ਕਵੀ ਨਵਰਾਹੀ ਘੁਗਿਆਣਵੀ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਉੱਘੇ ਪੰਜਾਬੀ ਕਵੀ ਨਵਰਾਹੀ ਘੁਗਿਆਣਵੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 19 ਫਰਵਰੀ 2026: ਉੱਘੇ ਪੰਜਾਬੀ ਕਵੀ ਨਵਰਾਹੀ ਘੁਗਿਆਣਵੀ ਦੇ ਦੇਹਾਂਤ ‘ਤੇ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕਵਿਤਾ ਪ੍ਰਤੀ ਨਵਰਾਹੀ ਘੁਗਿਆਣਵੀ ਦਾ ਅਟੁੱਟ ਸਮਰਪਣ ਹਮੇਸ਼ਾ ਸਾਨੂੰ ਪ੍ਰੇਰਿਤ ਕਰੇਗਾ ਅਤੇ ਸਾਡੇ ਦਿਲ ‘ਚ ਜੀਵੰਤ ਰਹੇਗਾ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ। ਸਪੀਕਰ ਪ੍ਰਮਾਤਮਾ ਅੱਗੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਤੇ ਇਸ ਔਖੀ ਅਤੇ ਦੁੱਖ ਦੀ ਘੜੀ ‘ਚ ਦੁਖੀ ਪਰਿਵਾਰ ਨੂੰ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।

Read More: ਹਰਬਰਿੰਦਰ ਸਿੰਘ ਕ.ਤ.ਲ ਮਾਮਲੇ ‘ਚ CM ਭਗਵੰਤ ਮਾਨ ਵੱਲੋਂ ਪੁਲਿਸ ਨੂੰ ਸਖ਼ਤ ਹਦਾਇਤ ਜਾਰੀ

ਵਿਦੇਸ਼

Scroll to Top