ਚੰਡੀਗੜ੍ਹ, 18 ਫਰਵਰੀ 2026: ਪੰਜਾਬ ਸਰਕਾਰ ਮੁਤਾਬਕ ਸਰਕਾਰ ਦੇ ਠੋਸ ਯਤਨਾਂ ਨਾਲ ਮਹਿੰਦਰ ਚੌਧਰੀ ਜ਼ੂਆਲੋਜੀਕਲ ਪਾਰਕ, ਛੱਤਬੀੜ ਵਿਖੇ ਸੈਲਾਨੀਆਂ ਦੀ ਆਮਦ ‘ਚ ਕਾਫ਼ੀ ਵਾਧਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸਾਲ ਦੇ ਪਹਿਲੇ 2 ਮਹੀਨਿਆਂ ਦੌਰਾਨ ਹੀ ਚਿੜੀਆਘਰ ‘ਚ 80,508 ਸੈਲਾਨੀਆਂ ਆਏ ਹਨ |
ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਰਕਾਰ ਵੱਲੋਂ ਲੋਕਾਂ ਨੂੰ ਜੰਗਲੀ ਜੀਵਾਂ ਦੀ ਸਾਂਭ-ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਨੇ ਦੱਸਿਆ, “ਸਿਰਫ਼ ਜਨਵਰੀ ਮਹੀਨੇ ਦੌਰਾਨ ਹੀ ਛੱਤਬੀੜ ਚਿੜੀਆਘਰ ‘ਚ 48,719 ਸੈਲਾਨੀਆਂ ਦੀ ਆਮਦ ਹੋਈ, ਜਦੋਂ ਕਿ ਫਰਵਰੀ ‘ਚ 31,789 ਸੈਲਾਨੀ ਸ਼ਾਂਤ ਅਤੇ ਕੁਦਰਤੀ ਮਾਹੌਲ ‘ਚ ਪੰਛੀਆਂ ਅਤੇ ਜਾਨਵਰਾਂ ਦੀਆਂ ਵੱਖ-ਵੱਖ ਪ੍ਰਜਾਤੀਆਂ ਨੂੰ ਦੇਖਣ ਲਈ ਆਏ।”
ਚਿੜੀਆਘਰ ‘ਚ ਪੰਛੀਆਂ ਅਤੇ ਜਾਨਵਰਾਂ ਦੀ ਸੁਰੱਖਿਆ ਅਤੇ ਸਾਂਭ-ਸੰਭਾਲ ਲਈ ਸੰਬੰਧੀ ਲਾਲ ਚੰਦ ਕਟਾਰੂਚੱਕ ਨੇ ਕਿਹਾ, “ਜੰਗਲੀ ਜੀਵਾਂ ਦੀ ਸਾਂਭ-ਸੰਭਾਲ ਅਤੇ ਸੁਰੱਖਿਆ ਲਈ ਛੱਤਬੀੜ ਚਿੜੀਆਘਰ ‘ਚ ਕਈ ਅਹਿਮ ਪਹਿਲਕਦਮੀਆਂ ਕੀਤੀਆਂ ਹਨ।” ਉਨ੍ਹਾਂ ਕਿਹਾ, “ਦੇਸ਼ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਲੰਬਾ ਵਾਕ-ਇਨ ਖੇਤਰ ਖਿੱਚ ਦਾ ਮੁੱਖ ਕੇਂਦਰ ਬਣ ਗਿਆ ਹੈ। ਇਸ ਦੇ ਨਾਲ, ਸੈਲਾਨੀਆਂ ਲਈ ਵਿੱਦਿਅਕ ਅਤੇ ਮਨੋਰੰਜਨ ਅਨੁਭਵ ਯਕੀਨੀ ਬਣਾਉਣ ਲਈ ਇੱਕ ਅਤਿ-ਆਧੁਨਿਕ ਡਾਇਨਾਸੌਰ ਪਾਰਕ ਸਥਾਪਿਤ ਕੀਤਾ ਹੈ।”
ਚਿੜੀਆਘਰ ਦੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ, “1,200 ਮੀਟਰ ਦੇ ਜੰਗਲੀ ਜੀਵ ਸਫਾਰੀ ਖੇਤਰ ‘ਚ ਚਾਰਦੀਵਾਰੀ ਨੂੰ ਮਜ਼ਬੂਤ ਕੀਤਾ ਹੈ ਅਤੇ ਸਾਫ਼-ਸੁਥਰੀ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ 260 ਕੇਵੀ ਸੋਲਰ ਪਲਾਂਟ ਲਗਾਇਆ ਹੈ। ਮਾਸਾਹਾਰੀ ਜਾਨਵਰਾਂ ਨੂੰ ਵਿਸ਼ੇਸ਼ ਇਲਾਜ ਪ੍ਰਦਾਨ ਕਰਨ ਲਈ ਲੋਆਇਨ ਸਫਾਰੀ ‘ਚ ਕ੍ਰਿਟੀਕਲ ਕੇਅਰ ਯੂਨਿਟ ਸਥਾਪਤ ਕੀਤੀ ਹੈ ਅਤੇ ਸੈਲਾਨੀਆਂ, ਖਾਸ ਕਰਕੇ ਸਕੂਲੀ ਬੱਚਿਆਂ ਲਈ ਇੱਕ ਓਪਨ-ਏਅਰ ਜ਼ੂ ਐਜੂਕੇਸ਼ਨ ਪਲਾਜ਼ਾ ਤਿਆਰ ਕੀਤਾ ਗਿਆ ਹੈ।
ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸਿੰਧੂ ਨਦੀ ਡੌਲਫਿਨ ਨੂੰ ਪੰਜਾਬ ਦਾ ਸੂਬਾਈ ਜਲ ਜੀਵ ਐਲਾਨਿਆ ਹੈ ਅਤੇ ਪੰਜਾਬ ਭਰ ਦੀਆਂ 13 ਜੰਗਲੀ ਜੀਵ ਰੱਖਾਂ ਨੂੰ ਪਲਾਸਟਿਕ ਮੁਕਤ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਤਰਜੀਹੀ ਵਿਕਾਸ ਲਈ ਚੁਣੇ 100 ਵੈਟਲੈਂਡਜ਼ ‘ਚ ਸੂਬੇ ਦੇ ਪੰਜ ਵੈਟਲੈਂਡ ਹਰੀਕੇ, ਰੋਪੜ, ਕਾਂਝਲੀ, ਕੇਸ਼ੋਪੁਰ ਅਤੇ ਨੰਗਲ ਨੂੰ ਸ਼ਾਮਲ ਕੀਤਾ ਹੈ।”
Read More: ਬਠਿੰਡਾ ‘ਚ ਪੁਲਿਸ ਅਤੇ ਕਿਸਾਨਾਂ ਵਿਚਾਲੇ ਟਕਰਾਅ, ਪੁਲਿਸ ਨੇ ਸੁੱਟੇ ਅੱਥਰੂ ਗੈਸ ਦੇ ਗੋਲੇ




