ਚੰਡੀਗੜ੍ਹ, 19 ਫਰਵਰੀ 2026: ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਪੰਜਾਬ ਸਰਕਾਰ ਨੇ ਜਨਵਰੀ 2026 (ਵਿੱਤੀ ਸਾਲ 2025-26 ਦੌਰਾਨ) ਤੱਕ ਲਾਭਪਾਤਰੀਆਂ ਨੂੰ ਸਿੱਧੇ ਤੌਰ ‘ਤੇ 5,748 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਵੰਡੀ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਇਨ੍ਹਾਂ ਸਕੀਮਾਂ ਤਹਿਤ ਪੰਜਾਬ ‘ਚ 35.70 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਨਿਯਮਤ ਅਤੇ ਨਿਰੰਤਰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਨਾਲ ਗਰੀਬਾਂ, ਬਜ਼ੁਰਗਾਂ, ਔਰਤਾਂ, ਬੱਚਿਆਂ ਅਤੇ ਦਿਵੀਆਂਗ ਦੀ ਆਰਥਿਕ ਸੁਰੱਖਿਆ ਯਕੀਨੀ ਬਣਾਈ ਜਾ ਰਹੀ ਹੈ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬੁਢਾਪਾ ਪੈਨਸ਼ਨ ਤਹਿਤ ₹3,806.43 ਕਰੋੜ, ਵਿਧਵਾਵਾਂ ਅਤੇ ਬੇਸਹਾਰਾ ਔਰਤਾਂ ਲਈ ₹1,099.97 ਕਰੋੜ, ਅਨਾਥਾਂ ਅਤੇ ਆਸ਼ਰਿਤ ਬੱਚਿਆਂ ਲਈ ₹385.94 ਕਰੋੜ ਅਤੇ ਦਿਵੀਆਂਗ ਵਿਅਕਤੀਆਂ ਲਈ ₹456.03 ਕਰੋੜ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਹੈ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਜਦੋਂ ਕਿਸੇ ਬਜ਼ੁਰਗ ਵਿਅਕਤੀ ਨੂੰ ਬੁਢਾਪਾ ਪੈਨਸ਼ਨ ਮਿਲਦੀ ਹੈ, ਕਿਸੇ ਵਿਧਵਾ ਨੂੰ ਸਵੈ-ਨਿਰਭਰ ਬਣਨ ਲਈ ਸਹਾਇਤਾ ਮਿਲਦੀ ਹੈ, ਜਾਂ ਕੋਈ ਦਿਵੀਆਂਗ ਵਿਅਕਤੀ ਆਪਣੇ ਪੈਰਾਂ ‘ਤੇ ਖੜ੍ਹਾ ਹੁੰਦਾ ਹੈ, ਤਾਂ ਇਹ ਸਰਕਾਰ ਦੀ ਅਸਲ ਸਫਲਤਾ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਹਰੇਕ ਲੋੜਵੰਦ ਵਿਅਕਤੀ ਨੂੰ ਸਮਾਜਿਕ ਸੁਰੱਖਿਆ, ਮਾਣ-ਸਨਮਾਨ ਅਤੇ ਆਰਥਿਕ ਮਜ਼ਬੂਤੀ ਪ੍ਰਦਾਨ ਕਰਨਾ ਹੈ। ਇਸ ਉਦੇਸ਼ ਲਈ ਪੰਜਾਬ ਸਰਕਾਰ ਨੇ ਵਿੱਤੀ ਸਾਲ 2025-26 ਲਈ 6,175 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਹੈ।
Read More: ਹਰਬਰਿੰਦਰ ਸਿੰਘ ਕ.ਤ.ਲ ਮਾਮਲੇ ‘ਚ CM ਭਗਵੰਤ ਮਾਨ ਵੱਲੋਂ ਪੁਲਿਸ ਨੂੰ ਸਖ਼ਤ ਹਦਾਇਤ ਜਾਰੀ




