ਤਰਨ ਤਾਰਨ, 22 ਫਰਵਰੀ 2026: ਕੁਝ ਦਿਨ ਪਹਿਲਾਂ ਤਰਨ ਤਾਰਨ ਦੇ ਸਿੱਧੂ ਫਾਰਮ ‘ਚ ਵਿਆਹ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਸਰਪੰਚ ਹਰਬਰਿੰਦਰ ਸਿੰਘ ਦੇ ਕਤਲ ਮਾਮਲੇ ‘ਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ | ਪੁਲਿਸ ਮੁਤਾਬਕ ਹਰਬਰਿੰਦਰ ਸਿੰਘ ਦੇ ਕਤਲ ਮਾਮਲੇ ਦੇ ਦੋ ਮੁਲਜ਼ਮਾਂ ਨਾਲ ਪੁਲਿਸ ਮੁਕਾਬਲਾ ਹੋਇਆ ਹੈ | ਇਹ ਪੁਲਿਸ ਮੁਕਾਬਲਾ ਤਰਨ ਤਾਰਨ ਦੇ ਪਿੰਡ ਨੌਸ਼ਹਿਰਾ ਪੰਨੂਆ ਨਜ਼ਦੀਕ ਹੋਇਆ ਹੈ।
ਪੁਲਿਸ ਦੀ ਕਾਰਵਾਈ ਦੌਰਾਨ ਦੋਵੇਂ ਮੁਲਜਮ ਗੋਲੀ ਲੱਗਣ ਨਾਲ ਗੰਭੀਰ ਜ਼ਖਮੀ ਹੋ ਗਏ ਹਨ। ਪੁਲਿਸ ਮੁਤਾਬਕ ਦੋਵੇਂ ਮੁਲਜ਼ਮ ਮੋਟਰਸਾਈਕਲ ‘ਤੇ ਸਵਾਰ ਸਨ | ਇਸ ਮੌਕੇ ਐਸਐਸਪੀ ਸੁਰਿੰਦਰ ਲਾਂਬਾ ਸਮੇਤ ਮੁਲਾਜਮ ਮੌਕੇ ‘ਤੇ ਪੁੱਜੇ ਹਨ | ਇਸ ਮੌਕੇ ਵੱਡੀ ਗਿਣਤੀ ‘ਚ ਪੁਲਿਸ ਕਰਮਚਾਰੀ ਮੌਕੇ ‘ਤੇ ਤਾਇਨਾਤ ਹਨ। ਮੁਲਜ਼ਮਾਂ ਦੀ ਪਛਾਣ ਸ਼ਰਨਪ੍ਰੀਤ ਸਿੰਘ ਅਤੇ ਹਰਦੀਪ ਸਿੰਘ ਵਜੋਂ ਹੋਈ ਹੈ।
ਇਸ ਮਾਮਲੇ ‘ਚ ਪੁਲਿਸ ਨੇ 2 ਪਿਸਤੌਲ ਅਤੇ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਜ਼ਖਮੀਆਂ ਨੂੰ ਸਿਵਿਲ ਹਸਪਤਾਲ ਤਰਨਤਾਰਨ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ।
Read More: ਹਰਬਰਿੰਦਰ ਸਿੰਘ ਕ.ਤ.ਲ ਮਾਮਲੇ ‘ਚ CM ਭਗਵੰਤ ਮਾਨ ਵੱਲੋਂ ਪੁਲਿਸ ਨੂੰ ਸਖ਼ਤ ਹਦਾਇਤ ਜਾਰੀ




