ਚੰਡੀਗੜ੍ਹ, 21 ਫਰਵਰੀ 2026: ਪੰਜਾਬ ਸਰਕਾਰ 8 ਮਾਰਚ ਨੂੰ ਵਿਧਾਨ ਸਭਾ ‘ਚ ਆਪਣਾ ਬਜਟ ਪੇਸ਼ ਕਰੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਗੁਜਰਾਤ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਐਲਾਨ ਕੀਤਾ। ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਇਸ ਵਾਰ ਕੋਈ ਨਵਾਂ ਟੈਕਸ ਨਹੀਂ ਲਗਾਏਗੀ ਅਤੇ ਨਾ ਹੀ ਟੈਕਸ ਦਰਾਂ ਵਧਾਏਗੀ।
ਮੁੱਖ ਮੰਤਰੀ ਭਗਵੰਤ ਮਾਨ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਗੁਜਰਾਤ ਦੌਰੇ ‘ਤੇ ਹਨ। ਗੁਜਰਾਤ ‘ਚ ਆਮ ਆਦਮੀ ਪਾਰਟੀ ਰਾਸ਼ਟਰੀ ਬਜਟ ਅਤੇ ਗੁਜਰਾਤ ਬਜਟ ‘ਤੇ ਚਰਚਾ ਕਰਨ ਲਈ ਵੱਖ-ਵੱਖ ਸ਼ਹਿਰਾਂ ‘ਚ ਪ੍ਰੋਗਰਾਮ ਕਰਵਾ ਕਰ ਰਹੀ ਹੈ।
ਭਗਵੰਤ ਮਾਨ ਨੇ ਕਿਹਾ ਕਿ ਰਾਸ਼ਟਰੀ ਬਜਟ ਅਤੇ ਗੁਜਰਾਤ ਬਜਟ ਇੱਕੋ ਜਿਹੇ ਹਨ। ਇਸ ‘ਚ ਆਮ ਲੋਕਾਂ, ਕਿਸਾਨਾਂ, ਗਰੀਬਾਂ, ਔਰਤਾਂ, ਛੋਟੇ ਕਾਰੋਬਾਰੀਆਂ ਅਤੇ ਦੁਕਾਨਦਾਰਾਂ ਲਈ ਕੁਝ ਵੀ ਨਹੀਂ ਹੈ। ਇਹ ਸਿਰਫ਼ ਕੁਝ ਵੱਡੇ ਘਰਾਂ ਲਈ ਹੈ।
Read More: ਪੰਜਾਬ ਦੇ ਸਰਕਾਰੀ ਸਕੂਲਾਂ ਦੇ 305 ਵਿਦਿਆਰਥੀਆਂ ਨੇ ਪਹਿਲੀ ਕੋਸ਼ਿਸ਼ ‘ਚ ਪਾਸ ਕੀਤੀ JEE ਮੇਨਜ਼ ਪ੍ਰੀਖਿਆ




