Harcharan Singh Bhullar

ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਹਰਚਰਨ ਸਿੰਘ ਭੁੱਲਰ ਦੀ ਜ਼ਮਾਨਤ ਪਟੀਸ਼ਨ ਰੱਦ

ਚੰਡੀਗੜ੍ਹ, 16 ਫਰਵਰੀ 2026: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ, ਇਸ ਕਾਰਨ ਹਰਚਰਨ ਭੁੱਲਰ ਨੂੰ ਜੇਲ੍ਹ ‘ਚ ਹੀ ਰਹਿਣਾ ਪਵੇਗਾ। ਹਰਚਰਨ ਸਿੰਘ ਭੁੱਲਰ ਦੇ ਵਕੀਲ ਨੇ ਕਿਹਾ ਕਿ “ਸੇਵਾ ਪਾਣੀ” ਸ਼ਬਦ, ਜਿਸਦੀ ਵਰਤੋਂ ਸੀਬੀਆਈ ਰਿਸ਼ਵਤ ਨੂੰ ਦਰਸਾਉਣ ਲਈ ਕਰਦੀ ਹੈ, ਉਸਦਾ ਕੁਝ ਹੋਰ ਅਰਥ ਹੋ ਸਕਦਾ ਹੈ। ਇਹ ਜ਼ਰੂਰੀ ਨਹੀਂ ਕਿ ਰਿਸ਼ਵਤ ਹੀ ਹੋਵੇ।

ਹਾਲਾਂਕਿ, ਚੰਡੀਗੜ੍ਹ ਸੀਬੀਆਈ ਅਦਾਲਤ ਨੇ ਪਹਿਲਾਂ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਸੀਬੀਆਈ ਦੇ ਵਕੀਲ ਨੇ ਕਿਹਾ ਕਿ ਭੁੱਲਰ ਇੰਨੇ ਉੱਚ ਅਹੁਦੇ ‘ਤੇ ਸੀ ਅਤੇ ਇੱਕ ਸਾਬਕਾ ਡੀਜੀਪੀ ਦੇ ਪੁੱਤਰ ਹਨ, ਇਸ ਲਈ ਜਾਂਚ ਏਜੰਸੀ ਨੇ ਗ੍ਰਿਫ਼ਤਾਰੀ ਕਰਨ ਤੋਂ ਪਹਿਲਾਂ ਸਾਰੇ ਸਬੂਤ ਇਕੱਠੇ ਕਰ ਲਏ ਸਨ। ਉਨ੍ਹਾਂ ਦੀ ਰਿਸ਼ਵਤਖੋਰੀ ਤੇਜ਼ ਰਫ਼ਤਾਰ ਨਾਲ ਚੱਲ ਰਹੀ ਸੀ, ਜਿਸ ਕਾਰਨ ਡੀਆਈਜੀ ਭੁੱਲਰ ਦੀ ਗ੍ਰਿਫ਼ਤਾਰੀ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ। ਬਾਅਦ ‘ਚ ਅਦਾਲਤ ਨੇ ਆਪਣਾ ਫੈਸਲਾ ਜਾਰੀ ਕੀਤਾ, ਜਿਸ ਅਨੁਸਾਰ ਭੁੱਲਰ ਜੇਲ੍ਹ ‘ਚ ਹੀ ਰਹੇਗਾ।

Read More: ਸਿੱਧੂ ਮੂਸੇਵਾਲਾ ਦੇ ਮਾਪਿਆਂ ਦੇ ਬਿਆਨਾਂ ‘ਤੇ 3 ਵਿਅਕਤੀਆਂ ਖ਼ਿਲਾਫ ਮਾਮਲਾ ਦਰਜ

ਵਿਦੇਸ਼

Scroll to Top