ਬੈਲ ਗੱਡੀਆਂ ਦੀਆਂ ਦੌੜਾਂ

ਪਿਛਲੀਆਂ ਸਰਕਾਰਾਂ ਨੇ ਬੈਲ ਗੱਡੀਆਂ ਦੀਆਂ ਦੌੜਾਂ ‘ਤੇ ਲਈ ਰੋਕ, ਅਸੀਂ ਕਾਨੂੰਨ ‘ਚ ਸੋਧ ਕਰਕੇ ਮੁੜ ਸ਼ੁਰੂ ਕੀਤਾ: CM ਭਗਵੰਤ ਸਿੰਘ ਮਾਨ

ਲੁਧਿਆਣਾ, 20 ਫਰਵਰੀ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਵਿਖੇ ਕਿਲਾ ਰਾਏਪੁਰ ਪੇਂਡੂ ਓਲੰਪਿਕ ‘ਚ ਸ਼ਿਰਕਤ ਕਰਦੇ ਹੋਏ ਕਿਹਾ ਕਿ ਖੇਡਾਂ ਨੂੰ ਨਸ਼ਿਆਂ ਦੇ ਖਾਤਮੇ ਲਈ ਸਭ ਤੋਂ ਸ਼ਕਤੀਸ਼ਾਲੀ ਹਥਿਆਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲਾ ਪੰਜਾਬ ਬਜਟ ਖੇਡਾਂ ਦੇ ਬਜਟ ‘ਚ ਵਾਧਾ ਕੀਤਾ ਜਾਵੇਗਾ |

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਦੌਰਾਨ ਬੰਦ ਕੀਤੀਆਂ ਬੈਲਗੱਡੀਆਂ ਦੀਆਂ ਦੌੜਾਂ ਹੁਣ ਕਾਨੂੰਨ ‘ਚ ਸੋਧ ਤੋਂ ਦੁਬਾਰਾ ਸ਼ੁਰੂ ਕੀਤੀਆਂ ਹਨ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਦੋਂ ਬੱਚੇ ਮੈਦਾਨ ‘ਚ ਪਸੀਨਾ ਵਹਾਉਂਦੇ ਹਨ ਅਤੇ ਘਰ ‘ਚ ਤਮਗੇ ਲਿਆਉਂਦੇ ਹਨ, ਤਾਂ ਕਿਸੇ ਵੀ ਨਸ਼ਾ ਵਿਰੋਧੀ ਮੁਹਿੰਮ ਦੀ ਲੋੜ ਨਹੀਂ ਰਹੇਗੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਨਵੀਂ ਖੇਡ ਨੀਤੀ 2023 ਨੂੰ ਸੂਬੇ ਦੀ ਖੇਡ ਸ਼ਾਨ ਨੂੰ ਬਹਾਲ ਕਰਨ ਵੱਲ ਇੱਕ ਅਹਿਮ ਕਦਮ ਚੁੱਕਿਆ ਹੈ, ਇਸ ਤਹਿਤ ਪੰਜਾਬ ਦੇ ਹਰ ਪਿੰਡ ‘ਚ ਸਟੇਡੀਅਮ ਬਣਾਏ ਜਾਣਗੇ। ਇਸਦੇ ਨਾਲ ਹੀ ਕਿਲਾ ਰਾਏਪੁਰ ‘ਚ 8 ਏਕੜ ਦੇ ਛੱਪੜ ਨੂੰ ਸੁੰਦਰ ਬਣਾਉਣ ਦਾ ਐਲਾਨ ਕੀਤਾ ਹੈ ਅਤੇ ਪਿੰਡ ‘ਚ ਇੱਕ ਆਧੁਨਿਕ ਲਾਇਬ੍ਰੇਰੀ ਬਣਾਈ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ “ਨੌਜਵਾਨ ਦੇ ਵਿਕਾਸ ਲਈ ਇਸ ਖੇਤਰ ਨੂੰ ਪਿਛਲੀਆਂ ਸਰਕਾਰਾਂ ਨੇ ਅਣਗੌਲਿਆ ਕੀਤਾ, ਪਰ ‘ਆਪ’ ਸਰਕਾਰ ਨੇ ਇਸ ‘ਤੇ ਧਿਆਨ ਕੇਂਦਰਿਤ ਕੀਤਾ ਹੈ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ “ਨਵੀਂ ਖੇਡ ਨੀਤੀ 2023 ਪੰਜਾਬ ਦੀ ਖੇਡ ਸ਼ਾਨ ਨੂੰ ਬਹਾਲ ਕਰਨ ਲਈ ਸ਼ੁਰੂ ਕੀਤੀ ਸੀ | ਪੰਜਾਬ ਸਰਕਾਰ ਨੇ “ਖੇਡਾਂ ਵਤਨ ਪੰਜਾਬ ਦੀਆਂ” ਦੇ ਤਿੰਨ ਸੀਜ਼ਨ ਸਫਲਤਾਪੂਰਵਕ ਕਰਵਾਏ | ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਪੰਜਾਬ ਸਰਕਾਰ ਨੇ ਪੰਜਾਬ ‘ਚ ‘ਯੁੱਧ ਨਸ਼ਿਆਂ ਵਿਰੁੱਧ ‘ ਮੁਹਿੰਮ ਸ਼ੁਰੂ ਕੀਤੀ ਗਈ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਦੀ ਪੰਜਾਬ ਸਰਕਾਰ ਨੇ ਇਸ ਵਿਰਾਸਤ ਨੂੰ ਮੁੜ ਸੁਰਜੀਤ ਕੀਤਾ ਹੈ ਇਹ ਖੇਡਾਂ ਵਿਸ਼ਵ ਪੱਧਰ ‘ਤੇ ਮਸ਼ਹੂਰ ਹਨ ਅਤੇ ਬੈਲਗੱਡੀਆਂ ਦੀਆਂ ਦੌੜਾਂ ਨੂੰ ਮੁੜ ਸ਼ੁਰੂ ਕਰਨ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਸੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਤੀਜੇ ਸਾਲ ਕਿਲਾ ਰਾਏਪੁਰ ਦੇ ਗਰੇਵਾਲ ਸਟੇਡੀਅਮ ‘ਚ ਪੇਂਡੂ ਓਲੰਪਿਕ 2026 ਕਰਵਾ ਰਹੀ ਹੈ। ਇਸ ਮੇਲੇ ਦਾ ਮੁੱਖ ਕੇਂਦਰ ਬਿੰਦੂ ਬੈਲ ਗੱਡੀਆਂ ਦੀਆਂ ਦੌੜਾਂ ਹਨ ਜੋ 12 ਸਾਲਾਂ ਦੇ ਅੰਤਰਾਲ ਤੋਂ ਬਾਅਦ ਮੁੜ ਸੁਰਜੀਤ ਹੋਈਆਂ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 11 ਜੁਲਾਈ, 2025 ਨੂੰ ਪੰਜਾਬ ਵਿਧਾਨ ਸਭਾ ‘ਚ ਜਾਨਵਰਾਂ ‘ਤੇ ਅੱਤਿਆਚਾਰ ਦੀ ਰੋਕਥਾਮ (ਪੰਜਾਬ ਸੋਧ) ਐਕਟ, 2025 ਸਰਬਸੰਮਤੀ ਨਾਲ ਪਾਸ ਕੀਤਾ ਗਿਆ ਸੀ, ਇਸ ਨਾਲ ਬੈਲ ਗੱਡੀਆਂ ਦੀਆਂ ਦੌੜਾਂ ਨੂੰ ਮੁੜ ਸ਼ੁਰੂ ਕਰਨ ਦਾ ਰਾਹ ਪੱਧਰਾ ਹੋਇਆ ਸੀ।” ਉਨ੍ਹਾਂ ਕਿਹਾ ਕਿ ਕਾਨੂੰਨ ਪਾਸ ਹੋਣ ਤੋਂ ਬਾਅਦ, 29 ਜੁਲਾਈ, 2025 ਨੂੰ ਲੁਧਿਆਣਾ ਦੇ ਮਹਿਮਾ ਸਿੰਘ ਵਾਲਾ ਪਿੰਡ ‘ਚ ਵਿਰਾਸਤੀ ਖੇਡ ਪ੍ਰੇਮੀਆਂ ਵੱਲੋਂ ਇੱਕ ਵਿਸ਼ਾਲ ਇਕੱਠ ਕੀਤਾ ਗਿਆ ਸੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਬਲਦ ਪੰਜਾਬ ਦੀ ਸੱਭਿਆਚਾਰਕ ਵਿਰਾਸਤ ਦਾ ਇੱਕ ਅਨਿੱਖੜਵਾਂ ਅੰਗ ਹਨ ਅਤੇ ਪਹਿਲੇ ਸਿੱਖ ਗੁਰੂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਰਤਾਰਪੁਰ ਸਾਹਿਬ ਵਿਖੇ ਬਲਦਾਂ ਨਾਲ ਖੇਤੀ ਕਰਨ ‘ਚ ਲੰਮਾ ਸਮਾਂ ਬਿਤਾਇਆ ਸੀ ।” ਉਨ੍ਹਾਂ ਕਿਹਾ ਕਿ ਜਦੋਂ ਬੈਲ ਗੱਡੀਆਂ ਦੀਆਂ ਦੌੜਾਂ ‘ਤੇ ਪਾਬੰਦੀ ਲਗਾਉਣ ਵਾਲਾ ਕਾਨੂੰਨ ਲਾਗੂ ਕੀਤਾ , ਤਾਂ ਵਿਰਾਸਤੀ ਖੇਡ ਪ੍ਰੇਮੀਆਂ ਨੂੰ ਵੱਡਾ ਝਟਕਾ ਲੱਗਾ, ਅਤੇ ਰਵਾਇਤੀ ਖੇਡ ਵਿਰਾਸਤ ਨੂੰ ਕਾਫ਼ੀ ਨੁਕਸਾਨ ਹੋਇਆ। ਉਨ੍ਹਾਂ ਕਿਹਾ, “ਇਹ ਖੇਡ ਮੇਲਾ ਪੰਜਾਬੀ ਸੱਭਿਆਚਾਰ ਦਾ ਇੱਕ ਜੀਵੰਤ ਪ੍ਰਤੀਬਿੰਬ ਹੈ, ਜਿੱਥੇ ਕੁਸ਼ਤੀ, ਨੱਚਣ ਅਤੇ ਗਾਉਣ ਵਰਗੀਆਂ ਖੇਡਾਂ ਰਾਹੀਂ ਪੰਜਾਬ ਦੀ ਮਹਾਨ ਵਿਰਾਸਤ ਨੂੰ ਪ੍ਰਦਰਸ਼ਿਤ ਕੀਤਾ ਜਾ ਸਕਦਾ ਹੈ।”

Read More: ਕੈਲੀਫੋਰਨੀਆ ‘ਚ ਗੁਰਦੁਆਰਾ ਸਾਹਿਬ ਤੋਂ ਸਿੱਖ ਵਿਅਕਤੀ ਅਗਵਾ, CCTV ਫੁਟੇਜ ਆਈ ਸਾਹਮਣੇ

ਵਿਦੇਸ਼

Scroll to Top