Gyani Raghbir Singh

ਗਿਆਨੀ ਰਘਬੀਰ ਸਿੰਘ ਨੇ SGPC ਤੇ ਬਾਦਲ ਪਰਿਵਾਰ ‘ਤੇ ਲਗਾਏ ਗੰਭੀਰ ਦੋਸ਼

ਜਲੰਧਰ, 18 ਫਰਵਰੀ 2026: ਸਾਬਕਾ ਜਥੇਦਾਰ ਤੇ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਅੱਜ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ‘ਤੇ ਗੰਭੀਰ ਦੋਸ਼ ਲਗਾਏ ਹਨ | ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਚ ਭ੍ਰਿਸ਼ਟਾਚਾਰ ਵੱਧ ਗਿਆ ਹੈ |

ਗਿਆਨੀ ਰਘਬੀਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਲੰਗਰ ਦੀਆਂ ਸੁੱਕੀਆਂ ਰੋਟੀਆਂ ਵੇਚ ਕੇ ਕਰੋੜਾਂ ਰੁਪਏ ਦਾ ਘਪਲਾ ਕੀਤਾ ਹੈ | ਰਘਬੀਰ ਸਿੰਘ ਨੇ ਬਾਦਲ ਪਰਿਵਾਰ ‘ਤੇ ਦੋਸ਼ ਲਗਾਇਆ ਹੈ ਕਿ ਇਨ੍ਹਾਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਭ੍ਰਿਸ਼ਟ ਕਰਮਚਾਰੀਆਂ ਦੀ ਪੁਸ਼ਤਪਨਾਹੀ ਕੀਤੀ ਹੈ |

ਉਨ੍ਹਾਂ ਦੋਸ਼ ਲਗਾਇਆ ਕਿ ਸਾਰੇ ਘਪਲਿਆਂ ਪਿੱਛੇ ਬਾਦਲ ਪਰਿਵਾਰ ਦਾ ਹੱਥ ਹੈ | ਉਨ੍ਹਾਂ ਕਿਹਾ ਕਿ ਗੁਰ ਘਰ ਦੀਆਂ ਜ਼ਮੀਨਾਂ ਵੇਚ ਵੇਚ ਕੇ ਪੈਸੇ ਜੇਬ ਵਿਚ ਪਾਏ ਜਾਂਦੇ ਰਹੇ ਹਨ | ਰਘਬੀਰ ਸਿੰਘ ਦਾ ਕਹਿਣਾ ਹੈ ਕਿ ਸ੍ਰੀ ਅਖੰਡ ਪਾਠ ਲਈ ਪੰਜ-ਪੰਜ ਲੱਖ ਰੁਪਏ ਤੱਕ ਦੀ ਭੇਟਾ ਮੰਗੀ ਜਾ ਰਹੀ ਹੈ |

ਉਨ੍ਹਾਂ ਨੇ ਜ਼ਮੀਨ ਸੌਦੇ ਅਤੇ 328 ਪਵਿੱਤਰ ਸਰੂਪਾਂ ਦੇ ਗਾਇਬ ਹੋਣ ਦੇ ਆਲੇ ਦੁਆਲੇ ਲੰਬੇ ਸਮੇਂ ਤੋਂ ਚੱਲ ਰਹੇ ਵਿਵਾਦ ਦਾ ਮੁੱਦਾ ਉਠਾਉਂਦੇ ਹੋਏ ਸਿੱਧੇ ਤੌਰ ‘ਤੇ ਬਾਦਲ ਪਰਿਵਾਰ ਨੂੰ ਭ੍ਰਿਸ਼ਟਾਚਾਰ ਲਈ ਜ਼ਿੰਮੇਵਾਰ ਠਹਿਰਾਇਆ | ਹਾਲ ਹੀ ‘ਚ ਮੋਹਾਲੀ ‘ਚ ਗੁਰਦੁਆਰਾ ਅੰਬ ਸਾਹਿਬ ਨਾਲ ਸਬੰਧਤ ਕੀਮਤੀ ਜ਼ਮੀਨ ਦੀ ਵਿਕਰੀ ਨਾਲ ਸਬੰਧਤ ਇੱਕ ਵੱਡਾ ਘਪਲਾ ਸਾਹਮਣੇ ਆਇਆ ਹੈ। ਇਸ ਘਟਨਾ ਨੇ ਧਾਰਮਿਕ ਅਤੇ ਰਾਜਨੀਤਿਕ ਹਲਕਿਆਂ ‘ਚ ਹਲਚਲ ਮਚਾ ਦਿੱਤੀ ਹੈ।

Read More: ਏਆਈ ਵਾਇਰਲ ਵੀਡੀਓ ਦੀ ਗਿਆਨੀ ਰਘਬੀਰ ਸਿੰਘ ਵੱਲੋਂ ਨਿੰਦਾ, ਦੋਸ਼ੀਆਂ ਖ਼ਿਲਾਫ ਸਖ਼ਤ ਕਾਰਵਾਈ ਦੀ ਮੰਗ

ਵਿਦੇਸ਼

Scroll to Top