ਹਰਬਰਿੰਦਰ ਸਿੰਘ ਕਤਲ ਮਾਮਲਾ

ਹਰਬਰਿੰਦਰ ਸਿੰਘ ਕ.ਤ.ਲ ਮਾਮਲੇ ‘ਚ CM ਭਗਵੰਤ ਮਾਨ ਵੱਲੋਂ ਪੁਲਿਸ ਨੂੰ ਸਖ਼ਤ ਹਦਾਇਤ ਜਾਰੀ

ਚੰਡੀਗੜ੍ਹ/ਤਰਨ ਤਾਰਨ, 19 ਫਰਵਰੀ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਪੰਚ ਹਰਬਰਿੰਦਰ ਸਿੰਘ ਦੇ ਕਤਲ ਦੀ ਜਾਂਚ ਦਾ ਜਾਇਜ਼ਾ ਲਿਆ | ਇਸ ਮਗਰੋਂ ਡੀਜੀਪੀ ਗੌਰਵ ਯਾਦਵ ਨੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ, ਫਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ, ਤਰਨ ਤਾਰਨ ਸੁਰੇਂਦਰ ਲਾਂਬਾ ਨੂੰ ਹਦਾਇਤ ਕੀਤੀ ਹੈ ਕਿ ਉਹ ਜਾਂਚ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਅਤੇ ਛੇਤੀ ਤੋਂ ਛੇਤੀ ਇਸ ਮਾਮਲੇ ਦੇ ਦੋਸ਼ੀਆਂ ਨੂੰ ਨਿਆਂ ਦੇ ਘੇਰੇ ‘ਚ ਲਿਆਂਦਾ ਜਾਵੇ।

ਜਿਕਰਯੋਗ ਹੈ ਕਿ ਬੀਤੇ ਦਿਨ ਹਰਬਰਿੰਦਰ ਸਿੰਘ ਨੂੰ ਸਰਹਾਲੀ ਪੁਲਿਸ ਥਾਣੇ ਦੇ ਅਧਿਕਾਰ ਖੇਤਰ ‘ਚ ਪੈਂਦੇ ਸਿੱਧੂ ਫਾਰਮ ਵਿਖੇ ਇੱਕ ਵਿਆਹ ਸਮਾਗਮ ਦੌਰਾਨ ਦੋ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ | ਘਟਨਾ ਵੇਲੇ ਮੌਕੇ ’ਤੇ ਮੌਜੂਦ ਇੱਕ ਹੋਰ ਵਿਅਕਤੀ ਨੇ ਹਮਲਾਵਰਾਂ ਦਾ ਪਿੱਛਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਗੋਲੀਬਾਰੀ ਦੌਰਾਨ ਉਸਦੀ ਲੱਤ ’ਤੇ ਗੋਲੀ ਲੱਗੀ ਅਤੇ ਉਹ ਇਸ ਸਮੇਂ ਜ਼ੇਰੇ-ਇਲਾਜ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੱਟੀ ਦੇ ਡੀ.ਐਸ.ਪੀ.ਜਗਬੀਰ ਸਿੰਘ ਅਤੇ ਸਰਹਾਲੀ ਦੇ ਐਸ.ਐਚ.ਓ.ਗੁਰਵਿੰਦਰ ਸਿੰਘ ਨੂੰ ਬਣਦੀ ਪੁਲਿਸ ਕਾਰਵਾਈ ਨਾ ਕਰਨ ਕਾਰਨ ਮੁਅੱਤਲ ਕਰ ਦਿੱਤਾ ਹੈ।

ਐਸ.ਐਸ.ਪੀ. ਸੁਰੇਂਦਰ ਲਾਂਬਾ ਨੇ ਦੱਸਿਆ ਕਿ ਹੁਣ ਤੱਕ ਕੀਤੀ ਜਾਂਚ ਦੇ ਆਧਾਰ ’ਤੇ ਇਸ ਮਾਮਲੇ ‘ਚ ਧਮਕੀ ਜਾਂ ਜਬਰਨ ਵਸੂਲੀ ਆਦਿ ਨਾਲ ਸਬੰਧਤ ਕੋਈ ਵੀ ਪਹਿਲੂ ਸਾਹਮਣੇ ਨਹੀਂ ਆਇਆ। ਉਨ੍ਹਾਂ ਕਿਹਾ ਕਿ ਮੁੱਢਲੀ ਪੁੱਛਗਿੱਛ ਤੋਂ ਲੱਗਦਾ ਹੈ ਕਿ ਨਿੱਜੀ ਦੁਸ਼ਮਣੀ ਜਾਂ ਬਦਲਾਖ਼ੋਰੀ ਵਾਰਦਾਤ ਦਾ ਸੰਭਾਵੀ ਕਾਰਨ ਹੋ ਸਕਦੀ ਹੈ। ਪੁਲਿਸ ਇਸ ਘਟਨਾ ਦੀ ਬਰੀਕੀ ਨਾਲ ਜਾਂਚ ਕਰ ਰਹੀ ਹੈ |

Read More: Punjab Breaking: ਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਨੂੰ ਬੰ.ਬ ਨਾਲ ਉਡਾਉਣ ਦੀ ਮਿਲੀ ਧਮਕੀ

ਵਿਦੇਸ਼

Scroll to Top