ਪੰਜਾਬ, 12 ਫਰਵਰੀ 2026: Punjab Weather News: ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਕਈ ਦਿਨਾਂ ਤੋਂ ਰੋਜ਼ਾਨਾ ਤੇਜ਼ ਧੁੱਪ ਨਿਕਲ ਰਹੀ ਹੈ ਅਤੇ ਠੰਢ ਘੱਟ ਗਈ ਹੈ, ਪਰ ਰਾਤ ਨੂੰ ਅਜੇ ਵੀ ਥੋੜ੍ਹੀ ਠੰਢ ਹੈ।
ਮੌਸਮ ਵਿਭਾਗ, ਚੰਡੀਗੜ੍ਹ ਦੇ ਡਾਇਰੈਕਟਰ ਸੁਰੇਂਦਰ ਪਾਲ ਸਿੰਘ ਨੇ ਕਿਹਾ ਕਿ 16 ਅਤੇ 17 ਫਰਵਰੀ ਨੂੰ ਪੰਜਾਬ ਦੇ ਕੁਝ ਥਾਵਾਂ ‘ਤੇ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ, ਜਦੋਂ ਕਿ 11 ਤੋਂ 15 ਫਰਵਰੀ ਤੱਕ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਅਗਲੇ 48 ਘੰਟਿਆਂ ਲਈ ਘੱਟੋ-ਘੱਟ ਤਾਪਮਾਨ ‘ਚ ਕੋਈ ਮਹੱਤਵਪੂਰਨ ਬਦਲਾਅ ਨਹੀਂ ਹੋਵੇਗਾ, ਜਿਸ ਤੋਂ ਬਾਅਦ ਤਾਪਮਾਨ 2 ਤੋਂ 3 ਡਿਗਰੀ ਸੈਲਸੀਅਸ ਵਧ ਸਕਦਾ ਹੈ।
ਪਿਛਲੇ 24 ਘੰਟਿਆਂ ‘ਚ ਵੱਧ ਤੋਂ ਵੱਧ ਤਾਪਮਾਨ 0.8 ਡਿਗਰੀ ਵਧਿਆ ਹੈ, ਜੋ ਆਮ ਨਾਲੋਂ 3.1 ਡਿਗਰੀ ਵੱਧ ਹੈ। ਫਰੀਦਕੋਟ ‘ਚ ਸਭ ਤੋਂ ਵੱਧ ਤਾਪਮਾਨ 27.3 ਡਿਗਰੀ ਦਰਜ ਕੀਤਾ ਗਿਆ, ਜੋ ਇਸ ਸਾਲ ਫਰਵਰੀ ‘ਚ ਹੁਣ ਤੱਕ ਦਾ ਸਭ ਤੋਂ ਵੱਧ ਹੈ।
ਮੌਸਮ ਵਿਭਾਗ ਦੇ ਮੁਤਾਬਕ ਪੰਜਾਬ ‘ਚ 16 ਅਤੇ 17 ਫਰਵਰੀ ਨੂੰ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮੋਗਾ ‘ਚ ਮੀਂਹ ਪੈ ਸਕਦਾ ਹੈ। ਇਹ ਸਿਸਟਮ ਹੌਲੀ-ਹੌਲੀ 18 ਤਾਰੀਖ਼ ਤੱਕ ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਬਰਨਾਲਾ, ਮਾਨਸਾ, ਪਟਿਆਲਾ ਅਤੇ ਲੁਧਿਆਣਾ ਸਮੇਤ ਖੇਤਰਾਂ ‘ਚੋਂ ਲੰਘੇਗਾ।
Read More: ਪੰਜਾਬ ਮੌਸਮ: ਹੁਣ ਕਦੋਂ ਪਵੇਗਾ ਮੀਂਹ, ਧੁੰਦ ਤੋਂ ਪ੍ਰਭਾਵਿਤ 15 ਜ਼ਿਲ੍ਹੇ




