Baljinder Singh Chaunda

ਬਲਜਿੰਦਰ ਸਿੰਘ ਚੌਂਦਾ ਨੇ ਪੰਜਾਬ SC ਭੋਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆ

ਚੰਡੀਗੜ੍ਹ, 20 ਫਰਵਰੀ 2026: ਪੰਜਾਬ ਅਨੁਸੂਚਿਤ ਜਾਤੀਆਂ ਅਤੇ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਨਵ-ਨਿਯੁਕਤ ਚੇਅਰਮੈਨ ਬਲਜਿੰਦਰ ਸਿੰਘ ਚੌਂਦਾ ਨੇ ਅੱਜ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਅਤੇ ਕੈਬਿਨਟ ਮੰਤਰੀ ਤਰੁਣਪ੍ਰੀਤ ਸਿੰਘ ਸੋਂਦ ਦੀ ਮੌਜੂਦਗੀ ‘ਚ ਆਪਣਾ ਕਾਰਜਭਾਰ ਸੰਭਾਲਿਆ। ਇਸ ਮੌਕੇ ਪੰਜਾਬ ਦੇ ਦੇ ਕੈਬਨਿਟ ਮੰਤਰੀਆਂ ਵੱਲੋਂ ਬਲਜਿੰਦਰ ਸਿੰਘ ਚੌਂਦਾ ਨੂੰ ਵਧਾਈ ਦਿੱਤੀ।

ਇਸ ਦੌਰਾਨ ਪੰਜਾਬ ਦੇ ਕੈਬਿਨਟ ਮੰਤਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਦਿਵਿਆਂਗ ਵਿਅਕਤੀਆਂ ਦੇ ਆਰਥਿਕ ਅਤੇ ਸਮਾਜਿਕ ਸਸ਼ਕਤੀਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੰਤਰੀਆਂ ਨੇ ਕਿਹਾ ਕਿ ਐਸ.ਸੀ ਵਰਗ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ, ਆਸਾਨ ਲੋਨ ਸਹੂਲਤਾਂ ਅਤੇ ਕਰਜ਼ਾ ਮੁਆਫ਼ੀ ਵਰਗੇ ਅਹਿਮ ਫੈਸਲੇ ਦਾ ਮੁੱਖ ਉਦੇਸ਼ ਹਰ ਯੋਗ ਲਾਭਪਾਤਰੀ ਤੱਕ ਸਰਕਾਰੀ ਮੱਦਦ ਪਹੁੰਚਾਉਣਾ ਹੈ।

ਇਸ ਮੌਕੇ ਚੇਅਰਮੈਨ ਬਲਜਿੰਦਰ ਸਿੰਘ ਚੌਂਦਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ,ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਮਾਮਲਿਆਂ ਦੇ ਪ੍ਰਭਾਰੀ ਮਨੀਸ਼ ਸਿਸੋਦੀਆ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ,ਪੇਂਡੂ ਵਿਕਾਸ ਮੰਤਰੀ ਤਰੁਣਪ੍ਰੀਤ ਸਿੰਘ ਸੋਂਦ ਦਾ ਉਨ੍ਹਾਂ ’ਤੇ ਭਰੋਸਾ ਜਤਾਉਣ ਲਈ ਧੰਨਵਾਦ ਕੀਤਾ।

ਚੇਅਰਮੈਨ ਬਲਜਿੰਦਰ ਸਿੰਘ ਚੌਂਦਾ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ ਵਰਗ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ | ਉਨ੍ਹਾਂ ਦੱਸਿਆ ਕਿ ਐਸ.ਸੀ ਵਰਗ ਨਾਲ ਸਬੰਧਤ ਪੜ੍ਹੇ-ਲਿਖੇ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਮੌਕੇ ਉਪਲਬੱਧ ਕਰਵਾਉਣ ਲਈ ਸਰਲ, ਪਾਰਦਰਸ਼ੀ ਅਤੇ ਆਸਾਨ ਪ੍ਰਕਿਰਿਆ ਰਾਹੀਂ ਲੋਨ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਐਸ.ਸੀ ਵਰਗ ਦੇ 4,727 ਪਰਿਵਾਰਾਂ ਦਾ ਕਰਜ਼ਾ ਮਾਫ਼ ਕੀਤਾ ਜਾ ਚੁੱਕਾ ਹੈ, ਜੋ ਸਮਾਜਿਕ ਨਿਆਂ ਅਤੇ ਆਰਥਿਕ ਸਸ਼ਕਤੀਕਰਨ ਵੱਲ ਇੱਕ ਇਤਿਹਾਸਕ ਅਤੇ ਸੰਵੇਦਨਸ਼ੀਲ ਕਦਮ ਹੈ। ਇਸਦੇ ਨਾਲ ਹੀ ਐਸ.ਸੀ ਵਰਗ ਅਤੇ ਦਿਵਿਆਂਗ ਵਿਅਕਤੀਆਂ ਲਈ ਚਲ ਰਹੀਆਂ ਸਰਕਾਰੀ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਵਿਸ਼ੇਸ਼ ਜਾਗਰੂਕਤਾ ਕੈਂਪ ਵੀ ਲਗਾਏ ਜਾਣਗੇ, ਤਾਂ ਜੋ ਹਰ ਯੋਗ ਲਾਭਪਾਤਰੀ ਤੱਕ ਸਰਕਾਰੀ ਸਕੀਮਾਂ ਦਾ ਲਾਭ ਯਕੀਨੀ ਬਣਾਇਆ ਜਾ ਸਕੇ।

Read More: ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਕੀ ਫੇਰਬਦਲ, 96 IAS ਅਤੇ PCS ਅਧਿਕਾਰੀਆਂ ਦੇ ਤਬਾਦਲੇ

ਵਿਦੇਸ਼

Scroll to Top