Punjab Breaking

Punjab Breaking: ਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਨੂੰ ਬੰ.ਬ ਨਾਲ ਉਡਾਉਣ ਦੀ ਮਿਲੀ ਧਮਕੀ

ਚੰਡੀਗੜ੍ਹ, 19 ਫਰਵਰੀ 2026: ਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਈਮੇਲ ਰਾਹੀਂ ਦਿੱਤੀ ਗਈ ਸੀ। ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਤੁਰੰਤ ਹਰਕਤ ‘ਚ ਆ ਗਿਆ ਅਤੇ ਪੂਰੇ ਇਲਾਕੇ ਨੂੰ ਖਾਲੀ ਕਰਵਾ ਲਿਆ।

ਰਿਪੋਰਟਾਂ ਮੁਤਾਬਕ ਸਬੰਧਤ ਵਿਭਾਗ ਨੂੰ ਇੱਕ ਧਮਕੀ ਭਰਿਆ ਈਮੇਲ ਮਿਲਿਆ, ਜਿਸ ‘ਚ ਪੰਜਾਬ ਸਕੱਤਰੇਤ ‘ਚ ਧਮਾਕਾ ਕਰਨ ਦੀ ਧਮਕੀ ਦਿੱਤੀ ਗਈ ਸੀ। ਸੁਰੱਖਿਆ ਕਾਰਨਾਂ ਕਰਕੇ, ਪੁਲਿਸ ਨੇ ਤੁਰੰਤ ਇਲਾਕੇ ਨੂੰ ਘੇਰ ਲਿਆ ਅਤੇ ਲੋਕਾਂ ਨੂੰ ਬਾਹਰ ਕੱਢਿਆ।

ਪੁਲਿਸ, ਬੰ.ਬ ਨਿਰੋਧਕ ਦਸਤੇ ਅਤੇ ਡੋਗ ਸਕੁਐਡ ਮੌਕੇ ‘ਤੇ ਪਹੁੰਚ ਗਏ ਹਨ। ਪੂਰੇ ਇਲਾਕੇ ਦੀ ਪੂਰੀ ਤਰ੍ਹਾਂ ਤਲਾਸ਼ੀ ਲਈ ਜਾ ਰਹੀ ਹੈ। ਸ਼ੱਕੀ ਵਸਤੂਆਂ ਦੀ ਜਾਂਚ ਕੀਤੀ ਜਾ ਰਹੀ ਹੈ, ਅਤੇ ਆਉਣ-ਜਾਣ ਵਾਲੇ ਹਰ ਵਿਅਕਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ।

ਧਮਕੀ ਭਰਿਆ ਈਮੇਲ ਅੱਜ ਸਵੇਰੇ 9:46 ਵਜੇ ਸਕੱਤਰੇਤ ਦੇ ਈਮੇਲ ਪਤੇ ‘ਤੇ ਪਹੁੰਚਿਆ। ਇਸ ‘ਚ ਕਿਹਾ ਗਿਆ ਸੀ ਕਿ ਮਾਨ (ਮੁੱਖ ਮੰਤਰੀ ਭਗਵੰਤ ਮਾਨ) ਦੇ ਦਫ਼ਤਰ, ਸਕੱਤਰੇਤ ਅਤੇ ਚੰਡੀਗੜ੍ਹ ਅਦਾਲਤ ‘ਚ ਦੁਪਹਿਰ 2:11 ਵਜੇ ਧਮਾਕਾ ਹੋਵੇਗਾ।

Read More: ਗਿਆਨੀ ਰਘਬੀਰ ਸਿੰਘ ਵੱਲੋਂ ਕੀਤੇ ਖ਼ੁਲਾਸੇ ਦਿਲ ਦਹਿਲਾਉਣ ਵਾਲੇ: MLA ਇੰਦਰਬੀਰ ਸਿੰਘ ਨਿੱਝਰ

ਵਿਦੇਸ਼

Scroll to Top