Punjab news

ਜਾਤੀ ਸੂਚਕ ਸ਼ਬਦ ਵਰਤਣ ਦਾ ਮਾਮਲਾ: SC ਕਮਿਸ਼ਨ ਵੱਲੋਂ ਅੰਮ੍ਰਿਤਸਰ ਦੇ SSP ਤੋਂ ਰਿਪੋਰਟ ਤਲਬ

ਚੰਡੀਗੜ੍ਹ, 05 ਫਰਵਰੀ 2026: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਇੱਕ ਮਾਮਲੇ ‘ਚ ਸੂ ਮੋਟੋ ਨੋਟਿਸ ਲੈਂਦਿਆਂ ਸੀਨੀਅਰ ਸੁਪਰਡੰਟ ਆਫ ਪੁਲਿਸ ਅੰਮ੍ਰਿਤਸਰ ਤੋਂ ਰਿਪੋਰਟ ਤਲਬ ਕੀਤੀ ਗਈ ਹੈ।

ਇਸ ਸਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਅੰਮ੍ਰਿਤਸਰ ‘ਚ ਅਨੁਸੂਚਿਤ ਜਾਤੀਆਂ ਨਾਲ ਸੰਬੰਧਿਤ ਵੱਖ-ਵੱਖ ਜੱਥੇਬੰਦੀਆਂ ਵੱਲੋਂ ਇੱਕ ਵਿਅਕਤੀ ਨੂੰ ਨੌਕਰੀ ਤੋਂ ਕੱਢਣ ਖ਼ਿਲਾਫ ਧਰਨਾ ਲਗਾਇਆ | ਇਸਨ ਦੌਰਾਨ ਇੱਕ ਪੁਲਿਸ ਮੁਲਾਜ਼ਮ ਵੱਲੋਂ ਧਰਨਾਕਾਰੀਆਂ ਖ਼ਿਲਾਫ ਜਾਤੀ ਸੂਚਕ ਸ਼ਬਦ ਵਰਤਣ ਦਾ ਮਾਮਲਾ ਸ਼ੋਸ਼ਲ ਮੀਡੀਆ ਅਤੇ ਪ੍ਰਿੰਟ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ‘ਚ ਆਇਆ ਹੈ।

ਉਨ੍ਹਾਂ ਨੇ ਉਕਤ ਮਾਮਲੇ ਦਾ ਸੂ ਮੋਟੋ ਨੋਟਿਸ ਲੈਂਦਿਆਂ ਇਸ ਸਬੰਧੀ 10 ਫਰਵਰੀ, 2026 ਨੂੰ ਐਸ.ਪੀ. ਹਰਪਾਲ ਸਿੰਘ ਨੂੰ ਇਸ ਮਾਮਲੇ ਸਬੰਧੀ ਰਿਪੋਰਟ ਸਮੇਤ ਤਲਬ ਕੀਤਾ ਹੈ।

Read More: ਨਾਬਾਲਗ ਲੜਕੀ ਨਾਲ ਕੁੱਟਮਾਰ ਦੇ ਮਾਮਲੇ ‘ਚ SC ਕਮਿਸ਼ਨ ਨੇ ਲਿਆ ਸੂ-ਮੋਟੋ ਨੋਟਿਸ

ਵਿਦੇਸ਼

Scroll to Top