ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ ਦੇ ਸਕੂਲਾਂ ਨੂੰ ਵੀ ਬੰ.ਬ ਨਾਲ ਉਡਾਉਣ ਦੀ ਮਿਲੀ ਧਮਕੀ

11 ਫਰਵਰੀ 2026: ਚੰਡੀਗੜ੍ਹ (chandigarh) ਤੋਂ ਬਾਅਦ ਹੁਣ ਮੋਹਾਲੀ ਦੇ ਸਕੂਲਾਂ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਈਮੇਲ ਰਾਹੀਂ ਭੇਜੀ ਗਈ ਸੀ। ਸੂਚਨਾ ਮਿਲਣ ‘ਤੇ ਸਕੂਲ ਪ੍ਰਬੰਧਨ ਚੌਕਸ ਹੋ ਗਿਆ ਅਤੇ ਸਾਵਧਾਨੀ ਵਜੋਂ 3 ਸਕੂਲ ਬੰਦ ਕਰ ਦਿੱਤੇ ਗਏ।

ਮਾਪਿਆਂ ਨੂੰ ਸੁਨੇਹੇ ਭੇਜ ਕੇ ਇਸ ਬਾਰੇ ਸੂਚਿਤ ਕੀਤਾ ਗਿਆ। ਸਵੇਰੇ ਸਕੂਲ ਪਹੁੰਚੇ ਬਹੁਤ ਸਾਰੇ ਬੱਚਿਆਂ ਨੂੰ ਗੇਟ ਤੋਂ ਹੀ ਵਾਪਸ ਭੇਜ ਦਿੱਤਾ ਗਿਆ। ਧਮਕੀ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਅਲਰਟ ਮੋਡ ਵਿੱਚ ਆ ਗਈਆਂ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਸਕੂਲ ਕੰਪਲੈਕਸ ਦੇ ਸੁਰੱਖਿਆ ਪ੍ਰਬੰਧ ਵੀ ਮਜ਼ਬੂਤ ​​ਕਰ ਦਿੱਤੇ ਗਏ ਹਨ।

Read More: ਚੰਡੀਗੜ੍ਹ ‘ਚ ਸਰਕਾਰੀ ਸਕੂਲ ਦੇ ਬਾਹਰ ਵਿਦਿਆਰਥੀ ‘ਤੇ ਚਾ.ਕੂ ਨਾਲ ਹ.ਮ.ਲਾ

ਵਿਦੇਸ਼

Scroll to Top