CM Bhagwant Mann health

CM ਭਗਵੰਤ ਮਾਨ ਦੀ ਸਿਹਤ ‘ਚ ਸੁਧਾਰ, ਫੋਰਟਿਸ ਹਸਪਤਾਲ ਵੱਲੋਂ ਸਿਹਤ ਬੁਲੇਟਿਨ ਜਾਰੀ

ਚੰਡੀਗੜ੍ਹ, 18 ਫਰਵਰੀ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਐਤਵਾਰ ਨੂੰ ਖਰਾਬ ਸਿਹਤ ਕਾਰਨ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦੀ ਸਿਹਤ ‘ਚ ਹੁਣ ਸੁਧਾਰ ਹੋ ਰਿਹਾ ਹੈ। ਮੰਗਲਵਾਰ ਰਾਤ ਨੂੰ ਹਸਪਤਾਲ ਵੱਲੋਂ ਜਾਰੀ ਇੱਕ ਸਿਹਤ ਬੁਲੇਟਿਨ ‘ਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ 16 ਫਰਵਰੀ ਨੂੰ ਰੁਟੀਨ ਚੈੱਕਅੱਪ ਲਈ ਮੋਹਾਲੀ ਦੇ ਫੋਰਟਿਸ ਹਸਪਤਾਲ ਆਏ ਸਨ।

ਭਗਵੰਤ ਮਾਨ ਹੁਣ ਠੀਕ ਹਨ, ਉਨ੍ਹਾਂ ਨੂੰ ਥਕਾਵਟ ਵੱਧ ਰਹੀ ਸੀ, ਇਸ ਲਈ ਉਨ੍ਹਾਂ ਨੂੰ ਡਾਕਟਰਾਂ ਦੀ ਨਿਗਰਾਨੀ ਹੇਠ ਆਰਾਮ ਅਤੇ ਇਲਾਜ ਲਈ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਡਾਕਟਰਾਂ ਦੀ ਇੱਕ ਟੀਮ ਉਨ੍ਹਾਂ ਦੀ ਦੇਖਭਾਲ ਕਰ ਰਹੀ ਹੈ।

15 ਫਰਵਰੀ ਨੂੰ ਸ਼ਿਵਰਾਤਰੀ ਵਾਲੇ ਦਿਨ ਦੁਪਹਿਰ ਨੂੰ ਮੁੱਖ ਮੰਤਰੀ ਨੇ ਸੰਗਰੂਰ ਦੇ ਧੂਰੀ ਸਥਿਤ ਸ਼੍ਰੀ ਰਣਕੇਸ਼ਵਰ ਮਹਾਦੇਵ ਸ਼ਿਵ ਮੰਦਰ ‘ਚ ਪੂਜਾ ਅਰਚਨਾ ਕੀਤੀ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵੀ ਮੌਜੂਦ ਸਨ। ਤਿੰਨਾਂ ਆਗੂਆਂ ਨੇ ਮੰਦਰ ‘ਚ ਪ੍ਰਾਰਥਨਾ ਅਤੇ ਹਵਨ ਕੀਤਾ।

ਇਸ ਤੋਂ ਬਾਅਦ, ਮੁੱਖ ਮੰਤਰੀ ਦੀ ਸਿਹਤ ਵਿਗੜ ਗਈ ਅਤੇ ਸੰਗਰੂਰ ਤੋਂ ਬਾਅਦ ਮੁੱਖ ਮੰਤਰੀ ਦਾ ਫਾਜ਼ਿਲਕਾ ਦਾ ਨਿਰਧਾਰਤ ਦੌਰਾ ਹੁਣ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਤੁਰੰਤ ਮੋਹਾਲੀ ਦੇ ਫੋਰਟਿਸ ਹਸਪਤਾਲ ਲਿਜਾਇਆ ਗਿਆ। ਪਰ 16 ਫਰਵਰੀ ਨੂੰ ਉਹ ਮੋਗਾ ਰੈਲੀ ‘ਚ ਸ਼ਾਮਲ ਹੋਏ। ਬਾਅਦ ‘ਚ ਉਸਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ।

17 ਫਰਵਰੀ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਨੂੰ ਉਡਾਉਣ ਦੀ ਧਮਕੀ ਮਿਲੀ। ਸਕੂਲ ਨੂੰ ਭੇਜੀ ਗਈ ਈਮੇਲ ‘ਚ ਇਸਦਾ ਜ਼ਿਕਰ ਸੀ। ਪੁਲਿਸ ਟੀਮਾਂ ਨੇ ਬਾਅਦ ‘ਚ ਡੂੰਘਾਈ ਨਾਲ ਜਾਂਚ ਕੀਤੀ। ਪੁਲਿਸ ਸੁਪਰਡੈਂਟ (ਸ਼ਹਿਰ) ਦਿਲਪ੍ਰੀਤ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਧਮਕੀ ਸਕੂਲ ਦੇ ਈਮੇਲ ਪਤੇ ‘ਤੇ ਭੇਜੀ ਗਈ ਸੀ।

Read More: ਮੁਅੱਤਲ DIG ਹਰਚਰਨ ਸਿੰਘ ਭੁੱਲਰ ਨੂੰ ਗ੍ਰਹਿ ਮੰਤਰਾਲੇ ਵੱਲੋਂ ਵੱਡਾ ਝਟਕਾ

ਵਿਦੇਸ਼

Scroll to Top