ਅਮਰੀਕਾ-ਭਾਰਤ ਵਪਾਰ ਸਮਝੌਤਾ

ਬਜਟ ਸੈਸ਼ਨ ਦੇ 5ਵੇਂ ਦਿਨ ਲੋਕ ਸਭਾ ‘ਚ PM ਮੋਦੀ ਖ਼ਿਲਾਫ ਨਾਅਰੇਬਾਜ਼ੀ, ਅਮਰੀਕਾ-ਭਾਰਤ ਵਪਾਰ ਸਮਝੌਤੇ ‘ਤੇ ਹੰਗਾਮਾ

ਦਿੱਲੀ, 03 ਫਰਵਰੀ 2026: ਬਜਟ ਸੈਸ਼ਨ ਦੇ ਪੰਜਵੇਂ ਦਿਨ ਲੋਕ ਸਭਾ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੋਈ ਅਤੇ ਸਿਰਫ਼ ਅੱਠ ਮਿੰਟ ਚੱਲੀ। ਵਿਰੋਧੀ ਧਿਰ ਨੇ ਪ੍ਰਧਾਨ ਮੰਤਰੀ ਮੋਦੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਸਦਨ ਦੀ ਕਾਰਵਾਈ ਸਿਰਫ਼ ਅੱਠ ਮਿੰਟ ਚੱਲੀ।

ਲੋਕ ਸਭਾ ਸਪੀਕਰ ਨੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਪੁੱਛਿਆ, “ਪ੍ਰਸ਼ਨ ਕਾਲ ਦੌਰਾਨ ਨਾਅਰੇਬਾਜ਼ੀ ਕਰਨ ਦਾ ਕੀ ਮਤਲਬ ਹੈ?” ਇਸ ਦੇ ਬਾਵਜੂਦ, ਵਿਰੋਧੀ ਧਿਰ ਹੰਗਾਮਾ ਕਰਦੀ ਰਹੀ। ਸਪੀਕਰ ਨੇ ਸਦਨ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤਾ।

ਇਸ ਦੌਰਾਨ, ਮੰਗਲਵਾਰ ਸਵੇਰੇ ਅਮਰੀਕਾ ਨਾਲ ਵਪਾਰ ਸਮਝੌਤੇ ਨੂੰ ਲੈ ਕੇ ਐਨਡੀਏ ਸੰਸਦੀ ਦਲ ਦੀ ਬੈਠਕ ‘ਚ ਪ੍ਰਧਾਨ ਮੰਤਰੀ ਮੋਦੀ ਦਾ ਸਵਾਗਤ ਕੀਤਾ ਗਿਆ। ਕੇਂਦਰੀ ਮੰਤਰੀ ਕਿਰੇਨ ਰਿਜੀਜੂ ਨੇ ਕਿਹਾ ਕਿ ਇਹ ਸ਼ਾਨਦਾਰ ਅਤੇ ਇਤਿਹਾਸਕ ਸੀ।

ਵਿਰੋਧੀ ਧਿਰ ਅਮਰੀਕਾ-ਭਾਰਤ ਵਪਾਰ ਸਮਝੌਤੇ ਨੂੰ ਲੈ ਕੇ ਪ੍ਰਧਾਨ ਮੰਤਰੀ ਤੋਂ ਸਵਾਲ ਉਠਾ ਰਹੀ ਹੈ। ਕਾਂਗਰਸ ਨੇ ਕਿਹਾ, “ਰਾਸ਼ਟਰਪਤੀ ਟਰੰਪ ਨੇ ਵਪਾਰ ਸਮਝੌਤੇ ਦਾ ਐਲਾਨ ਕੀਤਾ, ਬਿਲਕੁਲ ਆਪ੍ਰੇਸ਼ਨ ਸੰਧੂਰ ਵਾਂਗ।” ਪ੍ਰਧਾਨ ਮੰਤਰੀ ਮੋਦੀ ਨੇ ਹਾਰ ਮੰਨ ਲਈ ਹੈ।

ਕੇਂਦਰੀ ਮੰਤਰੀ ਕਿਰੇਨ ਰਿਜਿਜੂ ਨੇ ਕਿਹਾ, “39 ਵਿਕਸਤ ਦੇਸ਼ਾਂ ਨਾਲ ਦਸਤਖਤ ਕੀਤੇ ਗਏ ਇਤਿਹਾਸਕ ਵਪਾਰ ਸਮਝੌਤੇ ਇਸ ਗੱਲ ਦਾ ਸਬੂਤ ਹਨ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ, ਵਿਕਸਤ ਦੇਸ਼ ਭਾਰਤ ਨਾਲ ਸਾਂਝੇਦਾਰੀ ‘ਚ ਕੰਮ ਕਰਨਾ ਚਾਹੁੰਦੇ ਹਨ। ਇਸ ਨਾਲ ਸਾਡੇ ਆਮ ਲੋਕਾਂ ਦੇ ਜੀਵਨ ਨੂੰ ਬਹੁਤ ਫਾਇਦਾ ਹੋਵੇਗਾ।”

ਐਨਡੀਏ ਸੰਸਦੀ ਪਾਰਟੀ ਦੀ ਬੈਠਕ ‘ਚ ਸ਼ਿਵ ਸੈਨਾ ਦੇ ਸੰਸਦ ਮੈਂਬਰ ਮਿਲਿੰਦ ਦੇਵੜਾ ਨੇ ਕਿਹਾ, “ਪ੍ਰਧਾਨ ਮੰਤਰੀ ਮੋਦੀ ਨੇ ਬੈਠਕ ‘ਚ ਸਾਰੇ ਸੰਸਦ ਮੈਂਬਰਾਂ ਨੂੰ ਕਿਹਾ ਕਿ ਸਰਕਾਰ ਹਰ ਫੈਸਲੇ ‘ਚ ਭਾਰਤ ਦੇ ਹਿੱਤ ;ਚ ਕੰਮ ਕਰਦੀ ਹੈ, ਭਾਵੇਂ ਉਹ ਵਪਾਰ ਸਮਝੌਤੇ ਹੋਣ ਜਾਂ ਬਜਟ।”

ਦੇਵੜਾ ਨੇ ਕਿਹਾ, “ਭਾਰਤ-ਅਮਰੀਕਾ ਅਤੇ ਭਾਰਤ-ਯੂਰਪ ਵਪਾਰ ਸਮਝੌਤਿਆਂ ਦਾ ਸਿਹਰਾ ਪ੍ਰਧਾਨ ਮੰਤਰੀ ਮੋਦੀ ਨੂੰ ਜਾਂਦਾ ਹੈ। ਇਹ ਉਨ੍ਹਾਂ ਦੀ ਮਜ਼ਬੂਤ ​​ਇੱਛਾ ਸ਼ਕਤੀ ਦਾ ਨਤੀਜਾ ਹੈ। ਇਸ ਵਪਾਰ ਸੌਦੇ ਨਾਲ ਛੋਟੇ ਅਤੇ ਦਰਮਿਆਨੇ ਆਕਾਰ ਦੇ ਕਾਰੋਬਾਰਾਂ ਨੂੰ ਫਾਇਦਾ ਹੋਵੇਗਾ।”

Read More: India-US Trade: ਅਮਰੀਕਾ ਨੇ ਨਵੇਂ ਵਪਾਰ ਸਮਝੌਤੇ ਤਹਿਤ ਭਾਰਤੀ ਵਸਤੂਆਂ ‘ਤੇ ਟੈਰਿਫ ਘਟਾਇਆ

ਵਿਦੇਸ਼

Scroll to Top