ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ

ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ ਲਈ 10.50 ਏਕੜ ਜ਼ਮੀਨ ਦਾ ਕਬਜ਼ਾ ਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਜਲੰਧਰ, 20 ਫਰਵਰੀ 2026: ਪੰਜਾਬ ਸਰਕਾਰ ਨੇ ਕਰਤਾਰਪੁਰ ਰੋਡ ‘ਤੇ ਨੌਗੱਜਾ ਅਤੇ ਫਰੀਦਪੁਰ ਪਿੰਡ ‘ਚ 10.50 ਏਕੜ ਜ਼ਮੀਨ ਦਾ ਕਬਜ਼ਾ ਲੈ ਕੇ ‘ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ’ ਸਥਾਪਤ ਕਰਨ ਫੈਸਲਾ ਲਿਆ ਹੈ।

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਪੰਜਾਬ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਟੀਨੂੰ, ਵਿਧਾਇਕ ਬਲਕਾਰ ਸਿੰਘ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਡੇਰਾ ਸੱਚਖੰਡ ਬੱਲਾਂ ਦੇ ਨੁਮਾਇੰਦਿਆਂ ਦੀ ਮੌਜੂਦਗੀ ‘ਚ ਕਬਜ਼ਾ ਲੈਣ ਦੀ ਸਾਰੀ ਪ੍ਰਕਿਰਿਆ ਪੂਰੀ ਕੀਤੀ ਗਈ।

ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਮਾਨ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦੇ ਨਿਰਮਾਣ ਲਈ 10.50 ਏਕੜ ਜ਼ਮੀਨ ਦਾ ਕਬਜ਼ਾ ਹਾਸਲ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਥਾਂ ਤੋਂ ਹਾਈ-ਟੈਂਸ਼ਨ ਬਿਜਲੀ ਲਾਈਨਾਂ ਨੂੰ ਤਬਦੀਲ ਕਰਨ ਲਈ ਮਾਨ ਸਰਕਾਰ 55 ਲੱਖ ਰੁਪਏ ਖਰਚ ਕਰੇਗੀ |

ਹਰਪਲ ਸਿੰਘ ਚੀਮਾ ਨੇ ਦੱਸਿਆ ਕਿ ਕਿ ਇਸ ਸੰਬੰਧੀ ਜ਼ਮੀਨ ਦੀ ਰਜਿਸਟ੍ਰੇਸ਼ਨ ਪਹਿਲਾਂ ਹੀ ਹੋ ਚੁੱਕੀ ਹੈ ਅਤੇ ਹੁਣ ਕਬਜ਼ੇ ਦੇ ਨਾਲ ਉਕਤ ਪ੍ਰੋਜੈਕਟ ਲਾਗੂਕਰਨ ਦੇ ਪੜਾਅ ‘ਚ ਦਾਖਲ ਹੋ ਚੁੱਕਾ ਹੈ। ਇਸ ਪ੍ਰੋਜੈਕਟ ਦਾ ਡਿਜ਼ਾਈਨ ਅਤੇ ਲੇਆਉਟ ਯੋਜਨਾ ਡੇਰਾ ਸੱਚਖੰਡ ਬੱਲਾਂ ਦੇ ਨੁਮਾਇੰਦਿਆਂ ਨਾਲ ਸਲਾਹ-ਮਸ਼ਵਰਾ ਕਰਕੇ ਮਾਹਰਾਂ ਦੁਆਰਾ ਤਿਆਰ ਕੀਤਾ ਹੈ। ਇਸਦੇ ਟੈਂਡਰ ਛੇਤੀ ਹੀ ਜਾਰੀ ਕੀਤੇ ਜਾਣਗੇ |

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਦੁਨੀਆ ਭਰ ‘ਚ ਫੈਲਾਉਣ ਅਤੇ ਉਨ੍ਹਾਂ ਦੇ ਸੰਦੇਸ਼ ਨੂੰ ਫੈਲਾਉਣ ਵਾਲੇ ਵਿਦਵਾਨ ਤਿਆਰ ਕਰਨ ‘ਚ ਅਹਿਮ ਭੂਮਿਕਾ ਅਦਾ ਕਰੇਗਾ।

ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਪਹਿਲਾਂ ਹੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਜਨਮ ਦਿਵਸ ਨਾਲ ਸੰਬੰਧੀ ਸਾਲ ਭਰ ਦੇ ਪ੍ਰੋਗਰਾਮਾਂ ਦਾ ਐਲਾਨ ਕਰ ਚੁੱਕੀ ਹੈ। ਇਸ ਮਗਰੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਇਕ ਬਲਕਾਰ ਸਿੰਘ, ਚੇਅਰਮੈਨ ਪਵਨ ਟੀਨੂੰ, ਸੀਨੀਅਰ ‘ਆਪ’ ਆਗੂਆਂ ਨਿਤਿਨ ਕੋਹਲੀ ਅਤੇ ਰਾਜਵਿੰਦਰ ਕੌਰ ਥਿਆੜਾ ਦੇ ਨਾਲ ਡੇਰਾ ਸੱਚਖੰਡ ਬੱਲਾਂ ਵਿਖੇ ਮੱਥਾ ਟੇਕਿਆ ਅਤੇ ਡੇਰਾ ਮੁਖੀ ਸੰਤ ਨਿਰੰਜਣ ਦਾਸ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

Read More: ਚੰਡੀਗੜ੍ਹ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ‘ਏਆਈ ਫ਼ੈਸਟ 2026’ ਦਾ ਸ਼ਾਨਦਾਰ ਆਗ਼ਾਜ਼

ਵਿਦੇਸ਼

Scroll to Top