ਹਰਜਿੰਦਰ ਸਿੰਘ ਧਾਮੀ

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਗਿਆਨੀ ਰਘਬੀਰ ਸਿੰਘ ਨੂੰ 72 ਘੰਟਿਆਂ ‘ਚ ਸਬੂਤ ਪੇਸ਼ ਕਰ ਲਈ ਕਿਹਾ

ਪੰਜਾਬ, 19 ਫਰਵਰੀ 2026: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪ੍ਰੈਸ ਕਲੱਬ ਜਲੰਧਰ ਵਿਖੇ ਬੀਤੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਤੇ ਗੰਭੀਰ ਦੋਸ਼ ਲਗਾਏ ਹਨ | ਇਸ ਮਾਮਲੇ ‘ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਿਆਨੀ ਰਘਬੀਰ ਸਿੰਘ ਨੂੰ 72 ਘੰਟਿਆਂ ਦਾ ਸਮਾਂ ਦਿੱਤਾ ਹੈ ਅਤੇ ਲਗਾਏ ਦੋਸ਼ਾਂ ਸੰਬੰਧੀ ਸਬੂਤ ਮੰਗੇ ਹਨ |

ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਕਹਿਣਾ ਹੈ ਕਿ ਗਿਆਨੀ ਰਘਬੀਰ ਸਿੰਘ ਵੱਲੋਂ ਲਗਾਏ ਗਏ ਦੋਸ਼ ਗੰਭੀਰ ਹਨ ਅਤੇ ਜੇਕਰ ਕੋਈ ਮਾਮਲੇ ‘ਚ ਦੋਸ਼ੀ ਪਾਇਆ ਗਿਆ ਤਾਂ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਇਹ ਵੀ ਕਿਹਾ ਕਿ ਅਜਿਹੇ ਦੋਸ਼ ਸ਼੍ਰੋਮਣੀ ਕਮੇਟੀ ਦੇ ਅਕਸ ਨੂੰ ਢਾਹ ਲਾਉਂਦੇ ਹਨ |

ਜਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਅੰਤਰਿੰਗ ਕਮੇਟੀ ਦੀ ਇਕੱਤਰਤਾ ਹੋ ਰਹੀ ਹੈ | ਇਸਦੇ ਨਾਲ ਹੀ ਗਿਆਨੀ ਰਘਬੀਰ ਸਿੰਘ ਬਾਰੇ ਫੈਸਲਾ ਲਿਆ ਜਾ ਸਕਦਾ ਹੈ | ਚਰਚਾ ਹੈ ਕਿ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੂੰ ਅਹੁਦੇ ਤੋਂ ਫਾਰਗ ਵੀ ਕੀਤਾ ਜਾ ਸਕਦਾ ਹੈ |

Read More: ਗਿਆਨੀ ਰਘਬੀਰ ਸਿੰਘ ਵੱਲੋਂ ਲਗਾਏ ਦੋਸ਼ਾਂ ਨੂੰ ਦੇਖਦੇ ਹੋਏ ਸ਼੍ਰੋਮਣੀ ਕਮੇਟੀ ਤੇ ਜਥੇਦਾਰ ਤੁਰੰਤ ਕਾਰਵਾਈ ਕਰਨ: ਪਰਮਜੀਤ ਸਿੰਘ ਸਰਨਾ

ਵਿਦੇਸ਼

Scroll to Top