰਵਰੀ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (bhagwant maan) ਅੱਜ ਤੋਂ ਮਹਾਰਾਸ਼ਟਰ ਦੇ ਦੋ ਦਿਨਾਂ ਦੌਰੇ ‘ਤੇ ਹਨ।ਦੱਸ ਦੇਈਏ ਕਿ ਉਹ ਅੱਜ ਮੁੰਬਈ ਵਿੱਚ ਉਦਯੋਗਪਤੀਆਂ ਨਾਲ ਪੰਜਾਬ ਵਿੱਚ ਨਿਵੇਸ਼ ਸਬੰਧੀ ਇੱਕ ਮਹੱਤਵਪੂਰਨ ਮੀਟਿੰਗ ਕਰਨਗੇ। ਜਿਸ ਦਾ ਮੁੱਖ ਉਦੇਸ਼ ਪੰਜਾਬ ਵਿੱਚ ਉਦਯੋਗ ਅਤੇ ਰੁਜ਼ਗਾਰ ਵਧਾਉਣ ‘ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ। ਉਥੇ ਹੀ ਜਾਣਕਾਰੀ ਦੇ ਮੁਤਾਬਿਕ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਅੱਜ ਮੁੰਬਈ ਵਿੱਚ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦੇ ਬੇਵਕਤੀ ਦੇਹਾਂਤ ‘ਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਵੀ ਕਰਨਗੇ।
ਫਰਵਰੀ 22, 2026 12:54 ਪੂਃ ਦੁਃ




