Phillaur news

SC ਕਮਿਸ਼ਨ ਨੇ ਮਾਨਸਿਕ ਤੌਰ ‘ਤੇ ਕਮਜ਼ੋਰ ਦਲਿਤ ਨੌਜਵਾਨ ਨਾਲ ਕੁਕਰਮ ਮਾਮਲੇ ‘ਚ ਜਲੰਧਰ ਦਿਹਾਤੀ SSP ਤੋਂ ਮੰਗੀ ਰਿਪੋਰਟ

ਚੰਡੀਗੜ੍ਹ, 16 ਫਰਵਰੀ 2026: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਫਿਲੌਰ ‘ਚ ਇਕ ਮਾਨਸਿਕ ਤੌਰ ‘ਤੇ ਕਮਜ਼ੋਰ ਦਲਿਤ ਨੌਜਵਾਨ ਨਾਲ ਕੁੱਤੇ ਤੋਂ ਕੁਕਰਮ ਕਰਵਾਉਣ ਦੇ ਮਾਮਲੇ ‘ਚ ਸੂ ਮੋਟੋ ਨੋਟਿਸ ਲਿਆ ਹੈ।

ਇਸ ਸਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਫਿਲੌਰ ‘ਚ ਇਕ ਉਕਤ ਦਲਿਤ ਨੌਜਵਾਨ ਨਾਲ ਕੁੱਤੇ ਤੋਂ ਕੁਕਰਮ ਕਰਵਾਉਣ ਦੇ ਮਾਮਲੇ ‘ਚ ਵੀਡੀਓ ਵਾਇਰਲ ਹੋਈ ਹੈ ਅਤੇ ਅਖ਼ਬਾਰਾਂ ‘ਚ ਖ਼ਬਰਾਂ ਵੀ ਛਪੀਆਂ ਹਨ ਜਿਸ ਦਾ ਕਮਿਸ਼ਨ ਵਲੋਂ ਸੂ ਮੋਟੋ ਨੋਟਿਸ ਲੈਂਦਿਆਂ ਜਲੰਧਰ ਦਿਹਾਤੀ ਦੇ ਐਸ.ਐਸ.ਪੀ. ਤੋਂ 19 ਫਰਵਰੀ 2026 ਨੂੰ ਰਿਪੋਰਟ ਤਲਬ ਕਰਦਿਆਂ ਸੂਚਨਾ ਦੀ ਰਿਪੋਰਟ ਦੋ ਪੜਤਾਂ ‘ਚ ਡੀ.ਐਸ.ਪੀ ਭਰਤ ਮਸੀਹ ਨੂੰ ਨਿੱਜੀ ਤੌਰ ਤੇ ਕਮਿਸ਼ਨ ਦਫਤਰ ਵਿਖੇ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

Read More: SC ਕਮਿਸ਼ਨ ਨੇ ਸ਼ਹੀਦ ਭਗਤ ਸਿੰਘ ਨਗਰ ਦੇ ਐਸ.ਪੀ.(ਡੀ) ਨੂੰ ਕੀਤਾ ਤਲਬ

ਵਿਦੇਸ਼

Scroll to Top