ਚੰਡੀਗੜ੍ਹ, 24 ਫਰਵਰੀ 2026: ਪੰਜਾਬ ਪੁਲਿਸ ਨੇ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 34ਵੇਂ ਦਿਨ ਸੂਬੇ ਭਰ ‘ਚ ਗੈਂਗਸਟਰ ਸਾਥੀਆਂ ਦੇ 487 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਇਸ ਮੁਹਿੰਮ ਦੇ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ, ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ), ਪੰਜਾਬ ਨਾਲ ਨੇੜਿਓਂ ਤਾਲਮੇਲ ਕਰਕੇ ਸੂਬੇ ਭਰ ‘ਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
ਮੁਹਿੰਮ ਦੇ 34ਵੇਂ ਦਿਨ ਪੁਲਿਸ ਟੀਮਾਂ ਨੇ 208 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਮੁਲਜ਼ਮਾਂ ਦੇ ਕਬਜ਼ੇ ‘ਚੋਂ ਇੱਕ ਹਥਿਆਰ ਬਰਾਮਦ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 11,082 ਹੋ ਗਈ ਹੈ।
ਇਸ ਤੋਂ ਇਲਾਵਾ 86 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਹੈ, ਜਦੋਂ ਕਿ 151 ਵਿਅਕਤੀਆਂ ਨੂੰ ਜਾਂਚ ਅਤੇ ਪੁੱਛਗਿੱਛ ਤੋਂ ਬਾਅਦ ਰਿਹਾਅ ਕਰ ਦਿੱਤਾ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਨੌਂ ਐਲਾਨੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਉਨ੍ਹਾਂ ਕਿਹਾ ਕਿ ਲੋਕ ਸੰਭਾਵੀ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ‘ਚ ਜਾਣਕਾਰੀ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਦੇ ਸਕਦੇ ਹਨ ਅਤੇ ਅਪਰਾਧਾਂ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਜਾਣਕਾਰੀ ਵੀ ਇਸ ਹੈਲਪਲਾਈਨ ‘ਤੇ ਸਾਂਝੀ ਕੀਤੀ ਜਾ ਸਕਦੀ ਹੈ।
ਇਸ ਦੌਰਾਨ, ਪੁਲਿਸ ਟੀਮਾਂ ਨੇ ਆਪਣੀ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ”, 359ਵੇਂ ਦਿਨ ਜਾਰੀ ਰੱਖੀ, 99 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਅਤੇ 6.9 ਕਿਲੋਗ੍ਰਾਮ ਹੈਰੋਇਨ, 6 ਕਿਲੋਗ੍ਰਾਮ ਆਈਸ, 1 ਕਿਲੋਗ੍ਰਾਮ ਅਫੀਮ, 210 ਕਿਲੋਗ੍ਰਾਮ ਭੁੱਕੀ, 577 ਨਸ਼ੀਲੇ ਪਦਾਰਥਾਂ ਦੀਆਂ ਗੋਲੀਆਂ/ਕੈਪਸੂਲ, ਅਤੇ 7,870 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ ਸਿਰਫ 359 ਦਿਨਾਂ ‘ਚ ਗ੍ਰਿਫਤਾਰ ਕੀਤੇ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 50,964 ਹੋ ਗਈ ਹੈ। ਨਸ਼ਾ ਛਡਾਓ ਅਭਿਆਨ ਦੇ ਤਹਿਤ, ਪੰਜਾਬ ਪੁਲਿਸ ਨੇ ਅੱਜ 30 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ।
Read More: ਕੁਲਤਾਰ ਸਿੰਘ ਸੰਧਵਾ ਵੱਲੋਂ ਵਿਦਿਆਰਥੀ ਰਣਵੀਰ ਸਿੰਘ ਸਚਦੇਵਾ ਨੂੰ AI ਤਕਨਾਲੋਜੀ ‘ਚ ਯੋਗਦਾਨ ਲਈ ਵਧਾਈ




